Thursday, October 22, 2026
Google search engine
HomeDeshਸ੍ਰੀ ਅਕਾਲ ਤਖਤ ਸਾਹਿਬ ਦੇ ਗਿਆਨੀ ਰਘਬੀਰ ਸਿੰਘ ਦੀ ਫਟਕਾਰ ਮਗਰੋਂ ਜਥੇਦਾਰ...

ਸ੍ਰੀ ਅਕਾਲ ਤਖਤ ਸਾਹਿਬ ਦੇ ਗਿਆਨੀ ਰਘਬੀਰ ਸਿੰਘ ਦੀ ਫਟਕਾਰ ਮਗਰੋਂ ਜਥੇਦਾਰ ਨੂੰ ਮਿਲਣ ਲਈ ਪਹੁੰਚਿਆ Akali Dal ਦਾ ਵਫਦ

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਡਾਕਟਰ ਦਲਜੀਤ ਸਿੰਘ ਚੀਮਾ ਅੰਤਰਿੰਗ ਕਮੇਟੀ ਮੈਂਬਰ ਸੁਰਜੀਤ ਸਿੰਘ ਤੁਗਲਵਾਲ ਸ਼ਾਮਿਲ ਹਨ |

 ਦੋ ਦਸੰਬਰ ਨੂੰ ਸ਼੍ਰੋਮਣੀ ਅਕਾਲੀ ਦਲ ਸਬੰਧੀ ਲਏ ਗਏ ਫੈਸਲੇ ਨੂੰ ਹੁਣ ਤੱਕ ਸ਼੍ਰੋਮਣੀ ਅਕਾਲੀ ਦਲ ਵੱਲੋਂ ਨਾ ਮੰਨਣ ‘ਤੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਨੇ ਫਟਕਾਰ ਲਗਾਈ ਸੀ । ਜਥੇਦਾਰ ਗਿਆਨੀ ਰਘਬੀਰ ਸਿੰਘ ਵੱਲੋਂ ਲਗਾਈ ਗਈ ਫਟਕਾਰ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਦਾ ਇੱਕ ਵਫਦ ਜਥੇਦਾਰ ਨੂੰ ਮਿਲਣ ਲਈ ਉਹਨਾਂ ਦੀ ਰਿਹਾਇਸ਼ ‘ਤੇ ਪਹੁੰਚਿਆ ਹੈ। ਇਸ ਵਫਦ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਡਾਕਟਰ ਦਲਜੀਤ ਸਿੰਘ ਚੀਮਾ, ਪਰਮਜੀਤ ਸਿੰਘ ਸਰਨਾ, ਹੀਰਾ ਸਿੰਘ ਗਾਬੜੀਆ, ਗੁਲਜਾਰ ਸਿੰਘ ਰਣੀਕੇ, ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ, ਸ਼੍ਰੋਮਣੀ ਕਮੇਟੀ ਮੈਂਬਰ ਭਾਈ ਰਾਮ ਸਿੰਘ, ਅੰਤਰਿੰਗ ਕਮੇਟੀ ਮੈਂਬਰ ਸੁਰਜੀਤ ਸਿੰਘ ਤੁਗਲਵਾਲ ਸ਼ਾਮਿਲ ਹਨ | ਜਥੇਦਾਰ ਨੂੰ ਦੇਣ ਲਈ ਕੁਝ ਕਾਗਜ਼ ਪੱਤਰ ਵੀ ਇਸ ਵਫਦ ਨੇ ਤਿਆਰ ਕਰਕੇ ਲਿਆਂਦੇ ਹਨ । ਜੋ ਹੋਏ ਹੁਕਮਨਾਮੇ ਸਬੰਧੀ ਆਉਣ ਵਾਲੀਆਂ ਮੁਸ਼ਕਿਲਾਂ ਨੂੰ ਉਜਾਗਰ ਕਰਨਗੇ |
RELATED ARTICLES

LEAVE A REPLY

Please enter your comment!
Please enter your name here

- Advertisment -
Google search engine
spot_imgspot_imgspot_imgspot_img
spot_imgspot_imgspot_imgspot_img

Most Popular

Recent Comments