Tuesday, October 27, 2026
Google search engine
HomeDeshJalandhar ‘ਚ ਅੱਜ ਤੋਂ ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫੀ ਦਾ ਆਗਾਜ਼, ਸੀਐਮ ਮਾਨ...

Jalandhar ‘ਚ ਅੱਜ ਤੋਂ ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫੀ ਦਾ ਆਗਾਜ਼, ਸੀਐਮ ਮਾਨ ਕਰਨਗੇ ਨਵੇਂ ਸਟੇਡੀਅਮ ਦਾ ਉਦਘਾਟਨ

ਇਸ ਟੂਰਨਾਮੈਂਟ ‘ਚ ਭਾਰਤ, ਮਲੇਸ਼ੀਆ, ਜਾਪਾਨ, ਦੱਖਣੀ ਕੋਰੀਆ, ਚੀਨ ਅਤੇ ਬੰਗਲਾਦੇਸ਼ ਦੀਆਂ ਟੀਮਾਂ ਹਿੱਸਾ ਲੈ ਰਹੀਆਂ ਹਨ।

ਪੰਜਾਬ ਦੇ ਖੇਡ ਇਤਿਹਾਸ ‘ਚ ਅੱਜ ਦਾ ਦਿਨ ਖ਼ਾਸ ਹੋਣ ਜਾ ਰਿਹਾ ਹੈ। ਜਲੰਧਰ ਦੇ ਬਲਟਰਨ ਪਾਰਕ ਸਥਿਤ ਨਵੇਂ ਬਣੇ ਸੁਰਜੀਤ ਹਾਕੀ ਸਟੇਡੀਅਮ ‘ਚ ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫੀ ਪੰਜਾਬ 2026 ਦਾ ਆਗਾਜ਼ ਹੋਵੇਗਾ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਇਸ ਨਵੇਂ ਸਟੇਡੀਅਮ ਦਾ ਉਦਘਾਟਨ ਕਰਨਗੇ। ਇਸ ਟੂਰਨਾਮੈਂਟ ‘ਚ ਭਾਰਤ ਸਮੇਤ ਏਸ਼ੀਆ ਦੀਆਂ ਛੇ ਟੀਮਾਂ ਖ਼ਿਤਾਬ ਲਈ ਆਪਣੀ ਤਾਕਤ ਦਿਖਾਉਣਗੀਆਂ।
ਆਜ਼ਾਦੀ ਤੋਂ ਬਾਅਦ ਇਹ ਪਹਿਲਾ ਮੌਕਾ ਦੱਸਿਆ ਜਾ ਰਿਹਾ ਹੈ, ਜਦੋਂ ਜਲੰਧਰ ‘ਚ ਇੰਨੇ ਵੱਡੇ ਪੱਧਰ ਤੇ ਪੁਰਸ਼ਾਂ ਦੀ ਏਸ਼ੀਆਈ ਹਾਕੀ ਚੈਂਪੀਅਨਸ਼ਿਪ ਕਰਵਾਈ ਜਾ ਰਹੀ ਹੈ। ਇਸ ਕਾਰਨ ਸ਼ਹਿਰ ਦੇ ਹਾਕੀ ਪ੍ਰੇਮੀਆਂ ‘ਚ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ।

ਛੇ ਦੇਸ਼ਾਂ ਦੀਆਂ ਟੀਮਾਂ ਲੈਣਗੀਆਂ ਹਿੱਸਾ

ਇਸ ਟੂਰਨਾਮੈਂਟ ‘ਚ ਭਾਰਤ, ਮਲੇਸ਼ੀਆ, ਜਾਪਾਨ, ਦੱਖਣੀ ਕੋਰੀਆ, ਚੀਨ ਅਤੇ ਬੰਗਲਾਦੇਸ਼ ਦੀਆਂ ਟੀਮਾਂ ਹਿੱਸਾ ਲੈ ਰਹੀਆਂ ਹਨ। ਟੂਰਨਾਮੈਂਟ ਦੇ ਸਾਰੇ ਲੀਗ ਮੁਕਾਬਲੇ 27 ਅਕਤੂਬਰ ਤੋਂ 2 ਨਵੰਬਰ ਤੱਕ ਜਲੰਧਰ ਦੇ ਸੁਰਜੀਤ ਹਾਕੀ ਸਟੇਡੀਅਮ ‘ਚ ਖੇਡੇ ਜਾਣਗੇ।
ਭਾਰਤੀ ਟੀਮ ਆਪਣੀ ਮੁਹਿੰਮ ਦੀ ਸ਼ੁਰੂਆਤ 27 ਅਕਤੂਬਰ ਨੂੰ ਬੰਗਲਾਦੇਸ਼ ਵਿਰੁੱਧ ਕਰੇਗੀ। ਇਸ ਤੋਂ ਬਾਅਦ ਭਾਰਤ ਦਾ ਸਾਹਮਣਾ 29 ਅਕਤੂਬਰ ਨੂੰ ਚੀਨ, 30 ਅਕਤੂਬਰ ਨੂੰ ਜਾਪਾਨ, 1 ਨਵੰਬਰ ਨੂੰ ਮਲੇਸ਼ੀਆ ਤੇ 2 ਨਵੰਬਰ ਨੂੰ ਦੱਖਣੀ ਕੋਰੀਆ ਨਾਲ ਹੋਵੇਗਾ।

