Thursday, May 14, 2026
Google search engine
HomeDeshਸੇਵਾਮੁਕਤ ਜੱਜ ਕਰਨਗੇ ਸ਼ੁਭਕਰਨ ਦੀ ਮੌਤ ਦੀ ਜਾਂਚ

ਸੇਵਾਮੁਕਤ ਜੱਜ ਕਰਨਗੇ ਸ਼ੁਭਕਰਨ ਦੀ ਮੌਤ ਦੀ ਜਾਂਚ

ਕਿਸਾਨ ਅੰਦੋਲਨ ਨੂੰ ਲੈ ਕੇ ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਅੱਜ ਸਖਤ ਟਿੱਪਣੀਆਂ ਕੀਤੀਆਂ ਹਨ। ਹਾਈਕੋਰਟ ਨੇ ਕਿਹਾ ਹੈ ਕਿ ਪੰਜਾਬ ਤੇ ਹਰਿਆਣਾ ਸਰਕਾਰਾਂ ਆਪਣੀਆਂ ਜ਼ਿੰਮੇਵਾਰੀਆਂ ਨਿਭਾਉਣ ਵਿੱਚ ਅਸਫਲ ਰਹੀਆਂ ਹਨ। ਹਾਈਕੋਰਟ ਨੇ ਕਿਹਾ ਕਿ ਸ਼ੁਭਕਰਨ ਦੀ ਮੌਤ ਦੀ ਜਾਂਚ ਲਈ ਸੇਵਾਮੁਕਤ ਜੱਜ ਦੀ ਅਗਵਾਈ ‘ਚ ਕਮੇਟੀ ਬਣਾਈ ਜਾਵੇਗੀ। ਇਸ ਮਾਮਲੇ ਦੀ ਜਾਂਚ 3 ਮੈਂਬਰੀ ਕਮੇਟੀ ਕਰੇਗੀ।

ਉਧਰ, ਹਰਿਆਣਾ ਸਰਕਾਰ ਵੱਲੋਂ ਅੰਬਾਲਾ ਪੁਲਿਸ ਦੇ ਡੀਐਸਪੀ ਜੋਗਿੰਦਰ ਸ਼ਰਮਾ ਵੀ ਹਾਈਕੋਰਟ ਵਿੱਚ ਪੇਸ਼ ਹੋਏ। ਇਸ ਦੌਰਾਨ ਉਨ੍ਹਾਂ ਨੇ ਹਾਈਕੋਰਟ ਨੂੰ 40 ਤੋਂ 50 ਤਸਵੀਰਾਂ ਵਾਲੀ ਐਲਬਮ ਦਿਖਾਈ। ਹਰਿਆਣਾ ਪੁਲਿਸ ਨੇ ਹਾਈਕੋਰਟ ਨੂੰ ਵਿਖਾਇਆ ਕਿ ਕਿਸਾਨਾਂ ਦੇ ਅੱਗੇ ਬੱਚੇ ਸਨ ਤੇ ਪਿੱਛੇ ਲੋਕ ਤਲਵਾਰਾਂ ਤੇ ਡਾਂਗਾਂ ਲੈ ਕੇ ਆ ਰਹੇ ਸਨ। ਇਸ ਨੂੰ ਦੇਖ ਕੇ ਹਾਈਕੋਰਟ ਨੇ ਕਿਸਾਨ ਜਥੇਬੰਦੀਆਂ ਨੂੰ ਵੀ ਝਾੜ ਪਾਈ। ਕਿਸਾਨ ਆਗੂ ਬਲਬੀਰ ਰਾਜੇਵਾਲ ਤੇ ਹੋਰਨਾਂ ਵੱਲੋਂ ਦਾਇਰ ਪਟੀਸ਼ਨ ’ਤੇ ਹਾਈਕੋਰਟ ਨੇ ਕਿਹਾ ਕਿ ਕਿਸਾਨ ਅੰਦੋਲਨ ਵਿੱਚ ਬੱਚਿਆਂ ਨੂੰ ਅੱਗੇ ਕੀਤਾ ਜਾ ਰਿਹਾ ਹੈ। ਇਹ ਬਹੁਤ ਹੀ ਸ਼ਰਮ ਦੀ ਗੱਲ ਹੈ ਕਿ ਬੱਚਿਆਂ ਦੀ ਆੜ ਵਿੱਚ ਹਥਿਆਰਾਂ ਨਾਲ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਇਹ ਕਿਹੋ ਜਿਹੇ ਮਾਪੇ ਹਨ? ਕੀ ਕਿਸਾਨ ਕੋਈ ਜੰਗ ਕਰਨਾ ਚਾਹੁੰਦੇ ਹਨ? ਇਹ ਪੰਜਾਬ ਦਾ ਸੱਭਿਆਚਾਰ ਨਹੀਂ।

