Thursday, October 29, 2026
Google search engine
Homelatest Newsਵਿਦੇਸ਼ ਭੇਜਣ ਦੇ ਚੱਕਰ ‘ਚ ਟ੍ਰੈਵਲ ਏਜੇਂਟ ਨੇ ਮੁੰਡੇ ਨਾਲ ਮਾਰੀ ਠੱਗੀ

ਵਿਦੇਸ਼ ਭੇਜਣ ਦੇ ਚੱਕਰ ‘ਚ ਟ੍ਰੈਵਲ ਏਜੇਂਟ ਨੇ ਮੁੰਡੇ ਨਾਲ ਮਾਰੀ ਠੱਗੀ

ਅਬੋਹਰ ਦੇ ਸਥਾਨਕ ਪੁਲਿਸ ਹੋਮਗਾਰਡ ਦੇ ਪੁੱਤਰ ਨੂੰ ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਠੱਗੀ ਮਾਰਨ ਦਾ ਮਾਮਲਾ ਸਾਹਮਣੇ ਆਇਆ ਹੈ। ਠੱਗੀ ਦਾ ਪਤਾ ਲੱਗਣ ‘ਤੇ ਨੌਜਵਾਨ ਦੇ ਪਿਤਾ ਦੀ ਸਦਮੇ ‘ਚ ਮੌਤ ਹੋ ਗਈ। ਜਿਸ ਕਾਰਨ ਉਸਦਾ ਪੂਰਾ ਪਰਿਵਾਰ ਬਹੁਤ ਸਦਮੇ ਵਿੱਚ ਹੈ। ਪੀੜਤ ਪਰਿਵਾਰ ਨੇ ਪੁਲਿਸ ਪ੍ਰਸ਼ਾਸਨ ਤੋਂ ਧੋਖੇਬਾਜ਼ ਟ੍ਰੈਵਲ ਏਜੰਟਾਂ ਖਿਲਾਫ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ।

ਥਾਣਾ ਸਦਰ ਰੋਡ ‘ਤੇ ਕੁਆਰਟਰਾਂ ‘ਚ ਰਹਿੰਦੇ ਮੇਜਰ ਸਿੰਘ ਹੋਮਗਾਰਡ ਦੀ ਪੁੱਤਰੀ ਰਮਨਦੀਪ ਕੌਰ ਨੇ ਦੱਸਿਆ ਕਿ ਉਸ ਦੇ ਭਰਾ ਗਗਨਦੀਪ ਸਿੰਘ ਨੂੰ ਕੁਝ ਮਹੀਨੇ ਪਹਿਲਾਂ ਉਸ ਦੇ ਪਿਤਾ ਨੇ ਆਪਣਾ ਜੱਦੀ ਘਰ ਵੇਚ ਕੇ ਸਾਰਾ ਪੈਸਾ ਲਗਾ ਕੇ ਇੰਗਲੈਂਡ ਭੇਜ ਦਿੱਤਾ ਸੀ। ਕੁੜੀ ਨੇ ਦੱਸਿਆ ਕਿ ਉਸ ਨੇ ਅਰਨੀਵਾਲਾ ਦੀ ਇੱਕ ਟਰੈਵਲ ਏਜੰਸੀ ਰਾਹੀਂ ਆਪਣੇ ਭਰਾ ਨੂੰ ਯੂ.ਕੇ ਭੇਜਣ ਲਈ ਇਮੀਗ੍ਰੇਸ਼ਨ ਲਈ ਅਰਜ਼ੀ ਦਿੱਤੀ ਸੀ ਅਤੇ ਕੰਪਨੀ ਨੇ ਉਸ ਤੋਂ ਕਰੀਬ 24.5 ਲੱਖ ਰੁਪਏ ਲੈ ਲਏ ਸਨ। ਰਮਨਦੀਪ ਕੌਰ ਨੇ ਦੱਸਿਆ ਕਿ ਉਸ ਦਾ ਭਰਾ ਉਸ ਨੂੰ ਫ਼ੋਨ ਕਰ ਕੇ ਦੱਸ ਰਿਹਾ ਸੀ ਕਿ ਉਸ ਨੂੰ ਉੱਥੇ ਕੰਮ ਨਾ ਮਿਲਣ ਕਾਰਨ ਉਹ ਬਹੁਤ ਪ੍ਰੇਸ਼ਾਨ ਹੈ ਅਤੇ ਉੱਥੇ ਦੇ ਅਧਿਕਾਰੀ ਉਸ ਨੂੰ ਟੈਕਸ ਜਮ੍ਹਾਂ ਕਰਵਾਉਣ ਲਈ ਤੰਗ-ਪ੍ਰੇਸ਼ਾਨ ਕਰ ਰਹੇ ਹਨ। ਕਿਉਂਕਿ ਇਮੀਗ੍ਰੇਸ਼ਨ ਵਾਲਿਆਂ ਨੇ ਉਸ ਨੂੰ ਸਹੀ ਤਰੀਕੇ ਨਾਲ ਵਿਦੇਸ਼ ਭੇਜਣ ਦੀ ਬਜਾਏ ਗਲਤ ਤਰੀਕੇ ਨਾਲ ਉੱਥੇ ਭੇਜ ਦਿੱਤਾ ਹੈ। ਇਸ ਕਾਰਨ ਉਸ ਦਾ ਪਿਤਾ ਕਾਫੀ ਸਮੇਂ ਤੋਂ ਡਿਪ੍ਰੈਸ਼ਨ ‘ਚ ਰਹਿ ਰਿਹਾ ਸੀ ਅਤੇ ਇਸੇ ਸਦਮੇ ਕਾਰਨ ਅੱਜ ਸਵੇਰੇ ਉਸ ਦੀ ਮੌਤ ਹੋ ਗਈ।

ਰਮਨਦੀਪ ਨੇ ਦੱਸਿਆ ਕਿ ਟਰੈਵਲ ਏਜੰਟਾਂ ਵੱਲੋਂ ਕੀਤੀ ਜਾ ਰਹੀ ਠੱਗੀ ਬਾਰੇ ਉਸ ਨੇ 26 ਦਸੰਬਰ ਨੂੰ ਪੁਲਿਸ ਨੂੰ ਵੀ ਸ਼ਿਕਾਇਤ ਕੀਤੀ ਸੀ। ਉਨ੍ਹਾਂ ਮੰਗ ਕੀਤੀ ਕਿ ਉਨ੍ਹਾਂ ਨਾਲ ਠੱਗੀ ਮਾਰਨ ਵਾਲੇ ਟਰੈਵਲ ਏਜੰਟਾਂ ਖ਼ਿਲਾਫ਼ ਕਾਰਵਾਈ ਕੀਤੀ ਜਾਵੇ ਅਤੇ ਉਨ੍ਹਾਂ ਦੇ ਪੈਸੇ ਵਾਪਸ ਕੀਤੇ ਜਾਣ ਅਤੇ ਉਨ੍ਹਾਂ ਦੇ ਭਰਾ ਨੂੰ ਇਨਸਾਫ਼ ਦਿਵਾਇਆ ਜਾਵੇ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
spot_imgspot_imgspot_imgspot_img
spot_imgspot_imgspot_imgspot_img

Most Popular

Recent Comments