Friday, September 11, 2026
Google search engine
Homelatest NewsPunjab ‘ਚ ਹੁੰਮਸ ਭਰੀ ਗਰਮੀ ਦਾ ਕਹਿਰ, 14-15 ਸਤੰਬਰ ਨੂੰ ਭਾਰੀ ਮੀਂਹ...

Punjab ‘ਚ ਹੁੰਮਸ ਭਰੀ ਗਰਮੀ ਦਾ ਕਹਿਰ, 14-15 ਸਤੰਬਰ ਨੂੰ ਭਾਰੀ ਮੀਂਹ ਦਾ ਅਲਰਟ; ਜਾਣੋ ਮੌਸਮ ਦਾ ਹਾਲ

ਪੰਜਾਬ ਅਤੇ ਚੰਡੀਗੜ੍ਹ ਵਿੱਚ ਮਾਨਸੂਨ ਦੀ ਰਫ਼ਤਾਰ ਕਾਫ਼ੀ ਮੱਠੀ ਪੈ ਗਈ ਹੈ, ਜਿਸ ਕਾਰਨ ਦਿਨ ਵੇਲੇ ਕੜਕਦੀ ਧੁੱਪ, ਗਰਮੀ ਅਤੇ ਹੁੰਮਸ ਵਿੱਚ ਭਾਰੀ ਵਾਧਾ ਦਰਜ ਕੀਤਾ ਜਾ ਰਿਹਾ ਹੈ।

ਪੰਜਾਬ ਅਤੇ ਚੰਡੀਗੜ੍ਹ ਵਿੱਚ ਮਾਨਸੂਨ ਦੀ ਰਫ਼ਤਾਰ ਕਾਫ਼ੀ ਮੱਠੀ ਪੈ ਗਈ ਹੈ, ਜਿਸ ਕਾਰਨ ਦਿਨ ਵੇਲੇ ਕੜਕਦੀ ਧੁੱਪ, ਗਰਮੀ ਅਤੇ ਹੁੰਮਸ ਵਿੱਚ ਭਾਰੀ ਵਾਧਾ ਦਰਜ ਕੀਤਾ ਜਾ ਰਿਹਾ ਹੈ। ਮੌਸਮ ਵਿਗਿਆਨ ਕੇਂਦਰ ਅਨੁਸਾਰ ਅੱਜ (11 ਸਤੰਬਰ) ਪਠਾਨਕੋਟ, ਹੁਸ਼ਿਆਰਪੁਰ, ਰੂਪਨਗਰ (ਰੋਪੜ) ਅਤੇ ਗੁਰਦਾਸਪੁਰ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ, ਜਦਕਿ ਚੰਡੀਗੜ੍ਹ ਵਿੱਚ ਮੌਸਮ ਪੂਰੀ ਤਰ੍ਹਾਂ ਖ਼ੁਸ਼ਕ ਰਹੇਗਾ। ਹਾਲਾਂਕਿ, ਆਉਣ ਵਾਲੀ 14 ਅਤੇ 15 ਸਤੰਬਰ ਨੂੰ ਪੰਜਾਬ ਅਤੇ ਚੰਡੀਗੜ੍ਹ ਦੇ ਕਈ ਹਿੱਸਿਆਂ ਵਿੱਚ ਇੱਕ ਵਾਰ ਫਿਰ ਭਾਰੀ ਮੀਂਹ ਪੈਣ ਦੇ ਪੱਕੇ ਆਸਾਰ ਬਣ ਰਹੇ ਹਨ।
ਪਿਛਲੇ 24 ਘੰਟਿਆਂ ਦੌਰਾਨ ਸੂਬੇ ਦੇ ਵੱਧ ਤੋਂ ਵੱਧ ਤਾਪਮਾਨ ਵਿੱਚ 0.3 ਡਿਗਰੀ ਸੈਲਸੀਅਸ ਦਾ ਵਾਧਾ ਦਰਜ ਕੀਤਾ ਗਿਆ ਹੈ, ਜੋ ਕਿ ਆਮ ਨਾਲੋਂ ਲਗਭਗ 2.7 ਡਿਗਰੀ ਵੱਧ ਹੈ। ਮੌਸਮ ਵਿਭਾਗ ਦੇ ਅੰਕੜਿਆਂ ਮੁਤਾਬਕ ਵੀਰਵਾਰ ਨੂੰ ਪੰਜਾਬ ਵਿੱਚ ਸਿਰਫ਼ ਦੋ ਥਾਵਾਂ ‘ਤੇ ਹੀ ਮੀਂਹ ਦਰਜ ਕੀਤਾ ਗਿਆ, ਜਿਸ ਵਿੱਚ ਲੁਧਿਆਣਾ ਅੰਦਰ 11.4 ਮਿਲੀਮੀਟਰ ਅਤੇ ਰੂਪਨਗਰ ਵਿੱਚ 0.5 ਮਿਲੀਮੀਟਰ ਬਾਰਿਸ਼ ਰਿਕਾਰਡ ਹੋਈ। ਤਾਪਮਾਨ ਦੇ ਮਾਮਲੇ ਵਿੱਚ ਚੰਡੀਗੜ੍ਹ ਦਾ ਪਾਰਾ 36.5 ਡਿਗਰੀ ਸੈਲਸੀਅਸ ਰਿਹਾ। ਦੂਜੇ ਪਾਸੇ ਪੰਜਾਬ ਭਰ ਵਿੱਚੋਂ ਪਟਿਆਲਾ ਸਭ ਤੋਂ ਗਰਮ ਰਿਹਾ, ਜਿੱਥੇ ਵੱਧ ਤੋਂ ਵੱਧ ਤਾਪਮਾਨ 37.5 ਡਿਗਰੀ ਸੈਲਸੀਅਸ ਨੋਟ ਕੀਤਾ ਗਿਆ, ਜਦਕਿ ਰੂਪਨਗਰ ਵਿੱਚ ਪਾਰਾ 37.1 ਡਿਗਰੀ ਦਰਜ ਕੀਤਾ ਗਿਆ।

