Friday, October 16, 2026
Google search engine
HomeDeshAmritsar ‘ਚ ਪੁਲਿਸ ਦੀ ਵੱਡੀ ਕਾਰਵਾਈ: 13 ਪਿਸਤੌਲ, 3.267 ਕਿਲੋ ਹੈਰੋਇਨ ਤੇ...

Amritsar ‘ਚ ਪੁਲਿਸ ਦੀ ਵੱਡੀ ਕਾਰਵਾਈ: 13 ਪਿਸਤੌਲ, 3.267 ਕਿਲੋ ਹੈਰੋਇਨ ਤੇ 22 ਜ਼ਿੰਦਾ ਕਾਰਤੂਸ ਬਰਾਮਦ, 5 ਕਾਬੂ

ਪੁਲਿਸ ਮੁਤਾਬਕ, ਮੁੱਢਲੀ ਜਾਂਚ ‘ਚ ਸਾਹਮਣੇ ਆਇਆ ਹੈ ਕਿ ਗ੍ਰਿਫ਼ਤਾਰ ਮੁਲਜ਼ਮ ਗੈਰ-ਕਾਨੂੰਨੀ ਹਥਿਆਰਾਂ ਤੇ ਨਸ਼ੀਲੇ ਪਦਾਰਥਾਂ ਦੀ ਸਪਲਾਈ ਨਾਲ ਜੁੜੇ ਹੋਏ ਸਨ।

ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਡਰੱਗ ਤਸਕਰੀ ਤੇ ਗੈਰ-ਕਾਨੂੰਨੀ ਹਥਿਆਰਾਂ ਦੀ ਸਪਲਾਈ ਖ਼ਿਲਾਫ਼ ਵੱਡੀ ਕਾਰਵਾਈ ਕਰਦਿਆਂ ਤਿੰਨ ਵੱਖ-ਵੱਖ ਨੈੱਟਵਰਕਾਂ ਦਾ ਪਰਦਾਫਾਸ਼ ਕੀਤਾ ਹੈ। ਪੁਲਿਸ ਨੇ ਇਸ ਕਾਰਵਾਈ ਦੌਰਾਨ 5 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮਾਂ ਦੇ ਕਬਜ਼ੇ ‘ਚੋਂ 13 ਪਿਸਤੌਲ, 3.267 ਕਿਲੋਗ੍ਰਾਮ ਹੈਰੋਇਨ ਤੇ 22 ਜ਼ਿੰਦਾ ਕਾਰਤੂਸ ਬਰਾਮਦ ਕੀਤੇ ਗਏ ਹਨ।
ਪੁਲਿਸ ਮੁਤਾਬਕ, ਮੁੱਢਲੀ ਜਾਂਚ ‘ਚ ਸਾਹਮਣੇ ਆਇਆ ਹੈ ਕਿ ਗ੍ਰਿਫ਼ਤਾਰ ਮੁਲਜ਼ਮ ਗੈਰ-ਕਾਨੂੰਨੀ ਹਥਿਆਰਾਂ ਤੇ ਨਸ਼ੀਲੇ ਪਦਾਰਥਾਂ ਦੀ ਸਪਲਾਈ ਨਾਲ ਜੁੜੇ ਹੋਏ ਸਨ। ਪੁਲਿਸ ਹੁਣ ਇਸ ਪੂਰੇ ਨੈੱਟਵਰਕ ਦੀਆਂ ਕੜੀਆਂ ਦੀ ਜਾਂਚ ਕਰਨ ਵਿੱਚ ਜੁਟੀ ਹੋਈ ਹੈ।
ਇਸ ਸਬੰਧੀ ਥਾਣਾ ਡੀ-ਡਿਵੀਜ਼ਨ ਤੇ ਥਾਣਾ ਛੇਹਰਟਾ, ਅੰਮ੍ਰਿਤਸਰ ‘ਚ ਵੱਖ-ਵੱਖ FIR ਦਰਜ ਕੀਤੀਆਂ ਗਈਆਂ ਹਨ। ਪੁਲਿਸ ਵੱਲੋਂ ਮੁਲਜ਼ਮਾਂ ਤੋਂ ਪੁੱਛਗਿੱਛ ਦੇ ਆਧਾਰ ‘ਤੇ ਨੈੱਟਵਰਕ ਦੇ ਬੈਕਵਰਡ ਤੇ ਫਾਰਵਰਡ ਲਿੰਕ ਦੀ ਜਾਂਚ ਕੀਤੀ ਜਾ ਰਹੀ ਹੈ, ਤਾਂ ਜੋ ਇਹ ਪਤਾ ਲਗਾਇਆ ਜਾ ਸਕੇ ਕਿ ਨਸ਼ੀਲੇ ਪਦਾਰਥ ਤੇ ਹਥਿਆਰ ਕਿੱਥੋਂ ਹਾਸਲ ਕੀਤੇ ਜਾਂਦੇ ਸਨ ਤੇ ਅੱਗੇ ਕਿਨ੍ਹਾਂ ਲੋਕਾਂ ਤੱਕ ਪਹੁੰਚਾਏ ਜਾਂਦੇ ਸਨ।
ਪੁਲਿਸ ਦੀ ਜਾਂਚ ਦਾ ਫੋਕਸ ਇਸ ਨੈੱਟਵਰਕ ਨਾਲ ਜੁੜੇ ਹੋਰ ਲੋਕਾਂ ਦੀ ਪਛਾਣ ਕਰਨ ਦੇ ਨਾਲ-ਨਾਲ ਵਿਦੇਸ਼ਾਂ ‘ਚ ਬੈਠੇ ਸੰਭਾਵਿਤ ਹੈਂਡਲਰਾਂ ਤੱਕ ਪਹੁੰਚਣ ‘ਤੇ ਵੀ ਹੈ। ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਜਾਂਚ ਅੱਗੇ ਵਧਣ ਦੇ ਨਾਲ ਇਸ ਮਾਮਲੇ ‘ਚ ਹੋਰ ਵੀ ਖੁਲਾਸੇ ਹੋਣ ਦੀ ਸੰਭਾਵਨਾ ਹੈ।
ਪੰਜਾਬ ਪੁਲਿਸ ਨੇ ਕਿਹਾ ਹੈ ਕਿ ਸੂਬੇ ‘ਚ ਡਰੱਗ ਤਸਕਰੀ ਤੇ ਗੈਰ-ਕਾਨੂੰਨੀ ਹਥਿਆਰਾਂ ਦੇ ਨੈੱਟਵਰਕ ਨੂੰ ਖ਼ਤਮ ਕਰਨ ਲਈ ਮੁਹਿੰਮ ਲਗਾਤਾਰ ਜਾਰੀ ਰਹੇਗੀ। ਪੁਲਿਸ ਦਾ ਟੀਚਾ ਪੰਜਾਬ ਨੂੰ ਨਸ਼ਿਆਂ ਤੇ ਗੈਰ-ਕਾਨੂੰਨੀ ਹਥਿਆਰਾਂ ਤੋਂ ਮੁਕਤ ਬਣਾਉਣ ਦੀ ਦਿਸ਼ਾ ‘ਚ ਅਜਿਹੇ ਨੈੱਟਵਰਕਾਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨਾ ਹੈ।
RELATED ARTICLES

LEAVE A REPLY

Please enter your comment!
Please enter your name here

- Advertisment -
Google search engine
spot_imgspot_imgspot_imgspot_img
spot_imgspot_imgspot_imgspot_img

Most Popular

Recent Comments