ਅੱਜ ਈਡੀ ਨੇ ਦਿੱਲੀ ਦੇ ਟਰਾਂਸਪੋਰਟ ਮੰਤਰੀ ਕੈਲਾਸ਼ ਗਹਿਲੋਤ ਨੂੰ ਘੁਟਾਲੇ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਵਿੱਚ ਪੁੱਛਗਿੱਛ ਲਈ ਸੰਮਨ ਭੇਜਿਆ ਹੈ। ਈਡੀ ਦੇ ਅਧਿਕਾਰਤ ਸੂਤਰਾਂ ਨੇ ਇਸ ਦੀ ਪੁਸ਼ਟੀ ਕੀਤੀ ਹੈ।
ਦਿੱਲੀ ਆਬਕਾਰੀ ਨੀਤੀ ਘਪਲੇ ਮਾਮਲੇ ‘ਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਸਮੇਤ ਦੋ ਵੱਡੇ ਨੇਤਾਵਾਂ ਦੀ ਗ੍ਰਿਫਤਾਰੀ ਤੋਂ ਬਾਅਦ ਇਨਫੋਰਸਮੈਂਟ ਡਾਇਰੈਕਟੋਰੇਟ ਨੇ ਦਿੱਲੀ ਸਰਕਾਰ ਦੇ ਹੋਰ ਮੰਤਰੀਆਂ ‘ਤੇ ਸ਼ਿਕੰਜਾ ਕੱਸਣ ਦੀ ਤਿਆਰੀ ਕਰ ਲਈ ਹੈ।
ਅੱਜ ਈਡੀ ਨੇ ਦਿੱਲੀ ਦੇ ਟਰਾਂਸਪੋਰਟ ਮੰਤਰੀ ਕੈਲਾਸ਼ ਗਹਿਲੋਤ ਨੂੰ ਘੁਟਾਲੇ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਵਿੱਚ ਪੁੱਛਗਿੱਛ ਲਈ ਸੰਮਨ ਭੇਜਿਆ ਹੈ। ਈਡੀ ਦੇ ਅਧਿਕਾਰਤ ਸੂਤਰਾਂ ਨੇ ਇਸ ਦੀ ਪੁਸ਼ਟੀ ਕੀਤੀ ਹੈ।
ਉਸ ਦਾ ਇਹ ਵੀ ਦੋਸ਼ ਹੈ ਕਿ ਸ਼ਰਾਬ ਘੁਟਾਲੇ ਦਾ ਮੁਲਜ਼ਮ ਵਿਜੇ ਨਾਇਰ ਉਸ ਦੇ ਘਰ ਆਉਂਦਾ-ਜਾਂਦਾ ਰਹਿੰਦਾ ਸੀ।
ਹੁਣ ਤੱਕ ਕੈਲਾਸ਼ ਗਹਿਲੋਤ ਦੇ ਸੰਮਨ ਨੂੰ ਲੈ ਕੇ ਆਮ ਆਦਮੀ ਪਾਰਟੀ ਜਾਂ ਦਿੱਲੀ ਸਰਕਾਰ ਵੱਲੋਂ ਕੋਈ ਵੀ ਪੱਖ ਅੱਗੇ ਨਹੀਂ ਆਇਆ ਹੈ।