Monday, November 2, 2026
Google search engine
HomeDesh‘ਮੈਂ ਕੋਈ ਪੰਡਿਤ ਨਹੀਂ ਹਾਂ’, NDA ‘ਚ ਸ਼ਾਮਲ ਹੋਣ ਦੇ ਸਵਾਲ ‘ਤੇ...

‘ਮੈਂ ਕੋਈ ਪੰਡਿਤ ਨਹੀਂ ਹਾਂ’, NDA ‘ਚ ਸ਼ਾਮਲ ਹੋਣ ਦੇ ਸਵਾਲ ‘ਤੇ ਸੁਖਬੀਰ ਸਿੰਘ ਬਾਦਲ ਦਾ ਵੱਡਾ ਬਿਆਨ

NDA ‘ਚ ਸ਼ਾਮਲ ਹੋਣ ਬਾਰੇ ਸੁਖਬੀਰ ਬਾਦਲ ਦਾ ਗੋਲਮੋਲ ਜਵਾਬ

ਪੰਜਾਬ ‘ਚ ਅਗਲੇ ਸਾਲ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਾਰੀਆਂ ਸਿਆਸੀ ਪਾਰਟੀਆਂ ਨੇ ਤਿਆਰੀਆਂ ਤੇਜ਼ ਕਰ ਦਿੱਤੀਆਂ ਹਨ। ਇਸ ਦੌਰਾਨ ਭਾਰਤੀ ਜਨਤਾ ਪਾਰਟੀ (BJP) ਤੇ ਸ਼੍ਰੋਮਣੀ ਅਕਾਲੀ ਦਲ (SAD) ਵਿਚਾਲੇ ਮੁੜ ਗੱਠਜੋੜ ਹੋਣ ਦੀਆਂ ਚਰਚਾਵਾਂ ਲਗਾਤਾਰ ਜ਼ੋਰ ਫੜ ਰਹੀਆਂ ਹਨ। ਹਾਲਾਂਕਿ, ਅਜੇ ਤੱਕ ਇਸ ਸਬੰਧੀ ਕੋਈ ਅਧਿਕਾਰਤ ਐਲਾਨ ਨਹੀਂ ਹੋਇਆ। ਇਸੇ ਵਿਚਕਾਰ NDA ‘ਚ ਸ਼ਾਮਲ ਹੋਣ ਦੇ ਸਵਾਲ ‘ਤੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ ਬਿਆਨ ਸਾਹਮਣੇ ਆਇਆ ਹੈ।
ਸੋਮਵਾਰ ਨੂੰ ਚੰਡੀਗੜ੍ਹ ‘ਚ ਪ੍ਰੈੱਸ ਕਾਨਫਰੰਸ ਦੌਰਾਨ ਜਦੋਂ ਸੁਖਬੀਰ ਸਿੰਘ ਬਾਦਲ ਤੋਂ NDA ‘ਚ ਸ਼ਾਮਲ ਹੋਣ ਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵੱਲੋਂ ਪੰਜਾਬ ‘ਚ NDA ਦੀ ਸਰਕਾਰ ਬਣਨ ਦੇ ਦਾਅਵੇ ਬਾਰੇ ਸਵਾਲ ਪੁੱਛਿਆ ਗਿਆ ਤਾਂ ਉਨ੍ਹਾਂ ਨੇ ਸਿੱਧਾ ਜਵਾਬ ਦੇਣ ਦੀ ਬਜਾਏ ਕਿਹਾ, “ਮੈਂ ਕੋਈ ਪੰਡਿਤ ਨਹੀਂ ਹਾਂ, ਜੋ ਇਸ ਬਾਰੇ ਕੁਝ ਦੱਸ ਸਕਾਂ। ਆਉਣ ਵਾਲੇ ਸਮੇਂ ‘ਚ ਤੁਹਾਨੂੰ ਆਪਣੇ ਆਪ ਪਤਾ ਲੱਗ ਜਾਵੇਗਾ।”

