Thursday, October 29, 2026
Google search engine
Homelatest Newsਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਅੱਜ

ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਅੱਜ

ਅੱਜ ਚੰਡੀਗੜ੍ਹ ਵਿਖੇ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਹੋਵੇਗੀ। ਜਿਸ ਵਿੱਚ ਮੰਨਿਆ ਜਾ ਰਿਹਾ ਹੈ ਕਿ ਬਜਟ ਸੈਸ਼ਨ ਦਾ ਐਲਾਨ ਹੋ ਸਕਦਾ ਹੈ। ਮੀਟਿੰਗ ਨੂੰ ਕਾਫੀ ਅਹਿਮ ਮੰਨਿਆ ਜਾ ਰਿਹਾ ਹੈ, ਜਿਸ ਵਿੱਚ ਕਿਸਾਨ ਅੰਦੋਲਨ ਕਾਰਨ ਪੈਦਾ ਹੋਏ ਹਾਲਾਤਾਂ ‘ਤੇ ਵੀ ਰਣਨੀਤੀ ਬਣਾਈ ਜਾਵੇਗੀ। ਇਸ ਦੇ ਨਾਲ ਹੀ ਇਸ ਬੈਠਕ ‘ਚ ਕੁੱਝ ਅਹਿਮ ਪ੍ਰਸਤਾਵਾਂ ਨੂੰ ਵੀ ਮਨਜ਼ੂਰੀ ਮਿਲਣ ਦੀ ਉਮੀਦ (Some important proposals are also expected to be approved in this meeting) ਹੈ। ਕਿਉਂਕਿ ਲੋਕ ਸਭਾ ਚੋਣਾਂ ਲਈ ਚੋਣ ਜ਼ਾਬਤਾ ਮਾਰਚ ਮਹੀਨੇ ਵਿੱਚ ਲਾਗੂ ਹੋ ਜਾਵੇਗਾ।

ਏਜੰਡੇ ਦੀ ਕਾਪੀ ਜਾਰੀ ਨਹੀਂ ਕੀਤੀ ਗਈ

ਅਜਿਹੇ ‘ਚ ਪੰਜਾਬ ਸਰਕਾਰ ਲੋਕਾਂ ਦਾ ਦਿਲ ਜਿੱਤਣ ਦੀ ਕੋਸ਼ਿਸ਼ ਕਰੇਗੀ। ਜਦੋਂ ਕਿ ਸਰਕਾਰ ਵੱਲੋਂ ਏਜੰਡੇ ਦੀ ਕਾਪੀ ਅਜੇ ਜਾਰੀ ਨਹੀਂ ਕੀਤੀ ਗਈ ਹੈ। ਪੰਜਾਬ ਸਰਕਾਰ ਵੱਲੋਂ ਮਾਰਚ ਦੇ ਸ਼ੁਰੂ ਵਿੱਚ ਬਜਟ ਸੈਸ਼ਨ ਸੱਦਣ ਦੀਆਂ ਤਿਆਰੀਆਂ ਚੱਲ ਰਹੀਆਂ ਹਨ।

ਸਾਲ 2024-25 ਦਾ ਪੂਰਾ ਬਜਟ ਪੇਸ਼ ਕੀਤਾ ਜਾਵੇਗਾ

ਬਜਟ ਸੈਸ਼ਨ 4 ਮਾਰਚ ਤੋਂ ਸ਼ੁਰੂ ਹੋਣ ਦੀ ਸੰਭਾਵਨਾ ਹੈ। ਇਸ ਦੌਰਾਨ ਸਾਲ 2024-25 ਦਾ ਪੂਰਾ ਬਜਟ ਪੇਸ਼ ਕੀਤਾ ਜਾਵੇਗਾ। ਅੰਦਾਜ਼ਾ ਲਗਾਇਆ ਜਾ ਰਿਹਾ ਹੈ ਕਿ ਬਜਟ ਸੈਸ਼ਨ ਦਾ ਸਮਾਂ ਇੱਕ ਹਫ਼ਤੇ ਦਾ ਹੋਵੇਗਾ। ਹਾਲਾਂਕਿ ਸੈਸ਼ਨ ਨੂੰ ਲੈ ਕੇ ਅੰਤਿਮ ਮਨਜ਼ੂਰੀ ਕੈਬਨਿਟ ਮੀਟਿੰਗ ‘ਚ ਹੀ ਦਿੱਤੀ ਜਾਵੇਗੀ। ਇਸ ਦੇ ਨਾਲ ਹੀ ਇਸ ਵਾਰ ਸੀਐਮ ਭਗਵੰਤ ਮਾਨ ਅਤੇ ਰਾਜਪਾਲ ਬੀਐਲ ਪੁਰੋਹਿਤ ਵਿਚਾਲੇ ਕੋਈ ਵੱਡਾ ਵਿਵਾਦ ਨਹੀਂ ਹੈ। ਅਜਿਹੇ ‘ਚ ਉਮੀਦ ਹੈ ਕਿ ਇਸ ਵਾਰ ਮੀਟਿੰਗ ਚੰਗੇ ਮਾਹੌਲ ‘ਚ ਹੋਵੇਗੀ। ਇਸ ਦੌਰਾਨ ਕੁੱਝ ਵੱਡੇ ਫੈਸਲਿਆਂ ਉੱਤੇ ਮੋਹਰ ਲੱਗ ਸਕਦੀ ਹੈ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
spot_imgspot_imgspot_imgspot_img
spot_imgspot_imgspot_imgspot_img

Most Popular

Recent Comments