Monday, October 19, 2026
Google search engine
Homelatest NewsAmritsar ‘ਚ ਹੋਟਲ ਦੇ ਬਾਹਰ ਖ਼ੂਨੀ ਝੜਪ, ਇੱਕ ਵਿਅਕਤੀ ਦੀ ਦਰਦਨਾਕ ਮੌਤ

Amritsar ‘ਚ ਹੋਟਲ ਦੇ ਬਾਹਰ ਖ਼ੂਨੀ ਝੜਪ, ਇੱਕ ਵਿਅਕਤੀ ਦੀ ਦਰਦਨਾਕ ਮੌਤ

ਏਸੀਪੀ ਸੰਧੂ ਅਨੁਸਾਰ, ਮ੍ਰਿਤਕ ਦੀ ਪਛਾਣ ਵਿੱਕੀ ਸਿੰਘ ਵਜੋਂ ਹੋਈ ਹੈ, ਜੋ ਅੰਮ੍ਰਿਤਸਰ ਦਾ ਰਹਿਣ ਵਾਲਾ ਸੀ।

ਅੰਮ੍ਰਿਤਸਰ ‘ਚ ਇੱਕ ਹੋਟਲ ਦੇ ਬਾਹਰ ਆਪਸੀ ਝੜਪ ਦੌਰਾਨ ਇੱਕ ਵਿਅਕਤੀ ਤੇ ਤੇਜ਼ਧਾਰ ਹਥਿਆਰ ਕਿਰਪਾਨ ਨਾਲ ਹਮਲਾ ਕਰਕੇ ਉਸ ਦਾ ਕਤਲ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਘਟਨਾ ਤੋਂ ਬਾਅਦ ਇਲਾਕੇ ‘ਚ ਸਨਸਨੀ ਫੈਲ ਗਈ। ਸੂਚਨਾ ਮਿਲਦੇ ਹੀ ਪੁਲਿਸ ਮੌਕੇ ਤੇ ਪਹੁੰਚ ਗਈ ਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ। ਪੁਲਿਸ ਵੱਲੋਂ ਮੁਲਜ਼ਮਾਂ ਦੀ ਭਾਲ ਲਈ ਛਾਪੇਮਾਰੀ ਵੀ ਕੀਤੀ ਜਾ ਰਹੀ ਹੈ।
ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਸਹਾਇਕ ਪੁਲਿਸ ਕਮਿਸ਼ਨਰ (ਏਸੀਪੀ) ਰਵਿੰਦਰ ਪਾਲ ਸਿੰਘ ਸੰਧੂ ਨੇ ਦੱਸਿਆ ਕਿ ਇਹ ਘਟਨਾ ਐਮਜੀਐਮ ਰੈਜ਼ੀਡੈਂਸੀ (MGM Residency) ਹੋਟਲ ਦੇ ਬਾਹਰ ਵਾਪਰੀ ਹੈ। ਪੁਲਿਸ ਵੱਲੋਂ ਮੌਕੇ ਤੇ ਲੱਗੇ ਸੀਸੀਟੀਵੀ ਕੈਮਰਿਆਂ ਤੇ ਡੀਵੀਆਰ (DVR) ਦੀ ਫੁਟੇਜ ਦੀ ਜਾਂਚ ਕੀਤੀ ਗਈ ਹੈ। ਫੁਟੇਜ ਦੇ ਆਧਾਰ ਤੇ ਘਟਨਾ ਦੇ ਪੂਰੇ ਕ੍ਰਮ ਨੂੰ ਸਮਝਣ ਤੇ ਮੁਲਜ਼ਮਾਂ ਦੀ ਪਛਾਣ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।
ਏਸੀਪੀ ਸੰਧੂ ਅਨੁਸਾਰ, ਮ੍ਰਿਤਕ ਦੀ ਪਛਾਣ ਵਿੱਕੀ ਸਿੰਘ ਵਜੋਂ ਹੋਈ ਹੈ, ਜੋ ਅੰਮ੍ਰਿਤਸਰ ਦਾ ਰਹਿਣ ਵਾਲਾ ਸੀ। ਮੁੱਢਲੀ ਜਾਂਚ ਤੇ ਸੀਸੀਟੀਵੀ ਫੁਟੇਜ ਤੋਂ ਪਤਾ ਲੱਗਾ ਹੈ ਕਿ ਵਿੱਕੀ ਸਿੰਘ ਦੀ ਬਟਾਲਾ ਵਾਲੇ ਪਾਸੇ ਦੇ ਰਹਿਣ ਵਾਲੇ ਦੋ ਨੌਜਵਾਨਾਂ ਨਾਲ ਕਿਸੇ ਗੱਲ ਨੂੰ ਲੈ ਕੇ ਬਹਿਸ ਹੋ ਗਈ ਸੀ। ਦੇਖਦੇ ਹੀ ਦੇਖਦੇ ਇਹ ਬਹਿਸ ਝੜਪ ‘ਚ ਬਦਲ ਗਈ ਤੇ ਦੋਵਾਂ ਧਿਰਾਂ ਵਿਚਾਲੇ ਹੱਥੋਪਾਈ ਸ਼ੁਰੂ ਹੋ ਗਈ।
