Monday, October 26, 2026
Google search engine
HomeCrimeਮੋਗਾ ‘ਚ ਸੜਕ ਪਾਰ ਕਰਦਿਆਂ ਤੇਜ਼ ਰਫ਼ਤਾਰ ਕਾਰ ਨੇ ਨੌਜਵਾਨ ਨੂੰ ਮਾਰੀ...

ਮੋਗਾ ‘ਚ ਸੜਕ ਪਾਰ ਕਰਦਿਆਂ ਤੇਜ਼ ਰਫ਼ਤਾਰ ਕਾਰ ਨੇ ਨੌਜਵਾਨ ਨੂੰ ਮਾਰੀ ਟੱਕਰ

ਮੋਗਾ ਦੇ ਪਿੰਡ ਸੈਦ ਮੁਹੰਮਦ ਵਾਸੀ ਦੀ ਸੜਕ ਹਾਦਸੇ ਵਿੱਚ ਮੌਤ ਹੋ ਗਈ। ਨੌਜਵਾਨ ਆਪਣੇ ਦੋਸਤ ਦੇ ਵਿਆਹ ਤੋਂ ਵਾਪਸ ਘਰ ਪਰਤ ਰਿਹਾ ਸੀ। ਸੜਕ ਪਾਰ ਕਰਦੇ ਸਮੇਂ ਤੇਜ਼ ਰਫ਼ਤਾਰ ਕਾਰ ਨੇ ਉਸਨੂੰ ਟੱਕਰ ਮਾਰ ਦਿੱਤੀ। ਜਿਸ ਵਿੱਚ ਉਹ ਗੰਭੀਰ ਜ਼ਖ਼ਮੀ ਹੋ ਗਿਆ। ਹਸਪਤਾਲ ‘ਚ ਇਲਾਜ ਦੌਰਾਨ ਮੌਤ ਹੋ ਗਈ।

ਮ੍ਰਿਤਕ ਦੇ ਭਰਾ ਨੇ ਦੱਸਿਆ ਕਿ ਉਸ ਦਾ ਭਰਾ 33 ਸਾਲਾ ਗੁਰਜੰਟ ਸਿੰਘ, ਧਰਮਕੋਟ ਵਿੱਚ ਆਪਣੇ ਦੋਸਤ ਦੇ ਵਿਆਹ ‘ਤੇ ਗਿਆ ਹੋਇਆ ਸੀ। ਜਦੋਂ ਉਹ ਉਥੋਂ ਵਾਪਸ ਆਉਣ ਲੱਗਾ ਤਾਂ ਮੇਰਾ ਭਰਾ ਸੜਕ ਪਾਰ ਕਰਨ ਲੱਗਾ ਤਾਂ ਸੜਕ ‘ਤੇ ਤੇਜ਼ ਰਫ਼ਤਾਰ ਕਾਰ ਨੇ ਟੱਕਰ ਮਾਰ ਦਿੱਤੀ। ਜਿਸ ਨੂੰ ਜਗਜੀਤ ਸਿੰਘ ਵਾਸੀ ਪਿੰਡ ਬੀਜਾਪੁਰ ਵੱਲੋਂ ਤੇਜ਼ ਰਫ਼ਤਾਰ ਨਾਲ ਚਲਾ ਰਿਹਾ ਸੀ।

ਮੇਰਾ ਭਰਾ ਗੰਭੀਰ ਜ਼ਖ਼ਮੀ ਹੋ ਗਿਆ। ਜਿਸ ਨੂੰ ਨਿੱਜੀ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਤੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਜਾਂਚ ਅਧਿਕਾਰੀ ਪ੍ਰੀਤਪਾਲ ਸਿੰਘ ਨੇ ਦੱਸਿਆ ਕਿ ਮ੍ਰਿਤਕ ਦੇ ਭਰਾ ਗੁਰਜੰਟ ਸਿੰਘ ਵਾਸੀ ਪਿੰਡ ਸੈਦ ਮੁਹੰਮਦ ਦੀ ਸ਼ਿਕਾਇਤ ’ਤੇ ਕਾਰ ਚਾਲਕ ਜਗਜੀਤ ਸਿੰਘ ਖ਼ਿਲਾਫ਼ ਕੇਸ ਦਰਜ ਕਰਕੇ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
spot_imgspot_imgspot_imgspot_img
spot_imgspot_imgspot_imgspot_img

Most Popular

Recent Comments