Monday, October 26, 2026
Google search engine
Homelatest Newsਪੰਜਾਬ ਦੇ ਪੰਜ ਜ਼ਿਲ੍ਹਿਆਂ 'ਚ ਰੈੱਡ ਅਲਰਟ

ਪੰਜਾਬ ਦੇ ਪੰਜ ਜ਼ਿਲ੍ਹਿਆਂ ‘ਚ ਰੈੱਡ ਅਲਰਟ

ਪੰਜਾਬ ਤੇ ਹਰਿਆਣਾ ਵਿੱਚ ਅੱਜ ਸੰਘਣੀ ਧੁੰਦ ਛਾਈ ਹੋਈ ਹੈ। ਇਸ ਕਾਰਨ ਕਈ ਥਾਵਾਂ ‘ਤੇ ਵਿਜ਼ੀਬਿਲਟੀ ਜ਼ੀਰੋ ਤੱਕ ਹੇਠਾ ਪਹੁੰਚ ਗਈ। ਮੌਸਮ ਵਿਭਾਗ ਨੇ ਅੱਜ ਦੋਵਾਂ ਰਾਜਾਂ ਵਿੱਚ ਧੁੰਦ ਦੇ ਨਾਲ ਸੀਤ ਲਹਿਰ ਦਾ ਰੈੱਡ ਅਲਰਟ ਜਾਰੀ ਕੀਤਾ ਹੈ। ਬੇਸ਼ੱਕ ਮੰਗਲਵਾਰ ਨੂੰ ਕੁਝ ਇਲਾਕਿਆਂ ‘ਚ ਧੁੱਪ ਨਿਕਲਣ ਕਾਰਨ ਲੋਕਾਂ ਨੇ ਸੁੱਖ ਦਾ ਸਾਹ ਲਿਆ ਸੀ ਪਰ ਅੱਜ ਫਿਰ ਸੰਘਣੀ ਧੁੰਦ ਛਾ ਗਈ ਹੈ। ਇਸ ਦੇ ਨਾਲ ਹੀ ਚੰਡੀਗੜ੍ਹ ‘ਚ ਸੀਤ ਲਹਿਰ ਤੋਂ ਫਿਲਹਾਲ ਰਾਹਤ ਮਿਲਣ ਦੀ ਕੋਈ ਸੰਭਾਵਨਾ ਨਹੀਂ।

ਮੌਸਮ ਵਿਭਾਗ ਮੁਤਾਬਕ ਪੰਜਾਬ ਦੇ 5 ਜ਼ਿਲ੍ਹਿਆਂ ਵਿੱਚ ਮੌਸਮ ਖ਼ਰਾਬ ਰਹੇਗਾ। ਗੁਰਦਾਸਪੁਰ, ਤਰਨ ਤਾਰਨ, ਫ਼ਿਰੋਜ਼ਪੁਰ, ਲੁਧਿਆਣਾ ਤੇ ਪਟਿਆਲਾ ਵਿੱਚ ਰੈੱਡ ਅਲਰਟ ਜਾਰੀ ਕੀਤਾ ਗਿਆ ਹੈ। ਬਾਕੀ ਜ਼ਿਲ੍ਹਿਆਂ ਵਿੱਚ ਔਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਮੰਗਲਵਾਰ ਨੂੰ ਪੰਜਾਬ ਦੇ ਕੁਝ ਜ਼ਿਲ੍ਹਿਆਂ ਵਿੱਚ ਧੁੱਪ ਨਿਕਲੀ ਸੀ ਪਰ ਇਸ ਕਾਰਨ ਤਾਪਮਾਨ ‘ਚ ਜ਼ਿਆਦਾ ਫਰਕ ਨਹੀਂ ਦੇਖਿਆ ਗਿਆ। ਅੱਜ ਫਿਰ ਸੀਤ ਲਹਿਰ ਦੀ ਚੇਤਾਵਨੀ ਜਾਰੀ ਕੀਤੀ ਗਈ ਹੈ। ਮੌਸਮ ਵਿਭਾਗ ਮੁਤਾਬਕ ਪੰਜਾਬ ‘ਚ ਅਗਲੇ 4 ਦਿਨਾਂ ਤੱਕ ਮੌਸਮ ਖੁਸ਼ਕ ਰਹੇਗਾ। ਪੰਜਾਬ, ਹਰਿਆਣਾ ਤੇ ਚੰਡੀਗੜ੍ਹ ‘ਚ ਅਗਲੇ ਦੋ ਦਿਨਾਂ ਦੌਰਾਨ ਘੱਟੋ-ਘੱਟ ਤਾਪਮਾਨ ‘ਚ ਜ਼ਿਆਦਾ ਬਦਲਾਅ ਨਹੀਂ ਹੋਵੇਗਾ। 25 ਜਨਵਰੀ ਤੋਂ ਘੱਟੋ-ਘੱਟ ਤਾਪਮਾਨ ਵਿੱਚ 2 ਡਿਗਰੀ ਦਾ ਵਾਧਾ ਹੋ ਸਕਦਾ ਹੈ। ਇਸ ਦੌਰਾਨ ਸੰਘਣੀ ਧੁੰਦ ਵੀ ਪੈਣ ਦੀ ਸੰਭਾਵਨਾ ਰਹੇਗੀ।

