Thursday, October 29, 2026
Google search engine
HomeDeshਕਿਸਾਨ ਅੰਦੋਲਨ ਨੂੰ ਅਮਰੀਕਾ ਤੋਂ ਮਿਲੀ ਹਮਾਇਤ

ਕਿਸਾਨ ਅੰਦੋਲਨ ਨੂੰ ਅਮਰੀਕਾ ਤੋਂ ਮਿਲੀ ਹਮਾਇਤ

ਕਿਸਾਨ ਅੰਦੋਲਨ ਨੂੰ ਹੁਣ ਵਿਦੇਸ਼ਾਂ ਤੋਂ ਹਮਾਇਤ ਮਿਲਣ ਲੱਗੀ ਹੈ। ਅਮਰੀਕਾ ਦੀਆਂ ਸਿੱਖ ਜਥੇਬੰਦੀਆਂ ਵੱਲੋਂ ਸਿੱਖ ਕੋਆਰਡੀਨੇਸ਼ਨ ਕਮੇਟੀ ਈਸਟ ਕੋਸਟ ਤੇ ਅਮਰੀਕਨ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸੱਦੇ ’ਤੇ ਇਕੱਠ ਸੱਦ ਕੇ ਪੰਜਾਬ ਵਿੱਚ ਕਿਸਾਨੀ ਸੰਘਰਸ਼ ਦੀ ਹਮਾਇਤ ਦਾ ਐਲਾਨ ਕੀਤਾ ਗਿਆ। ਇਸ ਸਬੰਧ ਵਿੱਚ ਇੱਕ ਕਨਵੈਨਸ਼ਨ ਨਿਊਜਰਸੀ ਦੇ ਗੁਰਦੁਆਰਾ ਦਸ਼ਮੇਸ਼ ਦਰਬਾਰ ਕਾਰਟਰੇਟ ਵਿਖੇ ਹੋਈ।

ਸਮਾਗਮ ਵਿੱਚ ਅਮਰੀਕਾ ਦੇ ਸਿੱਖ ਨੁਮਾਇੰਦਿਆਂ ਅਤੇ ਕਿਸਾਨ ਸਮਰਥਕਾਂ ਨੇ ਸਾਂਝੇ ਤੌਰ ’ਤੇ ਕਿਸਾਨਾਂ ਦੀਆਂ ਮੰਗਾਂ ਦੇ ਹੱਕ ਵਿੱਚ ਡੱਟ ਕੇ ਖੜ੍ਹੇ ਹੋਣ ਦਾ ਭਰੋਸਾ ਦਿੱਤਾ। ਇਸ ਮੌਕੇ ਕੁਝ ਮਤੇ ਵੀ ਪਾਸ ਕੀਤੇ ਗਏ। ਸਮਾਗਮ ਨੂੰ ਏਜੀਪੀਸੀ ਦੇ ਡਾਕਟਰ ਪ੍ਰਿਤਪਾਲ ਸਿੰਘ, ਸਿਖ ਕੌਆਰਡੀਨੇਸ਼ਨ ਕਮੇਟੀ ਦੇ ਹਿੰਮਤ ਸਿੰਘ, ਹਰਜਿੰਦਰ ਸਿੰਘ, ਬੂਟਾ ਸਿੰਘ, ਰਾਜਭਿੰਦਰ ਸਿੰਘ ਬਦੇਸ਼ਾਂ, ਦਵਿੰਦਰ ਸਿੰਘ ਦਿਓ, ਨਰਿੰਦਰ ਸਿੰਘ, ਰਜਿੰਦਰ ਸਿੰਘ ,ਬਲਵਿੰਦਰ ਸਿੰਘ ਚੱਠਾ, ਧਰਮ ਸਿੰਘ ,ਬਲਜਿੰਦਰ ਸਿੰਘ ,ਪ੍ਰਿਤਪਾਲ ਸਿੰਘ ਖਾਲਸਾ ,ਜਸਬੀਰ ਸਿੰਘ , ਡਾ ਬਖਸ਼ੀਸ਼ ਸਿੰਘ ਤੇ ਹੋਰ ਪਤਵੰਤਿਆਂ ਵੱਲੋਂ ਸੰਬੋਧਨ ਕੀਤਾ ਗਿਆ।

