Thursday, October 15, 2026
Google search engine
HomeDeshਅੰਮ੍ਰਿਤਸਰ ‘ਚ ASI ਸੁਖਚੈਨ ‘ਤੇ ਹਮਲੇ ਦੀ ਜ਼ਿੰਮੇਵਾਰੀ TTH ਵੱਲੋਂ ਲੈਣ ਦਾ...

ਅੰਮ੍ਰਿਤਸਰ ‘ਚ ASI ਸੁਖਚੈਨ ‘ਤੇ ਹਮਲੇ ਦੀ ਜ਼ਿੰਮੇਵਾਰੀ TTH ਵੱਲੋਂ ਲੈਣ ਦਾ ਦਾਅਵਾ, ਹੋਰ ਹਮਲਿਆਂ ਦੀ ਧਮਕੀ

ਸੰਗਠਨ ਦੀ ਪ੍ਰੈੱਸ ਰਿਲੀਜ਼ ‘ਚ ਪੁਲਿਸ ਮੁਲਾਜ਼ਮਾਂ ਤੇ ਸਰਕਾਰੀ ਕਰਮਚਾਰੀਆਂ ਨੂੰ ਧਮਕੀ ਦਿੰਦਿਆਂ ਭਵਿੱਖ ‘ਚ ਵੀ ਅਜਿਹੇ ਹਮਲੇ ਜਾਰੀ ਰੱਖਣ ਦਾ ਦਾਅਵਾ ਕੀਤਾ ਗਿਆ ਹੈ।

