Tuesday, October 27, 2026
Google search engine
HomeDeshਐਮੀ ਵਿਰਕ ਦੀ ‘ਗੱਡੀ ਜਾਂਦੀ ਐ ਛਲਾਂਗਾਂ ਮਾਰਦੀ’ ਫ਼ਿਲਮ ਸਿਨੇਮਾਘਰਾਂ ਤੋਂ ਬਾਅਦ...

ਐਮੀ ਵਿਰਕ ਦੀ ‘ਗੱਡੀ ਜਾਂਦੀ ਐ ਛਲਾਂਗਾਂ ਮਾਰਦੀ’ ਫ਼ਿਲਮ ਸਿਨੇਮਾਘਰਾਂ ਤੋਂ ਬਾਅਦ ਹੁਣ OTT ਚੌਪਾਲ ਤੇ ਹੋਵੇਗੀ ਰਿਲੀਜ਼

ਪੰਜਾਬੀ ਫ਼ਿਲਮ ‘ਗੱਡੀ ਜਾਂਦੀ ਐ ਛਲਾਂਗਾਂ ਮਾਰਦੀ’ ਸਤੰਬਰ 2023 ਵਿੱਚ ਦੁਨੀਆ ਭਰ ’ਚ ਰਿਲੀਜ਼ ਹੋਈ ਸੀ। ਫ਼ਿਲਮ ’ਚ ਐਮੀ ਵਿਰਕ, ਬੀਨੂੰ ਢਿੱਲੋਂ, ਜਸਵਿੰਦਰ ਭੱਲਾ, ਬੀ. ਐੱਨ. ਸ਼ਰਮਾ, ਜੈਸਮੀਨ ਬਾਜਵਾ, ਮਾਹੀ ਸ਼ਰਮਾ, ਹਰਦੀਪ ਗਿੱਲ, ਮਲਕੀਤ ਰੌਣੀ, ਹਨੀ ਮੱਟੂ, ਸੀਮਾ ਕੌਸ਼ਲ, ਸਤਵਿੰਦਰ ਕੌਰ, ਪਰਮਿੰਦਰ ਗਿੱਲ, ਗੁਰੀ ਘੁੰਮਣ, ਮੋਹਨ ਕੰਬੋਜ ਤੇ ਵਿਜੇ ਟੰਡਨ ਅਹਿਮ ਭੂਮਿਕਾਵਾਂ ਨਿਭਾਅ ਰਹੇ ਹਨ।  ‘ਗੱਡੀ ਜਾਂਦੀ ਐ ਛਲਾਂਗਾਂ ਮਾਰਦੀ’ ਹੁਣ ਆਖਰਕਾਰ OTT ਪਲੇਟਫਾਰਮ ਚੌਪਾਲ ‘ਤੇ ਪ੍ਰਸਾਰਿਤ ਹੋਣ ਲਈ ਤਿਆਰ ਹੈ।

ਫ਼ਿਲਮ ਨੂੰ ਸਮੀਪ ਕੰਗ ਨੇ ਡਾਇਰੈਕਟ ਕੀਤਾ ਹੈ। ਫ਼ਿਲਮ ਦੀ ਕਹਾਣੀ ਨਰੇਸ਼ ਕਥੂਰੀਆ ਨੇ ਲਿਖੀ ਹੈ, ਜਿਸ ਨੂੰ ਗੁਨਬੀਰ ਸਿੰਘ ਸਿੱਧੂ, ਮਨਮੋਰਦ ਸਿੰਘ ਸਿੱਧੂ ਤੇ ਸੰਦੀਪ ਬਾਂਸਲ ਨੇ ਪ੍ਰੋਡਿਊਸ ਕੀਤਾ ਹੈ। ਇਹ ਫ਼ਿਲਮ ਦਾਜ ਵਰਗੇ ਗੰਭੀਰ ਵਿਸ਼ੇ ਨੂੰ ਕਾਮੇਡੀ ਦਾ ਤੜਕਾ ਲਗਾ ਕੇ ਸਮਾਜ ਨੂੰ ਇਕ ਸੇਧ ਦੇਣ ਦੀ ਕੋਸ਼ਿਸ਼ ਕਰਦੀ ਹੈ। ਬੇਸ਼ੱਕ ਇਹ ਇਕ ਕਾਮੇਡੀ ਫ਼ਿਲਮ ਹੈ ਪਰ ਜੇਕਰ ਕਾਮੇਡੀ ਦੇ ਨਾਲ ਸਮਾਜ ਨੂੰ ਕੋਈ ਸੁਨੇਹਾ ਦਿੱਤਾ ਜਾਵੇ ਤਾਂ ਇਸ ਤੋਂ ਵੱਧ ਹੋਰ ਕੁਝ ਨਹੀਂ ਹੋ ਸਕਦਾ ਤੇ ਇਹੀ ਚੀਜ਼ ਇਹ ਫ਼ਿਲਮ ਕਰਨ ਦੀ ਕੋਸ਼ਿਸ਼ ਕਰ ਰਹੀ ਹੈ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
spot_imgspot_imgspot_imgspot_img
spot_imgspot_imgspot_imgspot_img

Most Popular

Recent Comments