Tuesday, October 27, 2026
Google search engine
HomeDeshਸ਼੍ਰੀਨਗਰ ‘ਚ ਹੋਏ ਹ.ਮਲੇ ‘ਚ 2 ਪੰਜਾਬੀ ਮੁੰਡਿਆਂ ਦੀ ਹੋਈ ਮੌ.ਤ

ਸ਼੍ਰੀਨਗਰ ‘ਚ ਹੋਏ ਹ.ਮਲੇ ‘ਚ 2 ਪੰਜਾਬੀ ਮੁੰਡਿਆਂ ਦੀ ਹੋਈ ਮੌ.ਤ

ਜੰਮੂ ਕਸ਼ਮੀਰ ਦੇ ਸ਼੍ਰੀਨਗਰ ਵਿੱਚ ਦੇਰ ਸ਼ਾਮ ਅੱਤਵਾਦੀਆਂ ਵੱਲੋਂ ਟਾਰਗੇਟ ਕਿਲਿੰਗ ਨੂੰ ਅੰਜਾਮ ਦਿੱਤਾ ਗਿਆ, ਜਿਸ ਦੌਰਾਨ ਖੱਬਾ ਕਦਲ ਇਲਾਕੇ ਵਿੱਚ ਦੋ ਲੋਕਾਂ ਨੂੰ ਸ਼ਰੇਆਮ ਗੋਲੀਆਂ ਮਾਰੀਆਂ ਗਈਆਂ। ਜਿਸ ਵਿੱਚ ਇੱਕ ਨੌਜਵਾਨ ਦੀ ਮੌਕੇ ਤੇ ਮੌਤ ਹੋ ਗਈ ਅਤੇ ਦੂਸਰਾ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਿਆ। ਜਿਸ ਨੂੰ ਸ਼੍ਰੀਨਗਰ ਦੇ ਇੱਕ ਹਸਪਤਾਲ ਵਿਖੇ ਦਾਖਲ ਕਰਵਾਇਆ ਗਿਆ ਜਿਸ ਦੌਰਾਨ ਇਲਾਜ ਦੌਰਾਨ ਉਸ ਦੀ ਵੀ ਮੌਤ ਹੋ ਗਈ।

ਜਾਣਕਾਰੀ ਮੁਤਾਬਿਕ ਗੋਲੀ ਲੱਗਣ ਕਰਕੇ ਜਿੰਨਾ ਵਿਅਕਤੀਆਂ ਦੀ ਮੌਤ ਹੋਈ ਹੈ ਇਹ ਦੋਵੇਂ ਦੋਸਤ ਸੀ ,ਉਨਾਂ ਦੀ ਪਹਿਚਾਣ ਅੰਮ੍ਰਿਤ ਪਾਲ ਸਿੰਘ ਅਤੇ ਰੋਹਿਤ ਮਸੀਹ ਵਜੋਂ ਹੋਈ ਹੈ। ਇਹ ਦੋਵੇਂ ਮ੍ਰਿਤਕ ਨੌਜਵਾਨ ਜਿਲਾ ਅੰਮ੍ਰਿਤਸਰ ਦੇ ਹਲਕਾ ਅਜਨਾਲਾ ਦੇ ਪਿੰਡ ਚਮਿਆਰੀ ਦੇ ਰਹਿਣ ਵਾਲੇ ਹਨ। ਜਿਨਾਂ ਦੀ ਮੌਤ ਦੀ ਖਬਰ ਪਿੰਡ ਪਹੁੰਚਦੇ ਹੀ ਪੂਰੇ ਪਿੰਡ ਵਿੱਚ ਸੋਗ ਦੀ ਲਹਿਰ ਹੈ। ਉੱਥੇ ਹੀ ਅੰਮ੍ਰਿਤਪਾਲ ਸਿੰਘ ਅਤੇ ਰੋਹਿਤ ਮਸੀਹ ਦੇ ਪਰਿਵਾਰਿਕ ਮੈਂਬਰਾਂ ਦਾ ਰੋ ਰੋ ਕੇ ਬੁਰਾ ਹਾਲ ਹੈ, ਗੋਲੀਆਂ ਚੱਲਣ ਦੀ ਖਬਰ ਪਤਾ ਲੱਗਣ ਤੋਂ ਬਾਅਦ ਅਮ੍ਰਿਤਪਲ ਅਤੇ ਰੋਹਿਤ ਦੇ ਮਾਤਾ ਪਿਤਾ ਦੋਨਾਂ ਦੀ ਸਲਾਮਤੀ ਦੀ ਅਰਦਾਸ ਕਰ ਰਹੇ ਸੀ ਕਿ ਅਮ੍ਰਿਤਪਲ ਅਤੇ ਰੋਹਿਤ ਸਹੀ ਸਲਾਮਤ ਹੋਣ ਪਰ ਦੇਰ ਰਾਤ ਜਦੋ ਅਜਨਾਲ਼ਾ ਠਾਣੇ ਦੇ ਐਸ ਐਚ ਓ ਹਰਜਿੰਦਰ ਸਿੰਘ ਖਹਿਰਾ ਮ੍ਰਿਤਕ ਅਮ੍ਰਿਤਪਾਲ ਅਤੇ ਰੋਹਿਤ ਦੇ ਘਰ ਪਹੰਚੇ ਜਿਥੇ ਓਹਨਾ ਨਾਲ ਹੋਈ ਘਟਨਾ ਦੀ ਅਤੇ ਮੌਤ ਦੀ ਖਬਰ ਪਰਿਵਾਰ ਨੂੰ ਦੱਸੀ, ਪਰਿਵਾਰ ਨੂੰ ਆਪਣੇ ਬੱਚਿਆਂ ਦੀ ਮੌਤ ਦੀ ਖਬਰੰ ਮਿਲਦੇ ਪੂਰਾ ਪਰਿਵਾਰ ਵਿਚ ਗਮਗੀਨ ਮਾਹੌਲ ਬਣ ਗਿਆ ਦੋਨਾਂ ਦੇ ਪਰਿਵਾਰਾ ਦਾ ਰੋ ਰਹੀ ਕੇ ਬੁਰਾ ਹਾਲ ਸੀ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
spot_imgspot_imgspot_imgspot_img
spot_imgspot_imgspot_imgspot_img

Most Popular

Recent Comments