ਅੰਮ੍ਰਿਤਸਰ ‘ਚ ਪੁਲਿਸ ਦੇ ਸਹਾਇਕ ਸਬ-ਇੰਸਪੈਕਟਰ (ASI) ਸੁਖਚੈਨ ‘ਤੇ ਹੋਏ ਹਮਲੇ ਦੀ ਜ਼ਿੰਮੇਵਾਰੀ ‘ਤਹਿਰੀਕ-ਏ-ਤਾਲਿਬਾਨ ਹਿੰਦੁਸਤਾਨ’ (TTH) ਨਾਮ ਦੇ ਸੰਗਠਨ ਵੱਲੋਂ ਲੈਣ ਦਾ ਦਾਅਵਾ ਕੀਤਾ ਗਿਆ ਹੈ। ਸੰਗਠਨ ਦੇ ਨਾਮ ਨਾਲ ਜਾਰੀ ਇੱਕ ਪ੍ਰੈੱਸ ਰਿਲੀਜ਼ ‘ਚ ਇਸ ਹਮਲੇ ਨੂੰ ‘ਆਪਰੇਸ਼ਨ ਨੂਰ’ ਤਹਿਤ ਕੀਤੀ ਗਈ ਕਾਰਵਾਈ ਦੱਸਿਆ ਗਿਆ ਹੈ।
ਸੰਗਠਨ ਦੀ ਪ੍ਰੈੱਸ ਰਿਲੀਜ਼ ‘ਚ ਪੁਲਿਸ ਮੁਲਾਜ਼ਮਾਂ ਤੇ ਸਰਕਾਰੀ ਕਰਮਚਾਰੀਆਂ ਨੂੰ ਧਮਕੀ ਦਿੰਦਿਆਂ ਭਵਿੱਖ ‘ਚ ਵੀ ਅਜਿਹੇ ਹਮਲੇ ਜਾਰੀ ਰੱਖਣ ਦਾ ਦਾਅਵਾ ਕੀਤਾ ਗਿਆ ਹੈ। ਬਿਆਨ ‘ਚ ਕਿਹਾ ਗਿਆ ਹੈ ਕਿ ਪੁਲਿਸ ਮੁਲਾਜ਼ਮ ਭਾਵੇਂ ਵਰਦੀ ‘ਚ ਹੋਣ ਜਾਂ ਸਿਵਲ ਕੱਪੜਿਆਂ ‘ਚ, ਉਨ੍ਹਾਂ ਦੀ ਪਛਾਣ ਕੀਤੀ ਜਾ ਸਕਦੀ ਹੈ। ਟੀਵੀ9 ਪੰਜਾਬੀ ਇਸ ਵਾਇਰਲ ਪ੍ਰੈੱਸ ਰਿਲੀਜ਼ ਦੀ ਪੁਸ਼ਟੀ ਨਹੀਂ ਕਰਦਾ ਹੈ। ਪੁਲਿਸ ਵੱਲੋਂ ਇਸ ਮਾਮਲੇ ਸਬੰਧੀ ਅਧਿਕਾਰਤ ਜਾਣਕਾਰੀ ਦੀ ਉਡੀਕ ਕੀਤੀ ਜਾ ਰਹੀ ਹੈ।
ਸੰਗਠਨ ਨੇ ਇਹ ਵੀ ਦਾਅਵਾ ਕੀਤਾ ਹੈ ਕਿ ਉਸ ਕੋਲ ਪੁਲਿਸ ਮੁਲਾਜ਼ਮਾਂ ਸਬੰਧੀ ਜਾਣਕਾਰੀ ਹੈ ਤੇ ਆਉਣ ਵਾਲੇ ਸਮੇਂ ‘ਚ ਉਨ੍ਹਾਂ ਨੂੰ ਨਿਸ਼ਾਨਾ ਬਣਾਇਆ ਜਾਵੇਗਾ। ਇਸ ਤੋਂ ਇਲਾਵਾ ਹਮਲੇ ਨਾਲ ਸਬੰਧਤ ਵੀਡੀਓ ਜਲਦ ਜਾਰੀ ਕਰਨ ਦੀ ਗੱਲ ਵੀ ਪ੍ਰੈੱਸ ਰਿਲੀਜ਼ ‘ਚ ਕਹੀ ਗਈ ਹੈ।
ਸੰਗਠਨ ਵੱਲੋਂ ਕੀਤੇ ਗਏ ਇਨ੍ਹਾਂ ਦਾਅਵਿਆਂ ਦੀ ਸੁਤੰਤਰ ਤੌਰ ‘ਤੇ ਪੁਸ਼ਟੀ ਨਹੀਂ ਹੋਈ ਹੈ। ਹਮਲੇ ਤੇ ਇਸ ਦੀ ਜ਼ਿੰਮੇਵਾਰੀ ਸਬੰਧੀ ਅਧਿਕਾਰਤ ਜਾਂਚ ਏਜੰਸੀਆਂ ਵੱਲੋਂ ਸਾਹਮਣੇ ਆਉਣ ਵਾਲੀ ਜਾਣਕਾਰੀ ਤੋਂ ਬਾਅਦ ਹੀ ਪੂਰੀ ਤਸਵੀਰ ਸਪੱਸ਼ਟ ਹੋ ਸਕੇਗੀ।

