ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਦਾ ਵੱਡਾ ਬਿਆਨ ਆਇਆ ਹੈ। ਉਨ੍ਹਾਂ ਨੇ ਕਿਹਾ ਹੈ ਕਿ ਅਸੀਂ ਆਪਣੀਆਂ ਗਲਤੀਆਂ ਕਰਕੇ ਆਪਣੀ ਮਾਂ ਪਾਰਟੀ ਕਮਜ਼ੋਰ ਕਰ ਦਿੱਤੀ। ਸੁਖਬੀਰ ਬਾਦਲ ਵੱਲੋਂ ਅੱਜ ਗਿੱਦੜਬਾਹਾ ਵਿਧਾਨ ਸਭਾ ਹਲਕੇ ਵਿੱਚ ਅਕਾਲੀ ਦਲ ਦੇ ਵਰਕਰਾਂ ਨਾਲ ਮੀਟੰਗ ਕੀਤੀ ਗਈ ਸੀ। ਇਸ ਮੌਕੇ ਸੁਖਬੀਰ ਬਾਦਲ ਨੇ ਵੱਡਾ ਬਿਆਨ ਦਿੱਤਾ।
ਉਨ੍ਹਾਂ ਨੇ ਕਿਹਾ ਕਿ ਅਸੀਂ ਆਪਣੀਆਂ ਗਲਤੀਆਂ ਕਰਕੇ ਆਪਣੀ ਮਾਂ ਪਾਰਟੀ ਕਮਜ਼ੋਰ ਕਰ ਲਈ ਹੈ। ਬਾਪੂ ਪ੍ਰਕਾਸ਼ ਸਿੰਘ ਬਾਦਲ ਹੁੰਦੇ ਹੋਏ ਬਹੁਤ ਵੱਡਾ ਸਾਹਾਰਾ ਸੀ। ਵੱਡੇ ਬਾਦਲ ਸਾਹਿਬ ਦੇ ਜਾਣ ਤੋਂ ਬਾਅਦ ਮੈਂ ਇਕੱਲਾ ਰਹਿ ਗਿਆ ਹਾਂ। ਸਾਰੇ ਪੰਜਾਬ ਵਿੱਚ ਪਾਰਟੀ ਨੂੰ ਖੜ੍ਹਾ ਕਰਨਾ ਹੈ ਤੇ ਇੱਕਜੁਟ ਕਰਨਾ ਹੈ।
ਸੁਖਬੀਰ ਬਾਦਲ ਨੇ ਕਿਹਾ ਕਿ ਬੇਅਦਬੀ ਦਾ ਇਲਜ਼ਾਮ ਲਾ ਦਿੱਤਾ ਪਰ ਜਿਹੜੇ ਦੇਸ਼ ਲਾਉਂਦੇ ਸੀ, ਹੁਣ ਉਹ ਕਿੱਥੇ ਗਏ। ਜਿਹੜੇ ਅਖਬਾਰ ਲਿਖਦੇ ਸੀ ਕਿ ਅਕਾਲੀਆਂ ਤੇ ਸਿੱਖਾਂ ਵਿਚਾਲੇ ਟਕਰਾਅ ਹੋ ਗਿਆ। ਉਹ ਕੌਣ ਲਿਖਾਉਂਦੇ ਸੀ। ਜਿਹੜੇ ਲੋਕਾਂ ਨੇ ਅਕਾਲੀ ਦਲ ਪਾਰਟੀ ਖਿਲਾਫ ਝੂਠਾ ਪ੍ਰਚਾਰ ਕੀਤਾ, ਉਹ ਕਿੱਥੇ ਹਨ। ਸੁਲਤਾਨਪੁਰ ਲੋਧੀ ਵਿੱਚ ਪੁਲਿਸ ਵੱਲੋਂ ਗੋਲੀਆਂ ਚਲਾਈਆਂ ਗਈਆਂ। ਉਸ ‘ਤੇ ਕੋਈ ਵੀ ਸਰਕਾਰ ਖਿਲਾਫ ਨਹੀਂ ਬੋਲਿਆ। ਪਟਿਆਲਾ ਵਿੱਚ ਬੇਅਦਬੀ ਹੋਈ ਤਾਂ ਵੀ ਕੋਈ ਨਹੀਂ ਬੋਲਿਆ।
ਸੁਖਬੀਰ ਬਾਦਲ ਨੇ ਕਿਹਾ ਕਿ ਪ੍ਰੋ. ਦਵਿੰਦਰਪਾਲ ਭੁੱਲਰ ਦੀ ਰਿਹਾਈ ਰੋਕ ਕੇ ਅਰਵਿੰਦ ਕੇਜਰੀਵਾਲ ਨੇ ਕਿਹਾ ਨਹੀਂ ਛੱਡਣਾ। ਉਨ੍ਹਾਂ ਕਿਹਾ ਕਿ ਮੌਜੂਦਾ ਸਰਕਾਰ ਨੇ ਗਰੀਬਾਂ ਲਈ ਸ਼ੁਰੂ ਕੀਤੀ ਆਟਾ ਦਾਲ ਸਕੀਮ ਬੰਦ ਕਰ ਦਿੱਤੀ ਹੈ। ਗਰੀਬਾਂ ਦੀ ਪੈਨਸ਼ਨ ਵੀ ਬੰਦ ਕਰ ਦਿਤੀ ਹੈ।
ਉਨ੍ਹਾਂ ਕਿਹਾ ਕਿ ਅਕਾਲੀ ਦਲ ਵੱਲੋਂ 1 ਫਰਵਰੀ 2024 ਨੂੰ ਪੰਜਾਬ ਬਚਾਓ ਯਾਤਰਾ ਕੱਢੀ ਜਾ ਰਹੀ ਹੈ। ਇਸ ਲਈ ਅੱਜ ਗਿੱਦੜਬਾਹਾ ਵਿੱਚ ਅਕਾਲੀ ਦਲ ਵੱਲੋਂ ਵਰਕਰ ਮੀਟਿੰਗ ਕੀਤੀ ਗਈ ਹੈ। ਇਸ ਮੌਕੇ ਸੁਖਬੀਰ ਬਾਦਲ ਨੇ ਰਾਜਾ ਵੜਿੰਗ ਨੂੰ ਵੀ ਨਹੀਂ ਬਖਸ਼ਿਆ। ਉਨ੍ਹਾਂ ਨੇ ਕਿਹਾ ਕਿ ਰਾਜਾ ਵੜਿੰਗ ਪੰਜਾਬ ਕਾਂਗਰਸ ਦਾ ਪ੍ਰਧਾਨ ਹੈ ਪਰ ਸਭ ਤੋਂ ਵੱਡਾ ਗੱਪੀ ਹੈ।