ਇਸ ਦੌਰਾਨ ਨੌਜਵਾਨਾਂ ਵੱਲੋਂ ਕਿਰਪਾਨ ਨਾਲ ਵਿੱਕੀ ਸਿੰਘ ਤੇ ਕਈ ਵਾਰ ਕੀਤੇ ਗਏ। ਦੱਸਿਆ ਜਾ ਰਿਹਾ ਹੈ ਕਿ ਵਿੱਕੀ ਸਿੰਘ ਨੇ ਵੀ ਆਪਣਾ ਬਚਾਅ ਕਰਨ ਦੀ ਕੋਸ਼ਿਸ਼ ਕੀਤੀ, ਜਿਸ ਕਾਰਨ ਦੂਜੀ ਧਿਰ ਦੇ ਨੌਜਵਾਨਾਂ ਨੂੰ ਵੀ ਸੱਟਾਂ ਲੱਗੀਆਂ। ਪਰ ਹਮਲਾਵਰਾਂ ਵੱਲੋਂ ਕੀਤੇ ਗਏ ਤਾਬੜਤੋੜ ਵਾਰਾਂ ਕਾਰਨ ਵਿੱਕੀ ਸਿੰਘ ਗੰਭੀਰ ਰੂਪ ‘ਚ ਜ਼ਖ਼ਮੀ ਹੋ ਗਿਆ ਤੇ ਉਸ ਦੀ ਮੌਤ ਹੋ ਗਈ।
ਪੁਲਿਸ ਅਧਿਕਾਰੀ ਨੇ ਦੱਸਿਆ ਕਿ ਘਟਨਾ ਸਥਾਨ ਤੋਂ ਸਬੂਤ ਇਕੱਠੇ ਕਰਨ ਲਈ ਫੋਰੈਂਸਿਕ ਸਾਇੰਸ ਟੀਮ ਨੂੰ ਤੁਰੰਤ ਮੌਕੇ ਤੇ ਬੁਲਾਇਆ ਗਿਆ। ਟੀਮ ਵੱਲੋਂ ਜ਼ਰੂਰੀ ਸਬੂਤ ਇਕੱਠੇ ਕੀਤੇ ਜਾ ਰਹੇ ਹਨ, ਜਦਕਿ ਪੁਲਿਸ ਵੱਲੋਂ ਮਾਮਲੇ ਦੇ ਹਰ ਪਹਿਲੂ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ। ਮੁਲਜ਼ਮਾਂ ਵਿਰੁੱਧ ਸਬੰਧਤ ਕਾਨੂੰਨੀ ਧਾਰਾਵਾਂ ਤਹਿਤ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
ਏਸੀਪੀ ਰਵਿੰਦਰ ਪਾਲ ਸਿੰਘ ਸੰਧੂ ਨੇ ਦੱਸਿਆ ਕਿ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਪੁਲਿਸ ਦੀਆਂ ਵਿਸ਼ੇਸ਼ ਟੀਮਾਂ ਬਣਾਈਆਂ ਗਈਆਂ ਹਨ ਤੇ ਸ਼ੱਕੀ ਟਿਕਾਣਿਆਂ ਤੇ ਛਾਪੇਮਾਰੀ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸੀਸੀਟੀਵੀ ਫੁਟੇਜ ਤੇ ਹੋਰ ਸਬੂਤਾਂ ਦੇ ਆਧਾਰ ਤੇ ਮੁਲਜ਼ਮਾਂ ਦੀ ਪਛਾਣ ਕਰਕੇ ਉਨ੍ਹਾਂ ਨੂੰ ਜਲਦ ਗ੍ਰਿਫ਼ਤਾਰ ਕਰਨ ਲਈ ਯਤਨ ਕੀਤੇ ਜਾ ਰਹੇ ਹਨ।
RELATED ARTICLES

LEAVE A REPLY

Please enter your comment!
Please enter your name here

- Advertisment -
Google search engine
spot_imgspot_imgspot_imgspot_img
spot_imgspot_imgspot_imgspot_img

Most Popular

Recent Comments