Friday, October 16, 2026
Google search engine
HomeDeshAmit Shah ਦਾ Jalandhar ਦੌਰਾ: ਭੂਮੀ ਪੂਜਨ ਨਾਲ ਭਾਜਪਾ ਨੇ ਫੂਕਿਆ ਬਿਗੁਲ,...

Amit Shah ਦਾ Jalandhar ਦੌਰਾ: ਭੂਮੀ ਪੂਜਨ ਨਾਲ ਭਾਜਪਾ ਨੇ ਫੂਕਿਆ ਬਿਗੁਲ, 30 ਸਤੰਬਰ ਨੂੰ ਵੱਡਾ ਇਕੱਠ

ਪੰਜਾਬ ‘ਚ ਭਾਰਤੀ ਜਨਤਾ ਪਾਰਟੀ (ਭਾਜਪਾ) ਦੀ ‘ਨਸ਼ਾ ਮੁਕਤ ਪੰਜਾਬ ਯਾਤਰਾ’ ਜਾਰੀ ਹੈ।

ਭਾਜਪਾ ਵੱਲੋਂ ਪੰਜਾਬ ‘ਚ ਨਸ਼ਿਆਂ ਖ਼ਿਲਾਫ਼ ਜਾਗਰੂਕਤਾ ਫੈਲਾਉਣ ਲਈ ਕੁੱਲ 4 ਯਾਤਰਾਵਾਂ ਕੱਢੀਆਂ ਜਾ ਰਹੀਆਂ ਹਨ। ਇਹ ਮੁਹਿੰਮ ਵੱਖ-ਵੱਖ ਰੂਟਾਂ ਰਾਹੀਂ ਸੂਬੇ ਦੇ ਸਾਰੇ 117 ਵਿਧਾਨ ਸਭਾ ਹਲਕਿਆਂ ਨੂੰ ਕਵਰ ਕਰ ਰਹੀ ਹੈ। 18 ਸਤੰਬਰ ਤੋਂ ਸ਼ੁਰੂ ਹੋਈ ਇਸ ਯਾਤਰਾਵਾਂ ਦੀ ਸਮਾਪਤੀ 30 ਸਤੰਬਰ ਨੂੰ ਜਲੰਧਰ ਵਿਖੇ ਹੋਵੇਗੀ। ਯਾਤਰਾ ਦੇ ਅੰਤਿਮ ਦਿਨ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਜਲੰਧਰ ‘ਚ ਇੱਕ ਵਿਸ਼ਾਲ ਰੈਲੀ ਕਰਨਗੇ। ਇਹ ਰੈਲੀ ਲਿਲੀ ਰਿਜ਼ੌਰਟਸ ਹੋਟਲ ਪਰਾਗਪੁਰ ਜੀਟੀ ਰੋਡ ਦੇ ਨਾਲ ਲੱਗਦੇ ਖੇਤਾਂ ‘ਚ ਹੋਵੇਗੀ।
ਰੈਲੀ ਨੂੰ ਦੇਖਦੇ ਹੋਏ ਪੰਜਾਬ ਭਾਜਪਾ ਨੇ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ ਤੇ ਪੰਡਾਲ ਲਗਾਉਣ ਤੋਂ ਪਹਿਲਾਂ ਰੈਲੀ ਵਾਲੀ ਥਾਂ ‘ਤੇ ਅੱਜ ਸਵੇਰੇ 09:15 ਵਜੇ ਤੈਅ ਸ਼ੁਭ ਮਹੂਰਤ ਅਨੁਸਾਰ ਪੂਰੇ ਧਾਰਮਿਕ ਰੀਤੀ-ਰਿਵਾਜਾਂ ਨਾਲ ਭੂਮੀ ਪੂਜਨ ਕੀਤਾ ਗਿਆ।

ਭੂਮੀ ਪੂਜਨ ‘ਚ ਸ਼ਾਮਲ ਹੋਏ ਅਸ਼ੋਕ ਮਿੱਤਲ

ਭੂਮੀ ਪੂਜਨ ਸਮਾਗਮ ‘ਚ ਵਿਸ਼ੇਸ਼ ਤੌਰ ‘ਤੇ ਰਾਜ ਸਭਾ ਮੈਂਬਰ ਅਸ਼ੋਕ ਮਿੱਤਲ ਪਹੁੰਚੇ। ਉਨ੍ਹਾਂ ਕਿਹਾ ਕਿ ਭਾਜਪਾ ਵੱਲੋਂ ਸੂਬੇ ‘ਚ ਚਲਾਈ ਜਾ ਰਹੀ ‘ਨਸ਼ਾ ਮੁਕਤ ਪੰਜਾਬ ਯਾਤਰਾ’ ਨੂੰ ਆਮ ਜਨਤਾ ਦਾ ਭਰਪੂਰ ਸਮਰਥਨ ਤੇ ਸਹਿਯੋਗ ਮਿਲ ਰਿਹਾ ਹੈ।
ਭਾਜਪਾ ਜ਼ਿਲ੍ਹਾ ਪ੍ਰਧਾਨ ਅਸ਼ੋਕ ਸਰੀਨ ਹਿੱਕੀ ਨੇ ਰੈਲੀ ਦੀਆਂ ਤਿਆਰੀਆਂ ਸਬੰਧੀ ਜਾਣਕਾਰੀ ਦਿੰਦਿਆਂ ਕਿਹਾ ਕਿ ਇਹ ਰੈਲੀ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ, ਸੁਸ਼ਾਸਨ ਪ੍ਰਦਾਨ ਕਰਨ ਤੇ ਵਿਕਾਸ ਦੇ ਸੰਕਲਪ ਨੂੰ ਹੋਰ ਮਜ਼ਬੂਤ ਕਰਨ ਲਈ ਇੱਕ ਬਹੁੱਤ ਮਹੱਤਵਪੂਰਨ ਮੀਲ ਦਾ ਪੱਥਰ ਸਾਬਤ ਹੋਵੇਗੀ। ਉਨ੍ਹਾਂ ਕਿਹਾ ਕਿ ਭਾਜਪਾ ਵਰਕਰ ਬੂਥ ਪੱਧਰ ‘ਤੇ ਘਰ-ਘਰ ਜਾ ਕੇ ਲੋਕਾਂ ਨਾਲ ਰਾਬਤਾ ਕਾਇਮ ਕਰ ਰਹੇ ਹਨ। ਰੈਲੀ ‘ਚ ਵੱਧ ਤੋਂ ਵੱਧ ਸੰਖਿਆ ਵਿੱਚ ਲੋਕਾਂ ਦੀ ਸ਼ਮੂਲੀਅਤ ਯਕੀਨੀ ਬਣਾਉਣ ਲਈ ਪ੍ਰਚਾਰ ਤੇ ਉਤਸ਼ਾਹ ਵਧਾਇਆ ਜਾ ਰਿਹਾ ਹੈ।
RELATED ARTICLES

LEAVE A REPLY

Please enter your comment!
Please enter your name here

- Advertisment -
Google search engine
spot_imgspot_imgspot_imgspot_img
spot_imgspot_imgspot_imgspot_img

Most Popular

Recent Comments