Thursday, October 29, 2026
Google search engine
Homelatest Newsਪੰਜਾਬੀ ਅਦਾਕਾਰਾ ਮੈਂਡੀ ਤੱਖਰ ਦੇ ਵਿਆਹ ਦੀਆਂ ਰਸਮਾਂ ਸ਼ੁਰੂ

ਪੰਜਾਬੀ ਅਦਾਕਾਰਾ ਮੈਂਡੀ ਤੱਖਰ ਦੇ ਵਿਆਹ ਦੀਆਂ ਰਸਮਾਂ ਸ਼ੁਰੂ

ਪੰਜਾਬੀ ਅਦਾਕਾਰਾ ਮੈਂਡੀ ਤੱਖਰ ਇੰਨੀਂ ਦਿਨੀਂ ਖੂਬ ਸੁਰਖੀਆਂ ‘ਚ ਬਣੀ ਹੋਈ ਹੈ। ਅਦਾਕਾਰਾ ਦਾ ਜਲਦ ਹੀ ਵਿਆਹ ਹੋਣ ਜਾ ਰਿਹਾ ਹੈ। ਇਸ ਤੋਂ ਪਹਿਲਾਂ ਉਸ ਦੇ ਵਿਆਹ ਦੇ ਫੰਕਸ਼ਨ ਵੀ ਸ਼ੁਰੂ ਹੋ ਗਏ ਹਨ। ਹਾਲ ਹੀ ‘ਚ ਅਦਾਕਾਰਾ ਦੀ ਹਲਦੀ ਰਸਮ ਵੀ ਹੋਈ ਸੀ, ਜਿਸ ਦੀਆਂ ਬੇਹੱਦ ਖੂਬਸੂਰਤ ਤਸਵੀਰਾਂ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀਆਂ ਹਨ। ਅਦਾਕਾਰਾ ਇਨ੍ਹਾਂ ਤਸਵੀਰਾਂ ‘ਚ ਬਹੁਤ ਦਿਲਕਸ਼ ਤੇ ਪਿਆਰੀ ਲੱਗ ਰਹੀ ਹੈ।
ਅਦਾਕਾਰਾ ਨੇ ਸਾਦਗੀ ਨਾਲ ਆਪਣੀ ਹਲਦੀ ਰਸਮ ਕੀਤੀ, ਜਿਸ ਵਿੱਚ ਉਸ ਦੇ ਕਰੀਬੀ ਤੇ ਪਰਿਵਾਰ ਵਾਲੇ ਹੀ ਸ਼ਾਮਲ ਹੋਏ। ਅਦਾਕਾਰਾ ਨੇ ਇਸ ਦਰਮਿਆਨ ਹਲਕੇ ਪੀਲੇ ਰੰਗ ਦਾ ਸੂਟ ਪਹਿਿਨਿਆ ਹੋਇਆ ਹੈ। ਜਿਸ ‘ਚ ਉਹ ਕਾਫੀ ਜਚ ਰਹੀ ਹੈ। ਉਸ ਦੀਆਂ ਹਲਦੀ ਰਸਮ ਦੀਆਂ ਇਹ ਤਸਵੀਰਾਂ ਸੋਸ਼ਲ ਮੀਡੀਆ ‘ਤੇ ਕਾਫੀ ਵਾਇਰਲ ਹੋ ਰਹੀਆਂ ਹਨ। ਦੱਸ ਦਈਏ ਕਿ ਇਸ ਤੋਂ ਇੱਕ ਦਿਨ ਪਹਿਲਾਂ ਮੈਂਡੀ ਨੂੰ ਫਗਵਾੜਾ ;ਚ ਇੱਕ ਬੁਟੀਕ ‘ਚ ਸ਼ੌਪਿੰਗ ਕਰਦੇ ਦੇਖਿਆ ਗਿਆ ਸੀ। ਉਸ ਦਾ ਸ਼ੌਪਿੰਗ ਕਰਦੀ ਦਾ ਇੱਕ ਵੀਡੀਓ ਵੀ ਸਾਹਮਣੇ ਆਇਆ ਸੀ। ਹਾਲ ਹੀ ‘ਚ ਉਸ ਨੇ ਆਪਣੇ ਵਿਆਹ ਦੇ ਕਾਰਡ ਵੀ ਵੰਡੇ ਹਨ। ਉਹ ਅਦਾਕਾਰ ਗੀਤਾਜ ਬਿੰਦਰੱਖੀਆ ਦੇ ਘਰ ਵਿਆਹ ਦਾ ਕਾਰਡ ਦੇਣ ਲਈ ਪਹੁੰਚੀ ਸੀ, ਇਸ ਦਾ ਵੀ ਇੱਕ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋਇਆ ਸੀ।
ਦੱਸ ਦਈਏ ਕਿ ਮੈਂਡੀ ਸ਼ੇਖਰ ਨਾਮ ਦੇ ਸ਼ਖਸ ਨਾਲ ਮੈਰਿਜ ਕਰਨ ਜਾ ਰਹੀ ਹੈ। ਉਸ ਦੇ ਬਾਰੇ ਇੰਟਰਨੈੱਟ ‘ਤੇ ਜ਼ਿਆਦਾ ਜਾਣਕਾਰੀ ਉਪਲਬਧ ਨਹੀਂ ਹੈ। ਦੱਸਿਆ ਜਾਂਦਾ ਹੈ ਕਿ ਉਸ ਦਾ ਹੋਣ ਵਾਲਾ ਪਤੀ ਫਿਲਮ ਇੰਡਸਟਰੀ ਤੋਂ ਬਾਹਰ ਦਾ ਹੈ। ਮੈਂਡੀ ਤੱਖਰ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਆਪਣੇ ਕਰੀਅਰ ਦੀ ਸ਼ੁਰੂਆਤ ਬਤੌਰ ਮਾਡਲ ਕੀਤੀ ਸੀ। ਉਹ ਯੂ ਕੇ ਮੂਲ ਦੀ ਰਹਿਣ ਵਾਲੀ ਹੈ ਪਰ ਉਸ ਦਾ ਜੱਦੀ ਪਿੰਡ ਜਲੰਧਰ ਦੇ ਕੋਲ ਮਲਿਆਨਾ ਪਿੰਡ ਹੈ। ਮੈਂਡੀ ਪੜ੍ਹਾਈ ਤੋਂ ਬਾਅਦ ਅਦਾਕਾਰੀ ਦੇ ਖੇਤਰ ‘ਚ ਆਪਣੀ ਕਿਸਮਤ ਅਜ਼ਮਾਉਣ ਦੇ ਲਈ ਮੁੰਬਈ ਆ ਗਈ ਅਤੇ ਇੱਥੇ ਹੀ ਉਸ ਨੇ ਕਈ ਪ੍ਰੋਡਕਟਸ ਲਈ ਮਾਡਲਿੰਗ ਕੀਤੀ ਸੀ।
RELATED ARTICLES

LEAVE A REPLY

Please enter your comment!
Please enter your name here

- Advertisment -
Google search engine
spot_imgspot_imgspot_imgspot_img
spot_imgspot_imgspot_imgspot_img

Most Popular

Recent Comments