ਮੌਸਮ ‘ਤੇ ਇੱਕੋ ਸਮੇਂ ਤਿੰਨ ਮੌਸਮੀ ਪ੍ਰਣਾਲੀਆਂ ਦਾ ਅਸਰ

ਮੌਸਮ ਵਿਗਿਆਨੀਆਂ ਅਨੁਸਾਰ ਇਸ ਵੇਲੇ ਖੇਤਰ ਦੇ ਮੌਸਮ ਉੱਤੇ ਤਿੰਨ ਵੱਖ-ਵੱਖ ਪ੍ਰਣਾਲੀਆਂ ਸਰਗਰਮ ਹਨ:
ਮਾਨਸੂਨ ਟਰੱਫ਼: ਮਾਨਸੂਨ ਟਰੱਫ਼ ਇਸ ਸਮੇਂ ਜੰਮੂ, ਦੇਹਰਾਦੂਨ, ਉੱਤਰ ਪ੍ਰਦੇਸ਼ ਅਤੇ ਝਾਰਖੰਡ ਹੁੰਦੇ ਹੋਏ ਬੰਗਾਲ ਦੀ ਖਾੜੀ ਵਿੱਚ ਬਣੇ ਘੱਟ ਦਬਾਅ ਵਾਲੇ ਖੇਤਰ ਤੱਕ ਫੈਲੀ ਹੋਈ ਹੈ। ਇਸ ਦਾ ਸਿੱਧਾ ਅਸਰ ਪੰਜਾਬ ਅਤੇ ਚੰਡੀਗੜ੍ਹ ਦੇ ਵਾਤਾਵਰਣ ‘ਤੇ ਨਜ਼ਰ ਆ ਰਿਹਾ ਹੈ।
ਚੱਕਰਵਾਤੀ ਚੱਕਰ: ਉੱਤਰੀ ਹਰਿਆਣਾ ਅਤੇ ਇਸ ਦੇ ਆਸ-ਪਾਸ ਦੇ ਇਲਾਕਿਆਂ ਵਿੱਚ ਉੱਪਰਲੇ ਹਵਾ ਮੰਡਲ ਵਿੱਚ ਇੱਕ ਚੱਕਰਵਾਤੀ ਸਿਸਟਮ ਸਰਗਰਮ ਹੈ, ਜਿਸ ਕਾਰਨ ਬੱਦਲਵਾਈ ਛਾਏ ਰਹਿਣ ਅਤੇ ਕੁਝ ਥਾਵਾਂ ‘ਤੇ ਬੂੰਦਾ-ਬਾਂਦੀ ਹੋਣ ਦੀ ਸੰਭਾਵਨਾ ਬਣੀ ਹੋਈ ਹੈ।
ਪੱਛਮੀ ਗੜਬੜੀ: ਉੱਤਰੀ ਪਾਕਿਸਤਾਨ ਅਤੇ ਜੰਮੂ ਦੇ ਖੇਤਰ ਉੱਤੇ ਇੱਕ ਪੱਛਮੀ ਗੜਬੜੀ ਵੀ ਲਗਾਤਾਰ ਸਰਗਰਮ ਹੈ।
ਮਾਨਸੂਨ ਟਰੱਫ਼, ਚੱਕਰਵਾਤੀ ਸਿਸਟਮ ਅਤੇ ਪੱਛਮੀ ਗੜਬੜੀ ਦੇ ਤ੍ਰਿਵੇਣੀ ਪ੍ਰਭਾਵ ਕਾਰਨ ਪੰਜਾਬ ਅਤੇ ਚੰਡੀਗੜ੍ਹ ਵਿੱਚ ਅਗਲੇ ਦਿਨਾਂ ਦੌਰਾਨ ਮੌਸਮ ਦਾ ਮਿਜ਼ਾਜ ਤੇਜ਼ੀ ਨਾਲ ਬਦਲ ਸਕਦਾ ਹੈ ਅਤੇ ਕਈ ਜ਼ਿਲ੍ਹਿਆਂ ਵਿੱਚ ਗਰਜ-ਚਮਕ ਦੇ ਨਾਲ ਤੇਜ਼ ਬੌਛਾਰਾਂ ਪੈ ਸਕਦੀਆਂ ਹਨ।