‘ਆਪ’ ਤੇ ਕਾਂਗਰਸ ਨੂੰ ਛੱਡ ਕੇ ਸਾਰਿਆਂ ਲਈ ਰਾਹ ਖੁੱਲ੍ਹੇ

ਸੁਖਬੀਰ ਬਾਦਲ ਨੇ ਕਿਹਾ ਕਿ ਆਮ ਆਦਮੀ ਪਾਰਟੀ (AAP) ਤੇ ਕਾਂਗਰਸ ਨੂੰ ਛੱਡ ਕੇ ਪੰਜਾਬ ਦੇ ਹਿੱਤ ਤੇ ਭਲਾਈ ਬਾਰੇ ਸੋਚਣ ਵਾਲੀਆਂ ਸਾਰੀਆਂ ਪਾਰਟੀਆਂ ਲਈ ਉਨ੍ਹਾਂ ਦੇ ਦਰਵਾਜ਼ੇ ਖੁੱਲ੍ਹੇ ਹਨ। ਉਨ੍ਹਾਂ ਕਿਹਾ ਕਿ ਸਮਾਨ ਵਿਚਾਰਧਾਰਾ ਵਾਲੀਆਂ ਪਾਰਟੀਆਂ ਨਾਲ ਗੱਠਜੋੜ ਕਰਨ ਲਈ ਅਕਾਲੀ ਦਲ ਤਿਆਰ ਹੈ। ਉਨ੍ਹਾਂ ਦੇ ਇਸ ਬਿਆਨ ਤੋਂ ਭਾਜਪਾ ਤੇ ਅਕਾਲੀ ਦਲ ਵਿਚਾਲੇ ਮੁੜ ਸਿਆਸੀ ਗੱਠਜੋੜ ਹੋਣ ਦੀਆਂ ਸੰਭਾਵਨਾਵਾਂ ਨੂੰ ਹੋਰ ਬਲ ਮਿਲਿਆ ਹੈ।

ਵੱਡੇ ਕਿਸਾਨ ਸੰਗਠਨ ਨੇ ਅਕਾਲੀ ਦਲ ਨੂੰ ਦਿੱਤਾ ਸਮਰਥਨ

ਪ੍ਰੈੱਸ ਕਾਨਫਰੰਸ ਦੌਰਾਨ ਸੁਖਬੀਰ ਬਾਦਲ ਨੇ ਇਹ ਵੀ ਦੱਸਿਆ ਕਿ ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਨੇ ਆਉਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਸ਼੍ਰੋਮਣੀ ਅਕਾਲੀ ਦਲ ਨੂੰ ਸਮਰਥਨ ਦੇਣ ਦਾ ਐਲਾਨ ਕੀਤਾ ਹੈ। ਇਸ ਕਿਸਾਨ ਜਥੇਬੰਦੀ ਦਾ ਮਾਝਾ ਤੇ ਦੁਆਬਾ ਖੇਤਰ ‘ਚ ਕਾਫ਼ੀ ਪ੍ਰਭਾਵ ਮੰਨਿਆ ਜਾਂਦਾ ਹੈ।

ਕਿਸਾਨ ਜਥੇਬੰਦੀਆਂ ਨੂੰ ਅਕਾਲੀ ਦਲ ਮਜ਼ਬੂਤ ਕਰਨ ਦੀ ਅਪੀਲ

ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਅਕਾਲੀ ਦਲ ਪੰਜਾਬ ਦੀ ਖੇਤਰੀ ਪਾਰਟੀ ਹੈ ਤੇ ਕਿਸਾਨਾਂ ਦੇ ਮੁੱਦਿਆਂ ਨੂੰ ਗੰਭੀਰਤਾ ਨਾਲ ਸਮਝਦੀ ਹੈ। ਉਨ੍ਹਾਂ ਕਿਸਾਨ ਜਥੇਬੰਦੀਆਂ ਨੂੰ ਪੰਜਾਬ ਦੇ ਹਿੱਤ ‘ਚ ਅਕਾਲੀ ਦਲ ਨੂੰ ਮਜ਼ਬੂਤ ਕਰਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਉਹ ਪੰਜਾਬ ਦੀਆਂ ਹੋਰ ਕਿਸਾਨ ਜਥੇਬੰਦੀਆਂ ਨੂੰ ਵੀ ਅਕਾਲੀ ਦਲ ਦਾ ਸਾਥ ਦੇਣ ਦੀ ਅਪੀਲ ਕਰਦੇ ਹਨ। ਜੇਕਰ ਸੂਬੇ ‘ਚ ਅਕਾਲੀ ਦਲ ਦੀ ਸਰਕਾਰ ਬਣਦੀ ਹੈ ਤਾਂ ਕਿਸਾਨਾਂ ਦੇ ਸਾਰੇ ਮੁੱਦਿਆਂ ਨੂੰ ਬੈਠ ਕੇ ਹੱਲ ਕੀਤਾ ਜਾਵੇਗਾ।
RELATED ARTICLES

LEAVE A REPLY

Please enter your comment!
Please enter your name here

- Advertisment -
Google search engine
spot_imgspot_imgspot_imgspot_img
spot_imgspot_imgspot_imgspot_img

Most Popular

Recent Comments