Saturday, October 24, 2026
Google search engine
Homelatest NewsGurdaspur ਦੇ ਡੀਸੀ ਨੇ ਪਰਾਲੀ ਨਾ ਸਾੜਨ ਦੀ ਕੀਤੀ ਅਪੀਲ, ਰਹਿੰਦ-ਖੂੰਹਦ ਨੂੰ...

Gurdaspur ਦੇ ਡੀਸੀ ਨੇ ਪਰਾਲੀ ਨਾ ਸਾੜਨ ਦੀ ਕੀਤੀ ਅਪੀਲ, ਰਹਿੰਦ-ਖੂੰਹਦ ਨੂੰ ਵੀ ਅੱਗ ਨਾ ਲਗਾਈ ਜਾਵੇ; ਕਿਸਾਨ ਹੈਲਪਲਾਈਨ ਨੰਬਰ ਕੀਤਾ ਜਾਰੀ

ਕਿਸਾਨ ਨੂੰ ਪਰਾਲੀ ਪ੍ਰਬੰਧਨ ਵਿੱਚ ਕੋਈ ਸਮੱਸਿਆ ਆਉਂਦੀ ਹੈ।

ਡਿਪਟੀ ਕਮਿਸ਼ਨਰ ਗੁਰਦਾਸਪੁਰ ਆਦਿੱਤਿਆ ਉੱਪਲ ਵੀ ਅੱਜ ਖੇਤ ਵਿੱਚ ਮੌਜੂਦ ਸਨ। ਉਨ੍ਹਾਂ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਦੀ ਅਪੀਲ ਕਰਦਿਆਂ ਕਿਹਾ ਕਿ ਬੇਲਰ ਮਸ਼ੀਨ ਨਾਲ ਪਰਾਲੀ ਦੀਆਂ ਗੰਢਾਂ ਬਣਨ ਤੋਂ ਬਾਅਦ ਬਚੀ ਫ਼ਸਲ ਦੀ ਰਹਿੰਦ-ਖੂੰਹਦ ਨੂੰ ਵੀ ਅੱਗ ਨਾ ਲਗਾਈ ਜਾਵੇ। ਡਿਪਟੀ ਕਮਿਸ਼ਨਰ ਆਦਿੱਤਿਆ ਉੱਪਲ ਅਤੇ ਐਸਐਸਪੀ ਬਟਾਲਾ ਨੇ ਬਟਾਲਾ, ਘੁੰਮਣ ਅਤੇ ਕਾਦੀਆਂ ਇਲਾਕਿਆਂ ਦਾ ਦੌਰਾ ਕੀਤਾ ਅਤੇ ਕਿਸਾਨਾਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਨੂੰ ਪਰਾਲੀ ਦੇ ਪ੍ਰਬੰਧਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿੱਚ ਪਰਾਲੀ ਦੇ ਸਹੀ ਪ੍ਰਬੰਧਨ ਲਈ ਲੋੜੀਂਦੀ ਖੇਤੀਬਾੜੀ ਮਸ਼ੀਨਰੀ ਉਪਲਬਧ ਹੈ।
ਇਸ ਮੌਕੇ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਿਵਲ ਪ੍ਰਸ਼ਾਸਨ ਅਤੇ ਪੁਲਿਸ ਵਿਭਾਗ ਸਮੇਤ ਪੂਰਾ ਜ਼ਿਲ੍ਹਾ ਪ੍ਰਸ਼ਾਸਨ ਕਿਸਾਨਾਂ ਨਾਲ ਮੁਲਾਕਾਤ ਕਰਨ ਲਈ ਪਿੰਡਾਂ ਦਾ ਦੌਰਾ ਕਰ ਰਿਹਾ ਹੈ। ਕਿਸਾਨਾਂ ਨੂੰ ਪਰਾਲੀ ਨਾ ਸਾੜਨ ਦੀ ਮਹੱਤਤਾ ਅਤੇ ਇਸ ਦੇ ਸਹੀ ਪ੍ਰਬੰਧਨ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ।