ਡਾ ਪ੍ਰਿਤਪਾਲ ਸਿੰਘ ਅਤੇ ਹਿੰਮਤ ਸਿੰਘ ਨੇ ਦੱਸਿਆ ਕਿ ਸਿੱਖ ਜਥੇਬੰਦੀਆਂ ਨੇ ਭਾਰਤ ਸਰਕਾਰ ਨੂੰ ਆਖਿਆ ਕਿ 23 ਫਸਲਾਂ ਦਾ ਘੱਟੋ ਘੱਟ ਸਮਰਥਨ ਮੁੱਲ ਤੇ 50 ਫੀਸਦੀ ਖਰਚਾ ਸਹਿਤ ਐਮਐਸਪੀ ਨੂੰ ਕਾਨੂੰਨੀ ਮਾਨਤਾ ਦਿੱਤੀ ਜਾਵੇ। ਉਨ੍ਹਾਂ ਮੰਗ ਕੀਤੀ ਕਿ ਲਖੀਮਪੁਰ ਖੀਰੀ ਘਟਨਾ ਦੇ ਮਾਮਲੇ ਵਿੱਚ ਕੇਂਦਰੀ ਮੰਤਰੀ ਨੂੰ ਬਰਖਾਸਤ ਕੀਤਾ ਜਾਵੇ, ਇਸ ਸਬੰਧੀ ਕਿਸਾਨਾਂ ’ਤੇ ਦਰਜ ਕੇਸ ਖਤਮ ਕੀਤੇ ਜਾਣ। ਪਾਕਿਸਤਾਨ ਦੇ ਨਾਲ ਲੱਗਦੀ ਪੰਜਾਬ ਤੇ ਰਾਜਸਥਾਨ ਦੀ ਸਰਹੱਦ ਨੂੰ ਵਪਾਰ ਲਈ ਖੋਲ੍ਹਿਆ ਜਾਵੇ, ਜਿਸ ਨਾਲ ਪੰਜਾਬ, ਹਰਿਆਣਾ ਤੇ ਰਾਜਸਥਾਨ ਦੇ ਕਿਸਾਨਾਂ ਤੇ ਕਾਰੋਬਾਰੀਆਂ ਨੂੰ ਲਾਭ ਹੋਵੇਗਾ।

ਦੱਸ ਦਈਏ ਕਿ ਕਿਸਾਨਾਂ ਨੇ ਕੇਂਦਰ ਸਰਕਾਰ ਵੱਲੋਂ ਦਿੱਤਾ ਪੰਜ ਫਸਲਾਂ ‘ਤੇ ਐਮਐਸਪੀ ਦਾ ਪ੍ਰਸਤਾਵ ਠੁਕਰਾ ਦਿੱਤਾ ਹੈ। ਕਿਸਾਨ ਲੀਡਰ ਅੱਜ ਮੀਟਿੰਗ ਕਰਕੇ ਅਗਲੀ ਰਣਨੀਤੀ ਦਾ ਐਲਾਨ ਕਰਨਗੇ। ਇਸ ਲਈ ਮੰਨਿਆ ਜਾ ਰਿਹਾ ਹੈ ਕਿ ਕਿਸਾਨ 21 ਫਰਵਰੀ ਨੂੰ ਦਿੱਲੀ ਜਾਣ ਦੀ ਕੋਸ਼ਿਸ਼ ਕਰਨਗੇ। ਉਧਰ, ਕਿਸਾਨਾਂ ਦੇ ਤੇਵਰ ਕਰਕੇ ਹਰਿਆਣਾ ਸਰਕਾਰ ਵੀ ਅਲਰਟ ਹੋ ਗਈ ਹੈ। ਕਿਸਾਨਾਂ ਨੂੰ ਦਿੱਲੀ ਜਾਣ ਤੋਂ ਰੋਕਣ ਲਈ ਹੋਰ ਸਖਤੀ ਕਰ ਦਿੱਤੀ ਗਈ ਹੈ। ਸੂਤਰਾਂ ਮੁਤਾਬਕ ਪੰਜਾਬ ਦੇ ਕਿਸਾਨਾਂ ਨੂੰ ਰੋਕਣ ਲਈ ਹਰਿਆਣਾ ਸਰਕਾਰ ਨੇ ਸਾਰੇ ਸਰਹੱਦੀ ਰਸਤਿਆਂ ‘ਤੇ 50 ਕਿਲੋਮੀਟਰ ਤੱਕ ਇਲਾਕਾ ਸੀਲ ਕਰ ਦਿੱਤਾ ਹੈ। ਸੁਰੱਖਿਆ ਨੂੰ 8 ਲੇਅਰਾਂ ਵਿੱਚ ਬਦਲ ਦਿੱਤਾ ਗਿਆ ਹੈ। ਇਸ ਵਿੱਚ ਹਰਿਆਣਾ ਪੁਲਿਸ, ਅਰਧ ਸੈਨਿਕ ਬਲ ਤੇ ਹਥਿਆਰਬੰਦ ਬਟਾਲੀਅਨ ਤਾਇਨਾਤ ਕੀਤੀਆਂ ਗਈਆਂ ਹਨ। ਇਸ ਸਖਤੀ ਤੋਂ ਤੈਅ ਹੈ ਕਿ ਹਰਿਆਣਾ ਸਰਕਾਰ ਕਿਸਾਨਾਂ ਨੂੰ ਕਿਸੇ ਵੀ ਹਾਲਤ ਵਿੱਚ ਅੱਗੇ ਵਧਣ ਤੋਂ ਰੋਕੇਗੀ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
spot_imgspot_imgspot_imgspot_img
spot_imgspot_imgspot_imgspot_img

Most Popular

Recent Comments