ਘਰ ਪਰਤਦੇ ਸਮੇਂ ਅਚਾਨਕ ਹੋਇਆ ਸੀ ਹਮਲਾ

ਦੱਸ ਦੇਈਏ ਕਿ ਚਾਟੀਵਿੰਡ ਥਾਣੇ’ਚ ਤਾਇਨਾਤ ਸਹਾਇਕ ਸਬ-ਇੰਸਪੈਕਟਰ (ASI) ਸੁਖਚੈਨ ਸਿੰਘ ਤੇ ਅਣਪਛਾਤੇ ਬਾਈਕ ਸਵਾਰ ਹਮਲਾਵਰਾਂ ਵੱਲੋਂ ਗੋਲੀਬਾਰੀ ਕਰਨ ਦਾ ਮਾਮਲਾ ਸਾਹਮਣੇ ਆਇਆ ਸੀ। ਦੱਸਿਆ ਗਿਆ ਕਿ ਹਮਲਾਵਰਾਂ ਨੇ ਪਿੱਛਿਓਂ ਆ ਕੇ ASI ਸੁਖਚੈਨ ਸਿੰਘ ਤੇ ਗੋਲੀ ਚਲਾਈ। ਗੋਲੀ ਉਨ੍ਹਾਂ ਦੀ ਬਾਂਹ ਦੇ ਆਰ-ਪਾਰ ਹੋ ਗਈ। ਜਿਸ ਕਾਰਨ ਉਹ ਜ਼ਖਮੀ ਹੋ ਗਏ। ਇਸ ਘਟਨਾ ਤੋਂ ਬਾਅਦ ਉਨ੍ਹਾਂ ਨੂੰ ਤੁਰੰਤ ਨੇੜਲੇ ਹਸਪਤਾਲ ‘ਚ ਦਾਖਲ ਕਰਵਾਇਆ ਗਿਆ।
ਹਸਪਤਾਲ ‘ਚ ਮੀਡੀਆ ਨਾਲ ਗੱਲਬਾਤ ਦੌਰਾਨ ASI ਸੁਖਚੈਨ ਸਿੰਘ ਨੇ ਦੱਸਿਆ ਸੀ ਕਿ ਉਹ ਡਿਊਟੀ ਖਤਮ ਕਰਨ ਤੋਂ ਬਾਅਦ ਮੋਟਰਸਾਈਕਲ ਤੇ ਆਪਣੇ ਘਰ ਵਾਪਸ ਜਾ ਰਹੇ ਸਨ। ਇਸ ਦੌਰਾਨ ਇੱਕ ਮੋਟਰਸਾਈਕਲ ਤੇ ਸਵਾਰ ਤਿੰਨ ਨੌਜਵਾਨ ਪਿੱਛਿਓਂ ਆਏ ਤੇ ਬਿਨਾਂ ਕਿਸੇ ਗੱਲਬਾਤ ਜਾਂ ਚੇਤਾਵਨੀ ਦੇ ਉਨ੍ਹਾਂ ਤੇ ਗੋਲੀ ਚਲਾ ਦਿੱਤੀ।
ਸੁਖਚੈਨ ਸਿੰਘ ਮੁਤਾਬਕ ਹਮਲਾਵਰਾਂ ਨੇ ਆਪਣੇ ਚਿਹਰੇ ਵੀ ਨਹੀਂ ਢੱਕੇ ਹੋਏ ਸਨ। ਗੋਲੀ ਉਨ੍ਹਾਂ ਦੀ ਬਾਂਹ ‘ਚ ਲੱਗੀ ਤੇ ਆਰ-ਪਾਰ ਹੋ ਗਈ। ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਹਮਲਾਵਰ ਮੌਕੇ ਤੋਂ ਫਰਾਰ ਹੋ ਗਏ।

