Friday, October 23, 2026
Google search engine
Homelatest Newsਅਕਾਲੀਆਂ ਨੂੰ ਮਾਨ ਦੀ ਨਸੀਹਤ

ਅਕਾਲੀਆਂ ਨੂੰ ਮਾਨ ਦੀ ਨਸੀਹਤ

ਸ਼੍ਰੋਮਣੀ ਅਕਾਲੀ ਦਲ ਵੱਲੋਂ ਯਾਤਰਾ ਦੇ ਨਾਮ ਉਤੇ ਕੀਤੀ ਜਾਣ ਵਾਲੀ ਸਿਆਸੀ ਨੌਟੰਕੀ ਲਈ ਪਾਰਟੀ ਨੂੰ ਘੇਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ(Bhagwant Mann) ਨੇ ਕਿਹਾ ਕਿ ਅਕਾਲੀਆਂ ਨੇ 15 ਸਾਲਾਂ ਦੇ ਕੁਸ਼ਾਸਨ ਦੌਰਾਨ ਪੰਜਾਬ(Punjab) ਨੂੰ ਬੇਰਹਿਮੀ ਨਾਲ ਲੁੱਟਿਆ ਹੈ ਜਿਸ ਕਰਕੇ ਇਸ ਯਾਤਰਾ ਦਾ ਅਸਲ ਨਾਮ ‘ਅਕਾਲੀ ਦਲ ਤੋਂ ਪੰਜਾਬ ਬਚਾ ਲਓ ਯਾਤਰਾ’ ਹੋਣਾ ਚਾਹੀਦਾ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਅਕਾਲੀ ਦਲ ਅਤੇ ਖਾਸ ਕਰਕੇ ਬਾਦਲ ਪਰਿਵਾਰ ਦੇ ਪੰਜਾਬ ਵਿਰੋਧੀ ਫੈਸਲਿਆਂ ਦੀ ਸੂਚੀ ਬਹੁਤ ਲੰਮੀ ਹੈ ਜਿਸ ਕਰਕੇ ਇਨ੍ਹਾਂ ਨੂੰ ਸਿਆਸੀ ਗੁਮਨਾਮੀ ਵਿੱਚ ਭੇਜਣਾ ਸਮੇਂ ਦੀ ਲੋੜ ਹੈ। ਉਨ੍ਹਾਂ ਨੇ ਅਕਾਲੀ ਦਲ ਨੂੰ ਆਪਣੇ ਲੰਮੇ ਕਾਰਜਕਾਲ ਦੀ ਇਕ ਵੀ ਪ੍ਰਾਪਤੀ ਲੋਕਾਂ ਨੂੰ ਦੱਸਣ ਦੀ ਚੁਣੌਤੀ ਦਿੱਤੀ ਹੈ। ਭਗਵੰਤ ਸਿੰਘ ਮਾਨ ਨੇ ਤਨਜ਼ ਕੱਸਦਿਆਂ ਕਿਹਾ, “ਸ਼੍ਰੋਮਣੀ ਅਕਾਲੀ ਦਲ ਦੇ ਸੁਖਬੀਰ ਸਿੰਘ ਬਾਦਲ ਅਤੇ ਹਰਮਿਸਰਤ ਕੌਰ ਬਾਦਲ ਮਹਿਜ਼ ਦੋ ਸੰਸਦ ਮੈਂਬਰ ਲੋਕ ਸਭਾ ਵਿੱਚ ਹਨ ਪਰ ਇਨ੍ਹਾਂ ਨੇ ਵੀ ਕਦੇ ਪੰਜਾਬ ਅਤੇ ਪੰਜਾਬੀਆਂ ਨਾਲ ਜੁੜੇ ਮਸਲਿਆਂ ਲਈ ਲੋਕ ਸਭਾ ਵਿੱਚ ਆਵਾਜ਼ ਨਹੀਂ ਚੁੱਕੀ।” ਮੁੱਖ ਮੰਤਰੀ ਨੇ ਕਿਹਾ ਕਿ ਅਕਾਲੀ ਦਲ ਦੀ ਪ੍ਰਸਤਾਵਿਤ ਯਾਤਰਾ ਸਿਰਫ ਲੋਕਾਂ ਨੂੰ ਗੁੰਮਰਾਹ ਕਰਨ ਅਤੇ ਮੀਡੀਆ ਵਿੱਚ ਸੁਰਖੀਆਂ ਬਟੋਰਨ ਤੋਂ ਵੱਧ ਹੋਰ ਕੁਝ ਨਹੀਂ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਅਕਾਲੀਆਂ ਦੇ ਪੰਜਾਬ ਤੇ ਲੋਕ ਵਿਰੋਧੀ ਕਿਰਦਾਰ ਤੋਂ ਭਲੀ ਭਾਂਤ ਜਾਣੂੰ ਹਨ ਜਿਸ ਕਰਕੇ ਉਨ੍ਹਾਂ ਕਦੇ ਵੀ ਮੁਆਫ਼ ਨਹੀਂ ਕੀਤਾ ਜਾ ਸਕਦਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬੇ ਦੇ ਲੋਕ ਅਕਾਲੀ ਦਲ ਵੱਲੋਂ ਪੰਜਾਬ ਨਾਲ ਕਮਾਏ ਧ੍ਰੋਹ ਲਈ ਉਨ੍ਹਾਂ ਨੂੰ ਕਦੇ ਵੀ ਮੁਆਫ਼ ਨਹੀਂ ਕਰਨਗੇ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
spot_imgspot_imgspot_imgspot_img
spot_imgspot_imgspot_imgspot_img

Most Popular

Recent Comments