Tuesday, October 27, 2026
Google search engine
HomeDesh6 ਘੰਟੇ ਤੋਂ ਘੱਟ ਨੀਂਦ ਖਰਾਬ ਕਰ ਸਕਦੀ ਹੈ ਸਿਹਤ

6 ਘੰਟੇ ਤੋਂ ਘੱਟ ਨੀਂਦ ਖਰਾਬ ਕਰ ਸਕਦੀ ਹੈ ਸਿਹਤ

ਚੰਗੀ ਖਾਣ-ਪੀਣ ਦੀਆਂ ਆਦਤਾਂ ਅਤੇ ਜੀਵਨ ਸ਼ੈਲੀ ਦੇ ਨਾਲ-ਨਾਲ ਚੰਗੀ ਨੀਂਦ ਸਿਹਤ ਲਈ ਬਹੁਤ ਜ਼ਰੂਰੀ ਹੈ। ਸਿਹਤ ਮਾਹਿਰ ਅਕਸਰ ਕਹਿੰਦੇ ਹਨ ਕਿ 7-8 ਘੰਟੇ ਦੀ ਨੀਂਦ ਸਿਹਤ ਲਈ ਫਾਇਦੇਮੰਦ ਹੁੰਦੀ ਹੈ। ਜੇਕਰ ਕੋਈ ਵਿਅਕਤੀ ਇਸ ਤੋਂ ਘੱਟ ਸੌਂਦਾ (If anyone sleeps less than this) ਹੈ ਤਾਂ ਕਈ ਗੰਭੀਰ ਬਿਮਾਰੀਆਂ ਦਾ ਖਤਰਾ ਵੱਧ ਜਾਂਦਾ ਹੈ। ਅੱਜ-ਕੱਲ੍ਹ ਹਰ ਵਿਅਕਤੀ ਦੀ ਜ਼ਿੰਦਗੀ ‘ਚ ਇੰਨੀ ਦੌੜ-ਭੱਜ ਹੈ ਕਿ ਉਸ ਨੂੰ ਸੌਣ ਦਾ ਸਮਾਂ ਹੀ ਨਹੀਂ ਮਿਲਦਾ। ਜੋ ਕਿ ਸਾਡੇ ਸਿਹਤ ਦੇ ਲਈ ਬਹੁਤ ਹੀ ਹਾਨੀਕਾਰਕ ਸਾਬਿਤ ਹੋ ਰਿਹਾ ਹੈ।

ਸਿਹਤ ਮਾਹਿਰਾਂ ਅਨੁਸਾਰ 7-8 ਘੰਟੇ ਦੀ ਨੀਂਦ ਬਹੁਤ ਜ਼ਰੂਰੀ ਹੈ। ਕਈ ਖੋਜਾਂ ‘ਚ ਇਹ ਸਾਬਤ ਹੋ ਚੁੱਕਾ ਹੈ ਕਿ ਘੱਟ ਨੀਂਦ ਲੈਣ ਨਾਲ ਸਰੀਰ ‘ਚ ਕਈ ਤਰ੍ਹਾਂ ਦੀਆਂ ਬਿਮਾਰੀਆਂ ਹੋਣ ਲੱਗਦੀਆਂ ਹਨ। ਜਿਹੜੇ ਲੋਕ ਘੱਟ ਸੌਂਦੇ ਹਨ ਜਾਂ ਜਿਨ੍ਹਾਂ ਨੂੰ ਘੱਟ ਨੀਂਦ ਆਉਂਦੀ ਹੈ। ਉਨ੍ਹਾਂ ਨੂੰ ਆਪਣੀ ਸਿਹਤ ਦਾ ਖਾਸ ਖਿਆਲ ਰੱਖਣਾ ਚਾਹੀਦਾ ਹੈ। ਕਿਉਂਕਿ ਜੇਕਰ ਤੁਸੀਂ ਆਪਣੇ ਸਰੀਰ ਨੂੰ ਓਨਾ ਆਰਾਮ ਨਹੀਂ ਦਿੰਦੇ ਜਿੰਨਾ ਚਾਹੀਦਾ ਹੈ, ਤਾਂ ਤੁਹਾਨੂੰ ਕਈ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ।