ਮੋਹਾਲੀ ‘ਚ ਹੋਣਗੇ ਸੈਮੀਫਾਈਨਲ ਤੇ ਫਾਈਨਲ

ਲੀਗ ਪੜਾਅ ਦੇ ਮੁਕਾਬਲੇ ਖ਼ਤਮ ਹੋਣ ਤੋਂ ਬਾਅਦ ਅੰਕ ਸੂਚੀ ਦੀਆਂ ਚੋਟੀ ਦੀਆਂ ਚਾਰ ਟੀਮਾਂ ਸੈਮੀਫਾਈਨਲ ‘ਚ ਜਗ੍ਹਾ ਬਣਾਉਣਗੀਆਂ। 4 ਨਵੰਬਰ ਨੂੰ ਮੋਹਾਲੀ ‘ਚ ਸੈਮੀਫਾਈਨਲ ਤੇ ਕਲਾਸੀਫਿਕੇਸ਼ਨ ਮੁਕਾਬਲੇ ਕਰਵਾਏ ਜਾਣਗੇ, ਜਦਕਿ 5 ਨਵੰਬਰ ਨੂੰ ਕਾਂਸੀ ਤੇ ਸੋਨ ਤਮਗੇ ਲਈ ਫਾਈਨਲ ਮੁਕਾਬਲੇ ਖੇਡੇ ਜਾਣਗੇ।

ਖ਼ਿਤਾਬ ਬਚਾਉਣ ਲਈ ਉਤਰੇਗੀ ਭਾਰਤੀ ਟੀਮ

ਭਾਰਤੀ ਹਾਕੀ ਟੀਮ ਮੌਜੂਦਾ ਚੈਂਪੀਅਨ ਹੋਣ ਦੇ ਨਾਲ-ਨਾਲ ਏਸ਼ੀਅਨ ਚੈਂਪੀਅਨਜ਼ ਟਰਾਫੀ ਦਾ ਖ਼ਿਤਾਬ ਪੰਜ ਵਾਰ ਜਿੱਤ ਚੁੱਕੀ ਹੈ। ਟੀਮ ਇਸ ਵਾਰ ਵੀ ਖ਼ਿਤਾਬ ਆਪਣੇ ਨਾਮ ਕਰਨ ਦੇ ਇਰਾਦੇ ਨਾਲ ਮੈਦਾਨ ਵਿੱਚ ਉਤਰੇਗੀ। ਭਾਰਤੀ ਟੀਮ ‘ਚ ਏਸ਼ੀਆਈ ਖੇਡਾਂ ‘ਚ ਸੋਨ ਤਮਗਾ ਜਿੱਤਣ ਵਾਲੀ ਟੀਮ ਦੇ ਕਈ ਖਿਡਾਰੀ ਸ਼ਾਮਲ ਹਨ।

ਸਾਰੀਆਂ ਟੀਮਾਂ ਦੇ ਕਪਤਾਨਾਂ ਨੇ ਭਰੀ ਹੁੰਕਾਰ

ਟੂਰਨਾਮੈਂਟ ਦੀ ਸ਼ੁਰੂਆਤ ਤੋਂ ਪਹਿਲਾਂ ਛੇ ਦੇਸ਼ਾਂ ਦੀਆਂ ਟੀਮਾਂ ਦੇ ਕਪਤਾਨਾਂ ਨੇ ਪ੍ਰੈੱਸ ਕਾਨਫਰੰਸ ਕਰਕੇ ਆਪਣੀਆਂ ਤਿਆਰੀਆਂ ਬਾਰੇ ਜਾਣਕਾਰੀ ਸਾਂਝੀ ਕੀਤੀ। ਸਾਰੇ ਕਪਤਾਨਾਂ ਨੇ ਇਸ ਮੁਕਾਬਲੇ ਨੂੰ ਅਹਿਮ ਦੱਸਦਿਆਂ ਬਿਹਤਰ ਪ੍ਰਦਰਸ਼ਨ ਕਰਨ ਦਾ ਭਰੋਸਾ ਦਿੱਤਾ। ਉਨ੍ਹਾਂ ਕਿਹਾ ਕਿ ਟੀਮਾਂ ਪੂਰੀ ਤਿਆਰੀ ਨਾਲ ਮੈਦਾਨ ‘ਚ ਉਤਰਨਗੀਆਂ ਤੇ ਹਰ ਮੈਚ ਜਿੱਤਣ ਲਈ ਆਪਣਾ ਸਰਵੋਤਮ ਪ੍ਰਦਰਸ਼ਨ ਕਰਨ ਦੀ ਕੋਸ਼ਿਸ਼ ਕਰਨਗੀਆਂ।
RELATED ARTICLES

LEAVE A REPLY

Please enter your comment!
Please enter your name here

- Advertisment -
Google search engine
spot_imgspot_imgspot_imgspot_img
spot_imgspot_imgspot_imgspot_img

Most Popular

Recent Comments