Tuesday, October 20, 2026
Google search engine
HomeDeshJhota Murder Case: “ਅਸੀਂ ਕੇਸ CBI ਨੂੰ ਸੌਂਪ ਰਹੇ ਹਾਂ”, CM Mann...

Jhota Murder Case: “ਅਸੀਂ ਕੇਸ CBI ਨੂੰ ਸੌਂਪ ਰਹੇ ਹਾਂ”, CM Mann ਬੋਲੇ- ਨਸ਼ੇ ਖ਼ਿਲਾਫ਼ ਸਾਡੀ ਆਰ-ਪਾਰ ਦੀ ਲੜ੍ਹਾਈ

ਮੁੱਖ ਮੰਤਰੀ ਭਗਵੰਤ ਮਾਨ ਨੇ ਸੋਸ਼ਲ ਮੀਡੀਆ ਤੇ ਪੋਸਟ ਸਾਂਝੀ ਕਰਦਿਆਂ ਕਿਹਾ ਕਿ ਨਸ਼ਿਆਂ ਦੇ ਸੌਦਾਗਰਾਂ ਖ਼ਿਲਾਫ਼ ਸਰਕਾਰ ਦੀ ਲੜਾਈ ਆਰ-ਪਾਰ ਦੀ ਹੈ।

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਨਸ਼ਿਆਂ ਖ਼ਿਲਾਫ਼ ਆਵਾਜ਼ ਉਠਾਉਣ ਵਾਲੇ ਪਰਵਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ ‘ਚ ਵੱਡਾ ਐਲਾਨ ਕੀਤਾ ਹੈ। ਮੁੱਖ ਮੰਤਰੀ ਨੇ ਕਿਹਾ ਹੈ ਕਿ ਪਰਿਵਾਰ ਦੀ ਮੰਗ ਨੂੰ ਪ੍ਰਵਾਨ ਕਰਦਿਆਂ ਪੰਜਾਬ ਸਰਕਾਰ ਇਹ ਕੇਸ ਕੇਂਦਰੀ ਜਾਂਚ ਬਿਊਰੋ (ਸੀਬੀਆਈ) ਨੂੰ ਸੌਂਪ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਪਰਵਿੰਦਰ ਸਿੰਘ ਝੋਟਾ ਦੇ ਪਿਤਾ ਤੇ ਪੂਰੇ ਪਰਿਵਾਰ ਨਾਲ ਡਟ ਕੇ ਖੜ੍ਹੀ ਹੈ।
ਮੁੱਖ ਮੰਤਰੀ ਭਗਵੰਤ ਮਾਨ ਨੇ ਸੋਸ਼ਲ ਮੀਡੀਆ ਤੇ ਪੋਸਟ ਸਾਂਝੀ ਕਰਦਿਆਂ ਕਿਹਾ ਕਿ ਨਸ਼ਿਆਂ ਦੇ ਸੌਦਾਗਰਾਂ ਖ਼ਿਲਾਫ਼ ਸਰਕਾਰ ਦੀ ਲੜਾਈ ਆਰ-ਪਾਰ ਦੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਨਸ਼ਾ-ਮੁਕਤ ਬਣਾਉਣ ਲਈ ਸਰਕਾਰ ਹਰ ਲੋੜੀਂਦਾ ਸਖ਼ਤ ਕਦਮ ਚੁੱਕੇਗਤੇ ਇਸ ਮਕਸਦ ਲਈ ਪਿੱਛੇ ਨਹੀਂ ਹਟੇਗੀ।

ਇਨਸਾਫ਼ ਦੀ ਮੰਗ ਨੂੰ ਲੈ ਕੇ ਮਾਨਸਾ ‘ਚ ਧਰਨਾ ਜਾਰੀ

ਪਰਵਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ ‘ਚ ਇਨਸਾਫ਼ ਦੀ ਮੰਗ ਨੂੰ ਲੈ ਕੇ ਮਾਨਸਾ ‘ਚ ਪਰਿਵਾਰ ਤੇ ਸਮਰਥਕਾਂ ਵੱਲੋਂ ਧਰਨਾ ਦਿੱਤਾ ਜਾ ਰਿਹਾ ਹੈ। ਪਰਿਵਾਰ ਦੀ ਮੁੱਖ ਮੰਗ ਸੀ ਕਿ ਮਾਮਲੇ ਦੀ ਨਿਰਪੱਖ ਜਾਂਚ ਲਈ ਇਸ ਨੂੰ ਸੀਬੀਆਈ ਦੇ ਹਵਾਲੇ ਕੀਤਾ ਜਾਵੇ। ਪਰਿਵਾਰ ਨੇ ਮੰਗਾਂ ਪੂਰੀਆਂ ਹੋਣ ਤੱਕ ਮ੍ਰਿਤਕ ਦੇਹ ਦਾ ਪੋਸਟਮਾਰਟਮ ਕਰਵਾਉਣ ਤੇ ਅੰਤਿਮ ਸਸਕਾਰ ਕਰਨ ਤੋਂ ਇਨਕਾਰ ਕੀਤਾ ਹੋਇਆ ਹੈ। ਇਸ ਮਾਮਲੇ ਨੂੰ ਲੈ ਕੇ ਇਲਾਕੇ ‘ਚ ਲਗਾਤਾਰ ਰੋਸ ਅਤੇ ਇਨਸਾਫ਼ ਦੀ ਮੰਗ ਉੱਠ ਰਹੀ ਹੈ।

ਅਮਿਤ ਸ਼ਾਹ ਦੇ ਪੰਜਾਬ ਦੌਰੇ ਵਿਚਾਲੇ ਵੱਡਾ ਐਲਾਨ

ਇਹ ਐਲਾਨ ਅਜਿਹੇ ਸਮੇਂ ਆਇਆ ਹੈ, ਜਦੋਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ 20 ਅਕਤੂਬਰ (ਅੱਜ) ਨੂੰ ਪੰਜਾਬ ਦੌਰੇ ਤੇ ਹਨ। ਉਨ੍ਹਾਂ ਦੇ ਮਾਨਸਾ ‘ਚ ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਨਾਲ ਮੁਲਾਕਾਤ ਕਰਨ ਦਾ ਵੀ ਪ੍ਰੋਗਰਾਮ ਦੱਸਿਆ ਗਿਆ ਹੈ। ਪਰਿਵਾਰ ਵੱਲੋਂ ਕੇਂਦਰ ਸਰਕਾਰ ਤੋਂ ਵੀ ਇਸ ਮਾਮਲੇ ‘ਚ ਦਖ਼ਲ ਦੇਣ ਤੇ ਨਿਰਪੱਖ ਜਾਂਚ ਯਕੀਨੀ ਬਣਾਉਣ ਦੀ ਮੰਗ ਕੀਤੀ ਜਾ ਰਹੀ ਸੀ। ਮੁੱਖ ਮੰਤਰੀ ਦੇ ਇਸ ਐਲਾਨ ਤੋਂ ਬਾਅਦ ਹੁਣ ਮਾਮਲੇ ਦੀ ਜਾਂਚ ਸੀਬੀਆਈ ਨੂੰ ਸੌਂਪਣ ਸਬੰਧੀ ਅਗਲੀ ਅਧਿਕਾਰਤ ਕਾਰਵਾਈ ਤੇ ਨਜ਼ਰ ਰਹੇਗੀ।
RELATED ARTICLES

LEAVE A REPLY

Please enter your comment!
Please enter your name here

- Advertisment -
Google search engine
spot_imgspot_imgspot_imgspot_img
spot_imgspot_imgspot_imgspot_img

Most Popular

Recent Comments