ਮੈਮੋਰੀ ‘ਤੇ ਪ੍ਰਭਾਵ

ਨੀਂਦ ਨਾ ਆਉਣ ਦੀ ਸਥਿਤੀ ‘ਚ ਇਸ ਦਾ ਸਿੱਧਾ ਅਸਰ ਦਿਮਾਗ ‘ਤੇ ਪੈਂਦਾ ਹੈ। ਕਈ ਖੋਜਾਂ ‘ਚ ਇਹ ਸਾਬਿਤ ਹੋ ਚੁੱਕਾ ਹੈ ਕਿ ਨੀਂਦ ਦੀ ਕਮੀ ਨਾਲ ਸਰੀਰ ‘ਚ ਸੋਜ ਆਉਣ ਲੱਗਦੀ ਹੈ। ਅਜਿਹਾ ਇਸ ਲਈ ਹੁੰਦਾ ਹੈ ਕਿਉਂਕਿ ਖ਼ਤਰਨਾਕ ਪ੍ਰੋਟੀਨ ਸਰੀਰ ਵਿੱਚੋਂ ਬਾਹਰ ਨਹੀਂ ਨਿਕਲ ਪਾਉਂਦੇ। ਜਿਸ ਦਾ ਸਿੱਧਾ ਅਸਰ ਯਾਦਾਸ਼ਤ ‘ਤੇ ਪੈਂਦਾ ਹੈ। ਇਸ ਕਾਰਨ ਦਿਮਾਗ ਨਾਲ ਸਬੰਧਤ ਕਈ ਬਿਮਾਰੀਆਂ ਦਾ ਖਤਰਾ ਵੱਧ ਜਾਂਦਾ ਹੈ।

ਭਾਰ ਵਧਣ ਦੀ ਸਮੱਸਿਆ

ਜੇਕਰ ਕੋਈ ਵਿਅਕਤੀ 6 ਘੰਟੇ ਤੋਂ ਘੱਟ ਸੌਂਦਾ ਹੈ ਤਾਂ ਉਸ ਨੂੰ ਕਈ ਬਿਮਾਰੀਆਂ ਲੱਗ ਜਾਂਦੀਆਂ ਹਨ। ਉਦਾਹਰਣ ਵਜੋਂ, ਮੋਟਾਪਾ ਅਤੇ ਸ਼ੂਗਰ ਵਰਗੀਆਂ ਬਿਮਾਰੀਆਂ ਦਾ ਖ਼ਤਰਾ ਵੱਧ ਜਾਂਦਾ ਹੈ। ਨੀਂਦ ਨਾ ਆਉਣ ‘ਤੇ ਸਰੀਰ ‘ਚ ਕੋਰਟੀਸੋਲ ਅਤੇ ਲੇਪਟਿਨ ਨਾਮ ਦੇ ਹਾਰਮੋਨਸ ਦਾ ਪੱਧਰ ਵੱਧ ਜਾਂਦਾ ਹੈ। ਜਿਸ ਕਾਰਨ ਵਿਅਕਤੀ ਨੂੰ ਭੁੱਖ ਜ਼ਿਆਦਾ ਲੱਗਦੀ ਹੈ। ਅਤੇ ਇਹ ਮੋਟਾਪਾ ਅਤੇ ਸ਼ੂਗਰ ਦਾ ਕਾਰਨ ਬਣਦਾ ਹੈ।

ਕਮਜ਼ੋਰ ਇਮਿਊਨਿਟੀ

ਜੇਕਰ ਸਰੀਰ ਨੂੰ ਲੋੜੀਂਦੀ ਨੀਂਦ ਨਹੀਂ ਮਿਲਦੀ ਤਾਂ ਰੋਗ ਪ੍ਰਤੀਰੋਧਕ ਸ਼ਕਤੀ ਕਮਜ਼ੋਰ ਹੋ ਜਾਂਦੀ ਹੈ। ਇਸ ਕਾਰਨ ਬੈਕਟੀਰੀਆ ਦੇ ਨਾਲ-ਨਾਲ ਇਨਫੈਕਸ਼ਨ ਨਾਲ ਲੜਨ ਦੀ ਸਮਰੱਥਾ ‘ਤੇ ਸਿੱਧਾ ਅਸਰ ਪਵੇਗਾ। ਜਿਨ੍ਹਾਂ ਦੇ ਖਾਣ-ਪੀਣ, ਨੀਂਦ ਅਤੇ ਜੀਵਨ ਸ਼ੈਲੀ ਚੰਗੀ ਹੁੰਦੀ ਹੈ। ਉਸ ਦੀ ਇਮਿਊਨਿਟੀ ਵੀ ਠੀਕ ਤਰ੍ਹਾਂ ਕੰਮ ਕਰਦੀ ਹੈ। ਜੇਕਰ ਤੁਸੀਂ ਵਾਰ-ਵਾਰ ਬਿਮਾਰ ਹੋ ਰਹੇ ਹੋ, ਤਾਂ ਇਹ ਨੀਂਦ ਦੀ ਕਮੀ ਦੇ ਕਾਰਨ ਹੋ ਸਕਦਾ ਹੈ।

Disclaimer: ਇਸ ਲੇਖ ਵਿਚ ਦੱਸੇ ਗਏ ਤਰੀਕਿਆਂ ਅਤੇ ਸੁਝਾਵਾਂ ਨੂੰ ਅਪਣਾਉਣ ਤੋਂ ਪਹਿਲਾਂ,ਕਿਸੇ ਡਾਕਟਰ ਜਾਂ ਸਬੰਧਤ ਮਾਹਰ ਦੀ ਸਲਾਹ ਜ਼ਰੂਰ ਲਓ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
spot_imgspot_imgspot_imgspot_img
spot_imgspot_imgspot_imgspot_img

Most Popular

Recent Comments