7,114 ਮੈਗਾਵਾਟ ਬਿਜਲੀ ਬਾਹਰੋਂ ਖ਼ਰੀਦ ਰਿਹਾ ਪੰਜਾਬ

ਮੀਂਹ ਦੀ ਘਾਟ ਅਤੇ ਹੁੰਮਸ ਭਰੀ ਚਿਪਚਿਪੀ ਗਰਮੀ ਕਾਰਨ ਸੂਬੇ ਅੰਦਰ ਏਅਰ ਕੰਡੀਸ਼ਨਰਾਂ ਅਤੇ ਕੂਲਰਾਂ ਦੀ ਵਰਤੋਂ ਵਧਣ ਨਾਲ ਬਿਜਲੀ ਦੀ ਖ਼ਪਤ ਵਿੱਚ ਬੇਤਹਾਸ਼ਾ ਵਾਧਾ ਹੋਇਆ ਹੈ। ਸ਼ੁੱਕਰਵਾਰ ਸਵੇਰੇ 6:30 ਵਜੇ ਪੰਜਾਬ ਵਿੱਚ ਬਿਜਲੀ ਦੀ ਕੁੱਲ ਮੰਗ 11,116 ਮੈਗਾਵਾਟ ਤੱਕ ਪਹੁੰਚ ਗਈ। ਇਸ ਦੇ ਉਲਟ ਰਾਜ ਦਾ ਆਪਣਾ ਕੁੱਲ ਬਿਜਲੀ ਉਤਪਾਦਨ ਸਿਰਫ਼ 4,002 ਮੈਗਾਵਾਟ ਹੀ ਰਿਕਾਰਡ ਕੀਤਾ ਗਿਆ। ਸੂਬੇ ਵਿੱਚ ਬਿਜਲੀ ਦੀ ਨਿਰਵਿਘਨ ਸਪਲਾਈ ਬਣਾਈ ਰੱਖਣ ਲਈ ਪਾਵਰਕਾਮ ਵੱਲੋਂ ਕੇਂਦਰੀ ਪੂਲ ਅਤੇ ਹੋਰਨਾਂ ਰਾਜਾਂ ਤੋਂ 7,114 ਮੈਗਾਵਾਟ ਬਿਜਲੀ ਬਾਹਰੋਂ ਲਈ ਜਾ ਰਹੀ ਹੈ। ਇਸ ਦੌਰਾਨ ਬਿਜਲੀ ਗਰਿੱਡ ਦੀ ਫ਼੍ਰੀਕੁਐਂਸੀ 49.43 ਹਰਟਜ਼ ਦਰਜ ਕੀਤੀ ਗਈ।
RELATED ARTICLES

LEAVE A REPLY

Please enter your comment!
Please enter your name here

- Advertisment -
Google search engine
spot_imgspot_imgspot_imgspot_img
spot_imgspot_imgspot_imgspot_img

Most Popular

Recent Comments