Wednesday, October 28, 2026
Google search engine
HomeCrimeMP ਸਿਮਰਨਜੀਤ ਸਿੰਘ ਮਾਨ ਖਿਲਾਫ਼ ਪੰਜਾਬ ਪੁਲਿਸ ਦੀ ਵੱਡੀ ਕਾਰਵਾਈ

MP ਸਿਮਰਨਜੀਤ ਸਿੰਘ ਮਾਨ ਖਿਲਾਫ਼ ਪੰਜਾਬ ਪੁਲਿਸ ਦੀ ਵੱਡੀ ਕਾਰਵਾਈ

ਬਲੌਗਰ ਭਾਨਾ ਸਿੱਧੂ ਦੀ ਰਿਹਾਈ ਲਈ ਅੱਜ ਮੁੱਖ ਮੰਤਰੀ ਭਗਵੰਤ ਮਾਨ ਦੇ ਜਿਲ੍ਹੇ ਵਿੱਚ ਵੱਡੇ ਇਕੱਠ ਦਾ ਸੱਦਾ ਦਿੱਤਾ ਗਿਆ ਹੈ। ਪਰ ਇਸ ਤੋਂ ਪਹਿਲਾਂ ਹੀ ਪੰਜਾਬ ਪੁਲਿਸ ਨੇ ਵੱਡੀ ਕਾਰਵਾਈ ਕਰਕ ਦਿੱਤੀ ਹੈ। ਸ੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਅਤੇ ਐਮਪੀ ਸਿਰਮਨਜੀਤ ਸਿੰਘ ਮਾਨ ਨੂੰ ਪੁਲਿਸ ਨੇ ਡਿਟੇਨ ਕਰ ਦਿੱਤਾ ਹੈ। ਸਿਮਰਨਜੀਤ ਸਿੰਘ ਮਾਨ ਨੂੰ ਹਿਰਾਸਤ ਲੈ ਲਿਆ ਗਿਅ ਹੈ। ਇਸ ਦੀ ਜਾਣਕਾਰੀ ਕਾਂਗਰਸ ਦੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਦਿੱਤੀ ਹੈ। ਸੁਖਪਾਲ ਸਿੰਘ ਖਹਿਰਾ ਨੇ ਟਵੀਟ ਕਰਕੇ ਕਿਹਾ ਕਿ – ਕੀ ਪੰਜਾਬ ਵੀ ਪਾਕਿਸਤਾਨ ਵਾਂਗ ਫੌਜ/ਪੁਲਿਸ ਰਾਜ ਬਣ ਗਿਆ ਹੈ। ਸਿਮਰਨਜੀਤ ਸਿੰਘ ਮਾਨ ਨੂੰ ਪੁਲਿਸ ਨੇ ਅੱਜ ਹਿਰਾਸਤ ‘ਚ ਲੈ ਲਿਆ ਜੋ ਗ਼ੈਰ ਕਾਨੂੰਨੀ ਹੈ। ਅੱਜ ਭਾਨਾ ਸਿੱਧੂ ਦੇ ਹੱਕ ‘ਚ ਸਿਮਰਨਜੀਤ ਸਿੰਘ ਮਾਨ ਨੇ ਸ਼ਾਂਤਮਈ ਪ੍ਰਦਰਸ਼ਨ ਕਰਨ ਦਾ ਐਲਾਨ ਕੀਤਾ ਸੀ। ਕੀ ਸਾਨੂੰ ਪੰਜਾਬ ਵਿੱਚ ਸਰਕਾਰ ਦੇ ਗਲਤ ਫੈਸਲਿਆਂ ਦਾ ਵਿਰੋਧ ਕਰਨ ਦੀ ਵੀ ਇਜਾਜ਼ਤ ਨਹੀਂ ਹੈ? ਇਹ ਲੋਕਤੰਤਰ ਦਾ ਕਤਲ ਹੈ ਅਤੇ ਸੰਵਿਧਾਨ ਵਿੱਚ ਦਰਜ ਸਾਡੇ ਬੁਨਿਆਦੀ ਅਧਿਕਾਰਾਂ ਦਾ ਕਤਲ ਹੈ। ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਬਾਬਾ ਸਾਹਿਬ ਅੰਬੇਡਕਰ ਜੀ ਦੀਆਂ ਤਸਵੀਰਾਂ ਹਟਾ ਦਿਓ।