ਰਾਲੀ ਸਾੜਨ ਤੋਂ ਗੁਰੇਜ਼ ਕਰਨ ਦੀ ਅਪੀਲ

ਡਿਪਟੀ ਕਮਿਸ਼ਨਰ ਨੇ ਵੱਖ-ਵੱਖ ਪਿੰਡਾਂ ਦੇ ਕਿਸਾਨਾਂ ਨੂੰ ਪਰਾਲੀ ਸਾੜਨ ਤੋਂ ਗੁਰੇਜ਼ ਕਰਨ ਅਤੇ ਪਰਾਲੀ ਦਾ ਢੁਕਵਾਂ ਪ੍ਰਬੰਧਨ ਯਕੀਨੀ ਬਣਾਉਣ ਦੀ ਅਪੀਲ ਕੀਤੀ। ਕਿਸਾਨਾਂ ਨੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਪਰਾਲੀ ਸਾੜਨ ਤੋਂ ਰੋਕਣ ਲਈ ਆਪਣੇ ਸਹਿਯੋਗ ਦਾ ਭਰੋਸਾ ਵੀ ਦਿੱਤਾ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੇ ਜ਼ਿਆਦਾਤਰ ਪਿੰਡਾਂ ਵਿੱਚ ਪ੍ਰਗਤੀਸ਼ੀਲ ਕਿਸਾਨ ਹਨ। ਜਿਨ੍ਹਾਂ ਨੇ ਕਈ ਸਾਲਾਂ ਤੋਂ ਫਸਲਾਂ ਦੀ ਰਹਿੰਦ-ਖੂੰਹਦ ਨੂੰ ਸਾੜਨ ਤੋਂ ਗੁਰੇਜ਼ ਕੀਤਾ ਹੈ। ਅਜਿਹੇ ਕਿਸਾਨ ਪਰਾਲੀ ਨਾ ਸਾੜਨ ਦੇ ਫਾਇਦਿਆਂ ਬਾਰੇ ਹੋਰ ਕਿਸਾਨਾਂ ਵਿੱਚ ਵੀ ਜਾਗਰੂਕਤਾ ਪੈਦਾ ਕਰ ਰਹੇ ਹਨ।
ਉਨ੍ਹਾਂ ਅੱਗੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਕਿਸਾਨਾਂ ਨੂੰ ਪੂਰਾ ਸਹਿਯੋਗ ਦੇ ਰਿਹਾ ਹੈ। ਹਾਲਾਂਕਿ, ਜੇਕਰ ਕਿਸਾਨ ਪਰਾਲੀ ਸਾੜਨਾ ਜਾਰੀ ਰੱਖਦੇ ਹਨ, ਤਾਂ ਮਾਣਯੋਗ ਸੁਪਰੀਮ ਕੋਰਟ ਅਤੇ ਨੈਸ਼ਨਲ ਗ੍ਰੀਨ ਟ੍ਰਿਬਿਊਨਲ (ਐਨਜੀਟੀ) ਦੇ ਨਿਰਦੇਸ਼ਾਂ ਤਹਿਤ ਕਾਰਵਾਈ ਕੀਤੀ ਜਾਂਦੀ ਹੈ।
ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਜ਼ਿਲ੍ਹਾ ਪ੍ਰਸ਼ਾਸਨ ਨਾਲ ਸਹਿਯੋਗ ਕਰਨ ਅਤੇ ਪਰਾਲੀ ਅਤੇ ਫ਼ਸਲਾਂ ਦੀ ਰਹਿੰਦ-ਖੂੰਹਦ ਦੇ ਪ੍ਰਬੰਧਨ ਲਈ ਖੇਤੀਬਾੜੀ ਮਸ਼ੀਨਰੀ ਦੀ ਵਰਤੋਂ ਕਰਨ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਵਾਤਾਵਰਣ ਨੂੰ ਸਾਫ਼ ਰੱਖਣ, ਮਿੱਟੀ ਦੀ ਉਪਜਾਊ ਸ਼ਕਤੀ ਬਣਾਈ ਰੱਖਣ ਅਤੇ ਮਨੁੱਖਤਾ ਦੇ ਭਲੇ ਲਈ ਪਰਾਲੀ ਅਤੇ ਫ਼ਸਲਾਂ ਦੀ ਰਹਿੰਦ-ਖੂੰਹਦ ਨੂੰ ਨਾ ਸਾੜਨ।

ਕਿਸਾਨ ਹੈਲਪਲਾਈਨ ਨੰਬਰ ਕੀਤਾ ਜਾਰੀ

ਉਨ੍ਹਾਂ ਕਿਹਾ ਕਿ ਜੇਕਰ ਕਿਸੇ ਵੀ ਕਿਸਾਨ ਨੂੰ ਪਰਾਲੀ ਪ੍ਰਬੰਧਨ ਵਿੱਚ ਕੋਈ ਸਮੱਸਿਆ ਆਉਂਦੀ ਹੈ, ਤਾਂ ਉਹ ਨਜ਼ਦੀਕੀ ਖੇਤੀਬਾੜੀ ਵਿਭਾਗ ਦੇ ਦਫ਼ਤਰ, ਬਲਾਕ ਅਫ਼ਸਰ ਜਾਂ ਐਸਡੀਐਮ ਦਫ਼ਤਰ ਨਾਲ ਸੰਪਰਕ ਕਰ ਸਕਦਾ ਹੈ। ਕਿਸਾਨ ਹੈਲਪਲਾਈਨ ਨੰਬਰ 98781-66525 ‘ਤੇ ਵੀ ਸੰਪਰਕ ਕਰ ਸਕਦੇ ਹਨ।
RELATED ARTICLES

LEAVE A REPLY

Please enter your comment!
Please enter your name here

- Advertisment -
Google search engine
spot_imgspot_imgspot_imgspot_img
spot_imgspot_imgspot_imgspot_img

Most Popular

Recent Comments