Thursday, May 14, 2026
Google search engine
Homelatest Newsਹੁਣ ਵਿਦੇਸ਼ ਨਹੀਂ ਪੰਜਾਬ 'ਚ ਹੀ ਰਹਿਣਗੇ ਨੌਜਵਾਨ

ਹੁਣ ਵਿਦੇਸ਼ ਨਹੀਂ ਪੰਜਾਬ ‘ਚ ਹੀ ਰਹਿਣਗੇ ਨੌਜਵਾਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਆਪਣੇ ਜੱਦੀ ਜ਼ਿਲ੍ਹੇ ਸੰਗਰੂਰ ਪੁੱਜੇ। ਇਸ ਮੌਕੇ ਉਨ੍ਹਾਂ ਨੇ ਮਿਸ਼ਨ ਰੁਜ਼ਗਾਰ ਤਹਿਤ 2487 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਦਿੱਤਾ। ਇਹ ਸਮਾਗਮ ਸੰਗਰੂਰ ਦੀ ਲੱਡਾ ਕੋਠੀ ਵਿੱਚ ਆਯੋਜਿਤ ਕੀਤਾ ਗਿਆ। ਇਸ ਮੌਕੇ ਇੱਕ ਨੌਜਵਾਨ ਕੁੜੀ ਨੇ ਕਿਹਾ ਕਿ ਉਹ ਵਿਦੇਸ਼ ਜਾਣ ਵਾਲੀ ਸੀ ਪਰ ਹੁਣ ਉਹ ਪੰਜਾਬ ਵਿੱਚ ਰਹਿਕੇ ਹੀ ਸੇਵਾ ਕਰੇਗੀ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇਸ ਮੌਕੇ ਨੌਜਵਾਨਾਂ ਨੂੰ ਬਿਨਾਂ ਪੈਸੇ ਲਏ ਤੇ ਇਮਾਨਦਾਰੀ ਤੇ ਤਨਦੇਹੀ ਨਾਲ ਨੌਕਰੀ ਕਰਨ ਲਈ ਪ੍ਰੇਰਿਤ ਕੀਤਾ। ਮੁੱਖ ਮੰਤਰੀ ਨੇ ਕਿਹਾ ਕਿ ਅਸੀਂ ਨੌਜਵਾਨਾਂ ਨੂੰ ਵਿਦੇਸ਼ ਜਾਣ ਤੋਂ ਰੋਕਣਾ ਹੈ। ਅੱਜ ਜਿਸ ਤਰ੍ਹਾਂ ਨੌਕਰੀਆਂ ਦਿਤੀਆਂ ਜਾ ਰਹੀਆਂ ਹਨ ਜੇ ਪਹਿਲਾਂ ਵੀ ਇਸ ਤਰ੍ਹਾਂ ਹੀ ਦਿੱਤੀਆਂ ਜਾਂਦੀਆਂ ਤਾਂ ਨੌਜਵਾਨ ਵਿਦੇਸ਼ ਨਾ ਜਾਂਦੇ ਸਗੋਂ ਇੱਥੇ ਰਹਿਕੇ ਹੀ ਕੰਮ ਕਰਦੇ।

 

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਹੁਣ ਤੱਕ 40,437 ਨੌਜਵਾਨਾਂ ਨੂੰ ਸਰਕਾਰੀ ਨੌਕਰੀ ਦੇ ਚੁੱਕੀ ਹੈ ਤੇ ਅੱਜ 2487 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਦਿੱਤੇ ਗਏ ਗਨ। ਬੀਤੇ ਦਿਨ ਮੁੱਖ ਮੰਤਰੀ ਨੇ ਬਜਟ ਸੈਸ਼ਨ ਵਿੱਚ ਬਹਿਸ ਦੌਰਾਨ ਨੌਕਰੀਆਂ ਦਾ ਜ਼ਿਕਰ ਕੀਤਾ ਸੀ।

 

ਦੱਸ ਦਈਏ ਕਿ ਬਜਟ ਸੈਸ਼ਨ ਦੌਰਾਨ ਵਿਰੋਧੀਆਂ ਨੇ ਪੰਜਾਬ ਸਰਕਾਰ ਤੋਂ ਦਿੱਤੀਆਂ ਗਈਆਂ 4,437 ਸਰਕਾਰੀ ਨੌਕਰੀਆਂ ਦਾ ਹਿਸਾਬ ਮੰਗਿਆ ਸੀ ਜਿਸ ਦੇ ਜਵਾਬ ਵਿੱਚ ਮੁੱਖ ਮੰਤਰੀ ਨੇ ਕਿਹਾ ਸੀ ਕਿ ਉਹ ਪੂਰਾ ਹਿਸਾਬ ਨਾਲ ਲੈ ਕੇ ਆਏ ਹਨ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
spot_imgspot_imgspot_imgspot_img
spot_imgspot_imgspot_imgspot_img

Most Popular

Recent Comments