Wednesday, October 21, 2026
Google search engine
HomeDeshParvinder Jhota ਦਾ PGI Chandigarh ‘ਚ ਹੋਵੇਗਾ ਪੋਸਟਮਾਰਟਮ? ਮਾਨਸਾ ਹਸਪਤਾਲ ਬਾਹਰ ਤਣਾਅਪੂਰਨ...

Parvinder Jhota ਦਾ PGI Chandigarh ‘ਚ ਹੋਵੇਗਾ ਪੋਸਟਮਾਰਟਮ? ਮਾਨਸਾ ਹਸਪਤਾਲ ਬਾਹਰ ਤਣਾਅਪੂਰਨ ਮਾਹੌਲ

ਦੱਸਿਆ ਜਾ ਰਿਹਾ ਹੈ ਕਿ ਮਾਮਲੇ ਦੀ ਜਾਂਚ ਅੱਗੇ ਵਧਾਉਣ ਲਈ ਪਰਵਿੰਦਰ ਸਿੰਘ ਝੋਟਾ ਦਾ ਪੋਸਟਮਾਰਟਮ ਦੀ ਕਾਰਵਾਈ ਲਾਜ਼ਮੀ ਹੈ।

ਪਰਵਿੰਦਰ ਸਿੰਘ ਝੋਟਾ ਕਤਲਕਾਂਡ ਮਾਮਲੇ ਦੀ ਜਾਂਚ ਕੇਂਦਰੀ ਜਾਂਚ ਬਿਊਰੋ (ਸੀਬੀਆਈ) ਨੇ ਆਪਣੇ ਹੱਥ ‘ਚ ਲੈ ਲਈ ਹੈ। ਬੀਤੀ ਰਾਤ ਹੀ ਸੀਬੀਆਈ ਟੀਮ ਇਸ ਮਾਮਲੇ ‘ਚ ਮਾਨਸਾ ਪਹੁੰਚੀ ਸੀ ਤੇ ਕੇਸ ਸਬੰਧਤ ਦਸਤਾਵੇਜ਼ ਪੁਲਿਸ ਤੋਂ ਹਾਸਲ ਕੀਤੇ ਸਨ। ਇਸ ਤੋਂ ਬਾਅਦ ਸੀਬੀਆਈ ਵੱਲੋਂ ਨਵੀਂ ਐਫਆਈਆਰ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਸੀਬੀਆਈ ਦੀ ਟੀਮ ਜਾਂਚ ਲਈ ਅੱਜ ਸਵੇਰੇ ਪਰਵਿੰਦਰ ਸਿੰਘ ਝੋਟਾ ਦੇ ਘਰ ਪਹੁੰਚੀ, ਜਿੱਥੇ ਉਨ੍ਹਾਂ ਨੇ ਝੋਟਾ ਦੇ ਪਿਤਾ ਸਮੇਤ ਪੀੜਤ ਪਰਿਵਾਰ ਨਾਲ ਗੱਲਬਾਤ ਕੀਤੀ ਹੈ।
ਦੱਸਿਆ ਜਾ ਰਿਹਾ ਹੈ ਕਿ ਮਾਮਲੇ ਦੀ ਜਾਂਚ ਅੱਗੇ ਵਧਾਉਣ ਲਈ ਪਰਵਿੰਦਰ ਸਿੰਘ ਝੋਟਾ ਦੀ ਮ੍ਰਿਤਕ ਦੇਹ ਦੀ ਪੋਸਟਮਾਰਟਮ ਦੀ ਕਾਰਵਾਈ ਲਾਜ਼ਮੀ ਹੈ। ਮੀਡੀਆ ਰਿਪੋਰਟਾਂ ਮੁਤਾਬਕ ਸੀਬੀਆਈ ਟੀਮ ਵੱਲੋਂ ਪੀਜੀਆਈ ਚੰਡੀਗੜ੍ਹ ਵਿਖੇ ਪੋਸਟਮਾਰਟਮ ਕਰਵਾਉਣ ਦੀ ਗੱਲ ਕਹੀ ਜਾ ਰਹੀ ਹੈ।
ਹਾਲਾਂਕਿ, ਇਸ ਵਿਚਕਾਰ ਮਾਨਸਾ ਸਿਵਲ ਹਸਪਤਾਲ ਬਾਹਰ ਤਣਾਅ ਦਾ ਮਾਹੌਲ ਬਣ ਗਿਆ ਹੈ। ਮੋਰਚਰੀ ਦੇ ਬਾਹਰ ਪਹਿਰਾ ਦੇ ਰਹੇ ਨਿਹੰਗ ਸਿੰਘਾਂ ਦਾ ਕਹਿਣਾ ਹੈ ਕਿ ਅਜੇ ਤੱਕ ਪਰਿਵਾਰ ਨਾਲ ਉਨ੍ਹਾਂ ਗੱਲਬਾਤ ਨਹੀਂ ਹੋਈ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਜਦੋਂ ਝੋਟਾ ਦਾ ਪਰਿਵਾਰ ਹਸਪਤਾਲ ਵਿਖੇ ਆ ਕੇ ਇਜਾਜ਼ਤ ਦੇਵੇਗਾ, ਉਸ ਵੇਲੇ ਹੀ ਝੋਟਾ ਦੀ ਮ੍ਰਿਤਕ ਦੇਹ ਨੂੰ ਲਿਜਾਉਣ ਦੀ ਇਜਾਜ਼ਤ ਦਿੱਤੀ ਜਾਵੇਗੀ।
RELATED ARTICLES

LEAVE A REPLY

Please enter your comment!
Please enter your name here

- Advertisment -
Google search engine
spot_imgspot_imgspot_imgspot_img
spot_imgspot_imgspot_imgspot_img

Most Popular

Recent Comments