ਉਧਰ, ਹਰਿਆਣਾ ਦੇ 6 ਜ਼ਿਲ੍ਹਿਆਂ ਵਿੱਚ ਮੌਸਮ ਖ਼ਰਾਬ ਰਹੇਗਾ। ਅੰਬਾਲਾ, ਕੁਰੂਕਸ਼ੇਤਰ, ਕਰਨਾਲ, ਕੈਥਲ, ਸਿਰਸਾ ਤੇ ਫਤਿਹਾਬਾਦ ਵਿੱਚ ਰੈੱਡ ਅਲਰਟ ਜਾਰੀ ਕੀਤਾ ਗਿਆ ਹੈ। ਬਾਕੀ ਜ਼ਿਲ੍ਹਿਆਂ ਵਿੱਚ ਔਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਦੂਜੇ ਪਾਸੇ 25 ਜਨਵਰੀ ਤੋਂ ਹਿਮਾਚਲ ‘ਚ ਵੈਸਟਰਨ ਡਿਸਟਰਬੈਂਸ ਦਾ ਅਸਰ ਦੇਖਣ ਨੂੰ ਮਿਲੇਗਾ। ਇਸ ਲਈ ਆਉਣ ਵਾਲੇ ਦਿਨਾਂ ਵਿੱਚ ਮੀਂਹ ਤੇ ਬਰਫ਼ਬਾਰੀ ਦੀ ਸੰਭਾਵਨਾ ਹੈ। ਅੱਜ ਚੰਡੀਗੜ੍ਹ ਵਿੱਚ ਸੰਘਣੀ ਧੁੰਦ ਪਈ। ਅੱਜ ਠੰਢੇ ਦਿਨ ਦੀ ਚੇਤਾਵਨੀ ਜਾਰੀ ਕੀਤੀ ਗਈ ਹੈ। ਦਿਨ ਦੇ ਤਾਪਮਾਨ ‘ਚ ਕਰੀਬ 2 ਡਿਗਰੀ ਤੱਕ ਸੁਧਾਰ ਹੋਣ ਦੀ ਉਮੀਦ ਹੈ। ਤਾਪਮਾਨ 6 ਤੋਂ 14 ਡਿਗਰੀ ਦੇ ਵਿਚਕਾਰ ਰਹਿਣ ਦੀ ਸੰਭਾਵਨਾ ਹੈ। ਇਸੇ ਤਰ੍ਹਾਂ ਅੰਮ੍ਰਿਤਸਰ ਵਿੱਚ ਅੱਜ ਧੁੰਦ ਦਾ ਅਲਰਟ ਜਾਰੀ ਕੀਤਾ ਗਿਆ ਹੈ। ਦਿਨ ਭਰ ਬੱਦਲ ਛਾਏ ਰਹਿਣ ਦੀ ਸੰਭਾਵਨਾ ਹੈ। ਤਾਪਮਾਨ 5 ਤੋਂ 12 ਡਿਗਰੀ ਦੇ ਵਿਚਕਾਰ ਰਹਿਣ ਦੀ ਸੰਭਾਵਨਾ ਹੈ।

ਜਲੰਧਰ ਦੇ ਤਾਪਮਾਨ ‘ਚ ਜ਼ਿਆਦਾ ਬਦਲਾਅ ਨਹੀਂ ਦੇਖਣ ਨੂੰ ਮਿਲੇਗਾ। ਸੂਰਜ ਨਿਕਲਣ ਦੀ ਸੰਭਾਵਨਾ ਘੱਟ ਹੈ ਤੇ ਦਿਨ ਕਾਫ਼ੀ ਠੰਢਾ ਰਹੇਗਾ। ਤਾਪਮਾਨ 6 ਤੋਂ 12 ਡਿਗਰੀ ਦੇ ਵਿਚਕਾਰ ਰਹਿਣ ਦੀ ਸੰਭਾਵਨਾ ਹੈ। ਲੁਧਿਆਣਾ ਵਿੱਚ ਅੱਜ ਧੁੰਦ ਨੂੰ ਲੈ ਕੇ ਰੈੱਡ ਅਲਰਟ ਜਾਰੀ ਕੀਤਾ ਗਿਆ ਹੈ। ਭਾਰੀ ਧੁੰਦ ਦੀ ਚੇਤਾਵਨੀ ਜਾਰੀ ਕੀਤੀ ਗਈ ਹੈ। ਤਾਪਮਾਨ 6 ਤੋਂ 14 ਡਿਗਰੀ ਦੇ ਵਿਚਕਾਰ ਰਹੇਗਾ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
spot_imgspot_imgspot_imgspot_img
spot_imgspot_imgspot_imgspot_img

Most Popular

Recent Comments