ਹਾਈਕੋਰਟ ਨੇ ਕਿਹਾ ਕਿ ਦੋ ਰਾਜਾਂ ਦੀਆਂ ਸਰਕਾਰਾਂ ਕਿਸਾਨ ਅੰਦੋਲਨ ਦੇ ਸਬੰਧ ਵਿੱਚ ਆਪਣਾ ਕੰਮ ਕਰਨ ਵਿੱਚ ਅਸਫਲ ਰਹੀਆਂ ਹਨ। ਹਰਿਆਣਾ ਸਰਕਾਰ ਵੱਲੋਂ ਕਿਸਾਨ ਅੰਦੋਲਨ ਦੀਆਂ ਫੋਟੋਆਂ ਵੇਖ ਹਾਈ ਕੋਰਟ ਨੇ ਸਵਾਲ ਕੀਤਾ ਕਿ ਹਥਿਆਰਾਂ ਨਾਲ ਸ਼ਾਂਤਮਈ ਪ੍ਰਦਰਸ਼ਨ ਕਿਵੇਂ ਹੋ ਸਕਦਾ ਹੈ? ਉਧਰ, ਕਿਸਾਨ ਲੀਡਰ ਦਰਸ਼ਨਪਾਲ ਦਾ ਕਹਿਣਾ ਹੈ ਕਿ ਕਿਸਾਨ ਜਥੇਬੰਦੀਆਂ ਨੇ ਕਦੇ ਵੀ ਬੱਚਿਆਂ ਨੂੰ ਅੱਗੇ ਕਰਕੇ ਹਥਿਆਰਾਂ ਨਾਲ ਪ੍ਰਦਰਸ਼ਨ ਨਹੀਂ ਕੀਤਾ। ਪੁਲਿਸ ਵਾਲੇ ਪਾਸੇ ਤੋਂ ਹੀ ਹਥਿਆਰ ਤੇ ਗੋਲੀਆਂ ਚਲਾਈਆਂ ਗਈਆਂ। ਕਿਸਾਨਾਂ ਨੇ ਪਹਿਲਾਂ ਹੀ ਕਿਹਾ ਸੀ ਕਿ ਉਹ 13 ਫਰਵਰੀ ਨੂੰ ਦਿੱਲੀ ਜਾਣਗੇ। ਜੇਕਰ ਸਰਕਾਰ ਨੇ ਜਗ੍ਹਾ ਦਿੱਤੀ ਹੁੰਦੀ ਤੇ ਉਹ ਦਿੱਲੀ ਦੇ ਰਾਮਲੀਲਾ ਮੈਦਾਨ ਵਿੱਚ ਜਾਂਦੇ ਤੇ ਅਜਿਹੀ ਸਥਿਤੀ ਪੈਦਾ ਨਾ ਹੁੰਦੀ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
spot_imgspot_imgspot_imgspot_img
spot_imgspot_imgspot_imgspot_img

Most Popular

Recent Comments