Wednesday, October 28, 2026
Google search engine
HomeDeshਟੀਵੀ ਜਗਤ ਨੂੰ ਵੱਡਾ ਝਟਕਾ!!

ਟੀਵੀ ਜਗਤ ਨੂੰ ਵੱਡਾ ਝਟਕਾ!!

ਟੈਲੀਵਿਜ਼ਨ ਜਗਤ ਤੋਂ ਬੁਰੀ ਖਬਰ ਸਾਹਮਣੇ ਆ ਰਹੀ ਹੈ। ਦਰਅਸਲ, ਪ੍ਰਸਿੱਧ ਟੀ ਵੀ ਸ਼ੋਅ ਅਨੁਮਪਾ ਫੇਮ ਅਦਾਕਾਰ ਰਿਤੂਰਾਜ ਸਿੰਘ ਦਾ ਦੇਹਾਂਤ ਹੋ ਗਿਆ ਹੈ। ਉਨ੍ਹਾਂ 1993 ਵਿੱਚ ਟੀਵੀ ‘ਤੇ ਪ੍ਰਸਾਰਿਤ ਕੀਤੇ ਗਏ ਹੋਗੀ ਅਪਨੀ ਬਾਤ, ਜੋਤੀ, ਹਿਟਲਰ ਦੀਦੀ, ਸ਼ਪਥ, ਵਾਰੀਅਰ ਹਾਈ, ਆਹਟ ਔਰ ਅਦਾਲਤ, ਦੀਆ ਔਰ ਬਾਤੀ ਹਮ ਵਰਗੇ ਕਈ ਭਾਰਤੀ ਟੀਵੀ ਸ਼ੋਅ ਵਿੱਚ ਵੱਖ-ਵੱਖ ਭੂਮਿਕਾਵਾਂ ਨਿਭਾ ਆਪਣੀ ਅਦਾਕਾਰੀ ਦਾ ਲੋਹਾ ਮਨਵਾਇਆ।

ਅਮਿਤ ਬਹਿਲ ਨੇ ਮੌਤ ਦੀ ਪੁਸ਼ਟੀ ਕੀਤੀ 

ਜਾਣਕਾਰੀ ਮੁਤਾਬਕ ਸੋਮਵਾਰ ਦੇਰ ਰਾਤ ਅਦਾਕਾਰ ਨੂੰ ਦਿਲ ਦਾ ਦੌਰਾ ਪਿਆ। ਕਈ ਟੀਵੀ ਸ਼ੋਅ, ਵੈੱਬ ਸੀਰੀਜ਼ ਅਤੇ ਫਿਲਮਾਂ ‘ਚ ਕੰਮ ਕਰ ਚੁੱਕੇ ਰਿਤੂਰਾਜ ਸਿੰਘ ਮਨੋਰੰਜਨ ਦੀ ਦੁਨੀਆ ‘ਚ ਇੱਕ ਵੱਡਾ ਨਾਂ ਹੈ।

ਇਨ੍ਹਾਂ ਸਮੱਸਿਆਵਾਂ ਤੋਂ ਪੀੜਤ ਸੀ ਅਦਾਕਾਰ

ਰਿਪੋਰਟਾਂ ਮੁਤਾਬਕ ਰਿਤੂਰਾਜ ਸਿੰਘ ਨੂੰ ਕੱਲ ਯਾਨੀ 19 ਫਰਵਰੀ ਨੂੰ ਦਿਲ ਦਾ ਦੌਰਾ ਪਿਆ ਸੀ, ਜਿਸ ਤੋਂ ਬਾਅਦ ਉਨ੍ਹਾਂ ਨੂੰ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਸੀ। ਅਭਿਨੇਤਾ ਲੰਬੇ ਸਮੇਂ ਤੋਂ ਪੈਨਕ੍ਰੀਆਟਿਕ ਸਮੱਸਿਆਵਾਂ ਤੋਂ ਪੀੜਤ ਸਨ। ਉਨ੍ਹਾਂ ਦੇ ਅਚਾਨਕ ਦੇਹਾਂਤ ਨੇ ਨਾ ਸਿਰਫ ਉਨ੍ਹਾਂ ਦੇ ਪਰਿਵਾਰ ਨੂੰ ਸਗੋਂ ਪ੍ਰਸ਼ੰਸਕਾਂ ਨੂੰ ਵੀ ਡੂੰਘਾ ਸਦਮਾ ਦਿੱਤਾ ਹੈ। ਅਭਿਨੇਤਾ ਦੇ ਚੰਗੇ ਦੋਸਤ ਅਮਿਤ ਬਹਿਲ ਨੇ ਇਸ ਖਬਰ ਦੀ ਪੁਸ਼ਟੀ ਕਰਦੇ ਹੋਏ ਦੁੱਖ ਪ੍ਰਗਟ ਕੀਤਾ ਹੈ।

ਅਮਿਤ ਬਹਿਲ ਨੇ ਦੱਸਿਆ ਕਿ ‘ਹਾਂ, ਰਿਤੂਰਾਜ ਸਿੰਘ ਦੀ ਮੌਤ ਦਿਲ ਦਾ ਦੌਰਾ ਪੈਣ ਕਾਰਨ ਹੋਈ ਹੈ। ਉਨ੍ਹਾਂ ਨੂੰ ਕੁਝ ਸਮਾਂ ਪਹਿਲਾਂ ਪੈਨਕ੍ਰੇਟਾਈਟਸ ਦੇ ਇਲਾਜ ਲਈ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਸੀ। ਘਰ ਪਰਤਦੇ ਸਮੇਂ ਦਿਲ ਦਾ ਦੌਰਾ ਪੈ ਗਿਆ ਅਤੇ ਉਸ ਦੀ ਮੌਤ ਹੋ ਗਈ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
spot_imgspot_imgspot_imgspot_img
spot_imgspot_imgspot_imgspot_img

Most Popular

Recent Comments