Thursday, May 14, 2026
Google search engine
Homelatest NewsFarmer Shubhkaran: ਕਿਸਾਨ ਸ਼ੁਭਕਰਨ ਦੀ ਪੋਸਟਮਾਰਟਮ ਰਿਪੋਰਟ ਆਈ ਸਾਹਮਣੇ

Farmer Shubhkaran: ਕਿਸਾਨ ਸ਼ੁਭਕਰਨ ਦੀ ਪੋਸਟਮਾਰਟਮ ਰਿਪੋਰਟ ਆਈ ਸਾਹਮਣੇ

ਪੰਜਾਬ-ਹਰਿਆਣਾ ਦੀ ਹੱਦ ਉਪਰ ਸ਼ਹੀਦ ਹੋਏ ਕਿਸਾਨ ਸ਼ੁਭਕਰਨ ਸਿੰਘ ਦੀ ਪੋਸਟਮਾਰਟਮ ਰਿਪੋਰਟ ਆ ਗਈ ਹੈ। ਇਸ ਰਿਪੋਰਟ ਵਿੱਚ ਦਾਅਵਾ ਕੀਤਾ ਗਿਆ ਹੈ ਕਿ ਸ਼ੁਭਕਰਨ ਦੀ ਮੌਤ ਕਿਸੇ ਫਾਇਰ ਆਰਮ ਦੀ ਸੱਟ ਨਾਲ ਹੋਈ ਹੈ। ਸਿੱਧੇ ਸ਼ਬਦਾਂ ਵਿੱਚ ਕਹੀਏ ਤਾਂ ਰਿਪੋਰਟ ਵਿੱਚ ਕਿਹਾ ਗਿਆ ਹੈ ਕਿ ਸ਼ੁਭਕਰਨ ਸਿੰਘ ਦੀ ਮੌਤ ਬੰਦੂਕ ਦੀ ਗੋਲੀ ਨਾਲ ਹੋਈ ਹੈ।

ਦੱਸ ਦਈਏ ਕਿ ਖਨੌਰੀ ਸਰਹੱਦ ਉਪਰ ਕਿਸਾਨ ਸੰਘਰਸ਼ ਦੌਰਾਨ ਹਰਿਆਣਾ ਪੁਲਿਸ ਤੇ ਅਰਧ ਸੈਨਿਕ ਬਲਾਂ ਨੇ ਕਿਸਾਨਾਂ ਨੂੰ ਰੋਕਣ ਲਈ ਅੰਨ੍ਹੇਵਾਹ ਅੱਥਰੂ ਗੈਸ ਦੇ ਗੋਲੇ ਤੇ ਰਬੜ ਦੀਆਂ ਗੋਲੀਆਂ ਦਾਗੀਆਂ ਸੀ। ਇਸ ਦੌਰਾਨ ਸ਼ੁਭਕਰਨ ਸਿੰਘ ਨੂੰ ਸਿਰ ਵਿੱਟ ਸੱਟ ਲੱਗੀ ਸੀ। ਕਿਸਾਨਾਂ ਦਾ ਕਹਿਣਾ ਹੈ ਕਿ ਸੁਰੱਖਿਆ ਬਲਾਂ ਨੇ ਸ਼ੁਭਕਰਨ ਨੂੰ ਗੋਲੀ ਮਾਰੀ ਸੀ ਪਰ ਹਰਿਆਣਾ ਪੁਲਿਸ ਇਸ ਤੋਂ ਇਨਕਾਰ ਕਰ ਰਹੀ ਹੈ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
spot_imgspot_imgspot_imgspot_img
spot_imgspot_imgspot_imgspot_img

Most Popular

Recent Comments