Punjab News: MP ਸਿਮਰਨਜੀਤ ਸਿੰਘ ਮਾਨ ਖਿਲਾਫ਼ ਪੰਜਾਬ ਪੁਲਿਸ ਦੀ ਵੱਡੀ ਕਾਰਵਾਈ, ਸਵੇਰੇ ਤੜਕੇ ਲਿਆ ਹਿਰਾਸਤ 'ਚ 

1 ਫਰਵਰੀ ਨੂੰ ਸੰਸਦ ਮੈਂਬਰ ਸਿਮਰਨਜੀਤ ਸਿੰਘ ਮਾਨ ਨੇ ਧੂਰੀ ਵਿਖੇ ਵੱਡੀ ਮੀਟਿੰਗ ਕਰਕੇ ਸੰਘਰਸ਼ ਦਾ ਸੱਦਾ ਦਿੱਤਾ ਹੈ। ਸਮੂਹ ਕਿਸਾਨ ਜਥੇਬੰਦੀਆਂ ਅਤੇ ਇਨਸਾਫ਼ ਪਸੰਦ ਲੋਕਾਂ ਦੇ ਸਹਿਯੋਗ ਨਾਲ 3 ਫਰਵਰੀ ਨੂੰ ਮੁੱਖ ਮੰਤਰੀ ਦੀ ਸੰਗਰੂਰ ਸਥਿਤ ਰਿਹਾਇਸ਼ ਅੱਗੇ ਧਰਨਾ ਦੇਣ ਦਾ ਐਲਾਨ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਸੰਘਰਸ਼ ਦੇ ਇਹ ਪ੍ਰੋਗਰਾਮ ਉਦੋਂ ਤੱਕ ਇਸੇ ਤਰ੍ਹਾਂ ਜਾਰੀ ਰਹਿਣਗੇ ਜਦੋਂ ਤੱਕ ਭਾਨਾ ਸਿੱਧੂ ਖ਼ਿਲਾਫ਼ ਦਰਜ ਕੀਤੇ ਕੇਸ ਰੱਦ ਨਹੀਂ ਕੀਤੇ ਜਾਂਦੇ ਅਤੇ ਉਨ੍ਹਾਂ ਨੂੰ ਰਿਹਾਅ ਨਹੀਂ ਕੀਤਾ ਜਾਂਦਾ। ਇਸ ਮੌਕੇ ਕਿਸਾਨ ਆਗੂਆਂ ਨੇ ਕਿਹਾ ਕਿ ਸਾਰੀਆਂ ਕਿਸਾਨ ਜਥੇਬੰਦੀਆਂ ਇੱਕ ਮੰਚ ’ਤੇ ਆ ਕੇ ਭਾਨਾ ਸਿੱਧੂ ਖ਼ਿਲਾਫ਼ ਧੱਕੇਸ਼ਾਹੀ ਖ਼ਿਲਾਫ਼ ਸੰਘਰਸ਼ ਦਾ ਸਮਰਥਨ ਕਰਨਗੀਆਂ। 3 ਫਰਵਰੀ ਨੂੰ ਮੁੱਖ ਮੰਤਰੀ ਦੀ ਰਿਹਾਇਸ਼ ਅੱਗੇ ਧਰਨਾ ਦਿੱਤਾ ਜਾਵੇਗਾ।

 

RELATED ARTICLES

LEAVE A REPLY

Please enter your comment!
Please enter your name here

- Advertisment -
Google search engine
spot_imgspot_imgspot_imgspot_img
spot_imgspot_imgspot_imgspot_img

Most Popular

Recent Comments