ਪੁਰਾਣੀ ਰੰਜਿਸ਼ ਨਾਲ ਜੁੜਿਆ ਹੋਣ ਦਾ ਜਤਾਇਆ ਸੀ ਖਦਸ਼ਾ

ਹਮਲੇ ਦੇ ਕਾਰਨਾਂ ਬਾਰੇ ਸੁਖਚੈਨ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਨਿੱਜੀ ਤੌਰ ਤੇ ਕਿਸੇ ਨਾਲ ਕੋਈ ਸਿੱਧੀ ਦੁਸ਼ਮਣੀ ਜਾਂ ਤਕਰਾਰ ਨਹੀਂ ਸੀ। ਹਾਲਾਂਕਿ ਉਨ੍ਹਾਂ ਨੇ ਖਦਸ਼ਾ ਜ਼ਾਹਰ ਕੀਤਾ ਕਿ ਇਹ ਹਮਲਾ ਉਨ੍ਹਾਂ ਦੇ ਪਰਿਵਾਰ ਨਾਲ ਜੁੜੀ ਪੁਰਾਣੀ ਰੰਜਿਸ਼ ਦਾ ਨਤੀਜਾ ਹੋ ਸਕਦਾ ਹੈ। ਉਨ੍ਹਾਂ ਦੱਸਿਆ ਕਿ ਪਹਿਲਾਂ ਉਨ੍ਹਾਂ ਦੇ ਭਰਾ ਦਾ ਕਤਲ ਹੋਇਆ ਸੀ ਤੇ ਇਸ ਮਾਮਲੇ ਨਾਲ ਸਬੰਧਤ ਕੇਸ ਅਦਾਲਤ ‘ਚ ਵਿਚਾਰ ਅਧੀਨ ਹੈ। ਉਨ੍ਹਾਂ ਮੁਤਾਬਕ ਕੇਸ ‘ਚ ਗਵਾਹੀਆਂ ਪੂਰੀਆਂ ਹੋਣ ਤੋਂ ਬਾਅਦ ਮਾਮਲਾ ਹੁਣ ਅੰਤਿਮ ਪੜਾਅ ‘ਚ ਚੱਲ ਰਿਹਾ ਹੈ। ਸੁਖਚੈਨ ਸਿੰਘ ਨੇ ਸ਼ੱਕ ਜ਼ਾਹਰ ਕੀਤਾ ਕਿ ਇਸੇ ਰੰਜਿਸ਼ ਦੇ ਚਲਦਿਆਂ ਵਿਰੋਧੀ ਧਿਰ ਵੱਲੋਂ ਉਨ੍ਹਾਂ ਨੂੰ ਨਿਸ਼ਾਨਾ ਬਣਾਇਆ ਗਿਆ ਹੋ ਸਕਦਾ ਹੈ।

ਹਮਲਾਵਰਾਂ ਦੀ ਜਲਦ ਗ੍ਰਿਫ਼ਤਾਰੀ ਦੀ ਮੰਗ

ਪੀੜਤ ਪੁਲਿਸ ਮੁਲਾਜ਼ਮ ਨੇ ਕਿਹਾ ਕਿ ਉਹ ਕਿਸੇ ਨਾਲ ਗਲਤ ਵਰਤਾਅ ਨਹੀਂ ਕਰਦੇ ਤੇ ਉਨ੍ਹਾਂ ਤੇ ਬਿਨਾਂ ਕਿਸੇ ਕਾਰਨ ਇਹ ਹਮਲਾ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਜੇਕਰ ਗੋਲੀ ਕਿਸੇ ਹੋਰ ਥਾਂ ਲੱਗ ਜਾਂਦੀ ਤਾਂ ਉਨ੍ਹਾਂ ਦੀ ਜਾਨ ਨੂੰ ਵੀ ਖ਼ਤਰਾ ਹੋ ਸਕਦਾ ਸੀ। ਸੁਖਚੈਨ ਸਿੰਘ ਨੇ ਪੁਲਿਸ ਪ੍ਰਸ਼ਾਸਨ ਤੇ ਉੱਚ ਅਧਿਕਾਰੀਆਂ ਤੋਂ ਮਾਮਲੇ ਦੀ ਨਿਰਪੱਖ ਜਾਂਚ ਕਰਨ, ਹਮਲਾਵਰਾਂ ਦੀ ਪਛਾਣ ਕਰਕੇ ਉਨ੍ਹਾਂ ਨੂੰ ਜਲਦ ਗ੍ਰਿਫ਼ਤਾਰ ਕਰਨ ਤੇ ਹਮਲੇ ਦੇ ਪਿੱਛੇ ਮੌਜੂਦ ਕਾਰਨਾਂ ਦਾ ਪਤਾ ਲਗਾਉਣ ਦੀ ਮੰਗ ਕੀਤੀ ਸੀ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
RELATED ARTICLES

LEAVE A REPLY

Please enter your comment!
Please enter your name here

- Advertisment -
Google search engine
spot_imgspot_imgspot_imgspot_img
spot_imgspot_imgspot_imgspot_img

Most Popular

Recent Comments