Saturday, October 24, 2026
Google search engine
HomeDeshJalandhar ਵਿੱਚ ਵਾਪਰਿਆ ਵੱਡਾ ਸੜਕੀ ਹਾਦਸਾ, Tourist Bus ਨਾਲ ਟਕਰਾਈ...

Jalandhar ਵਿੱਚ ਵਾਪਰਿਆ ਵੱਡਾ ਸੜਕੀ ਹਾਦਸਾ, Tourist Bus ਨਾਲ ਟਕਰਾਈ ਟਰਾਲੀ, 2 ਦੀ ਮੌਤ

ਜਲੰਧਰ ਦੇ ਭੋਗਪੁਰ ਸ਼ਹਿਰ ਦੇ ਕਾਲਾ ਬਕਰਾ ਇਲਾਕੇ ਵਿੱਚ ਇੱਕ ਵੱਡਾ ਸੜਕੀ ਹਾਦਸਾ ਵਾਪਰਿਆ ਹੈ।

ਪੰਜਾਬ ਦੇ ਜਲੰਧਰ ਵਿਖੇ ਜੰਮੂ ਜਾ ਰਹੇ ਸੈਲਾਨੀਆਂ ਨਾਲ ਭਰੀ ਇੱਕ ਬੱਸ ਇੱਟਾਂ ਨਾਲ ਭਰੀ ਟਰੈਕਟਰ ਟਰਾਲੀ ਨਾਲ ਟਕਰਾ ਗਈ। ਹਾਦਸਾ ਇੰਨਾ ਭਿਆਨਕ ਸੀ ਕਿ 2 ਲੋਕਾਂ ਦੀ ਮੌਤ ਹੋ ਗਈ, ਜਦੋਂ ਕਿ 11 ਲੋਕ ਗੰਭੀਰ ਜ਼ਖਮੀ ਹੋ ਗਏ। ਸਾਰਿਆਂ ਨੂੰ ਇਲਾਜ ਲਈ ਨੇੜਲੇ ਹਸਪਤਾਲਾਂ ਵਿੱਚ ਦਾਖਲ ਕਰਵਾਇਆ ਗਿਆ ਹੈ। ਹਾਦਸੇ ਦੀ ਸੂਚਨਾ ਮਿਲਦੇ ਹੀ ਸੜਕ ਸੁਰੱਖਿਆ ਬਲ ਅਤੇ ਹੋਰ ਟੀਮਾਂ ਮੌਕੇ ‘ਤੇ ਪਹੁੰਚ ਗਈਆਂ ਅਤੇ ਰਾਹਤ ਕਾਰਜ ਸ਼ੁਰੂ ਕਰ ਦਿੱਤੇ।
ਇਹ ਹਾਦਸਾ ਅੱਜ ਤੜਕ ਸਾਰ ਵੇਰੇ ਵਾਪਰਿਆ। ਇਹ ਹਾਦਸਾ ਅੱਜ ਸਵੇਰੇ ਜਲੰਧਰ ਦੇ ਭੋਗਪੁਰ ਸ਼ਹਿਰ ਦੇ ਕਾਲਾ ਬਕਰਾ ਇਲਾਕੇ ਵਿੱਚ ਵਾਪਰਿਆ। ਮ੍ਰਿਤਕਾਂ ਵਿੱਚੋਂ ਇੱਕ ਦੀ ਪਛਾਣ ਬੱਸ ਡਰਾਈਵਰ ਸੁਖਵੰਤ ਸਿੰਘ ਪੁੱਤਰ ਸੁਰਜੀਤ ਸਿੰਘ ਵਾਸੀ ਰਿਆਸੀ, ਜੰਮੂ-ਕਸ਼ਮੀਰ ਅਤੇ ਯਾਤਰੀ ਕੁਲਦੀਪ ਸਿੰਘ ਵਾਸੀ ਉੱਤਮ ਨਗਰ, ਦਿੱਲੀ ਵਜੋਂ ਹੋਈ ਹੈ।

ਅਸ਼ੋਕ ਬੱਸ ਸਰਵਿਸ

6 ਜ਼ਖਮੀਆਂ ਦਾ ਇਲਾਜ ਜਲੰਧਰ ਦੇ ਜੌਹਲ ਹਸਪਤਾਲ ਵਿੱਚ ਚੱਲ ਰਿਹਾ ਹੈ। ਘਟਨਾ ਸਮੇਂ ਬੱਸ ਸੁਰਜੀਤ ਸਿੰਘ ਦਾ ਪੁੱਤਰ ਸਤਵਿੰਦਰ ਸਿੰਘ ਚਲਾ ਰਿਹਾ ਸੀ। ਉਹ ਜੰਮੂ-ਕਸ਼ਮੀਰ ਦੇ ਰਿਆਸੀ ਇਲਾਕੇ ਦਾ ਰਹਿਣ ਵਾਲਾ ਸੀ। ਗੁਰਬਦਨ ਸਿੰਘ, ਸੁਨੀਲ ਪੁੱਤਰ ਸੁਰੇਸ਼ ਅਤੇ ਹੋਰ ਉੱਤਮ ਨਗਰ, ਦਿੱਲੀ ਦੇ ਰਹਿਣ ਵਾਲੇ ਹਨ। ਇਸ ਤੋਂ ਇਲਾਵਾ, ਹਾਦਸੇ ਦਾ ਸ਼ਿਕਾਰ ਹੋਈ ਬੱਸ ਅਸ਼ੋਕ ਬੱਸ ਸਰਵਿਸ ਦੀ ਸੀ, ਜਿਸ ਨੂੰ ਪੁਲਿਸ ਨੇ ਹਿਰਾਸਤ ਵਿੱਚ ਲੈ ਲਿਆ ਹੈ।
ਪ੍ਰਾਪਤ ਜਾਣਕਾਰੀ ਮੁਤਾਬਕ ਸੜਕ ਸੁਰੱਖਿਆ ਬਲ ਦੀਆਂ ਟੀਮਾਂ ਤੁਰੰਤ ਮੌਕੇ ‘ਤੇ ਪਹੁੰਚ ਗਈਆਂ ਅਤੇ ਕੰਮ ਸ਼ੁਰੂ ਕਰ ਦਿੱਤਾ। ਜਿਸ ਤੋਂ ਬਾਅਦ ਪਹਿਲਾਂ ਇਲਾਕੇ ਦੇ ਭੋਗਪੁਰ ਥਾਣੇ ਦੀ ਪੁਲਿਸ ਨੂੰ ਸੂਚਿਤ ਕੀਤਾ ਗਿਆ। ਨਾਲ ਹੀ, ਆਸ ਪਾਸ ਦੇ ਲੋਕਾਂ ਦੀ ਮਦਦ ਨਾਲ ਜ਼ਖਮੀਆਂ ਨੂੰ ਬਾਹਰ ਕੱਢਿਆ ਗਿਆ।

ਮ੍ਰਿਤਕਾਂ ਦੀਆਂ ਲਾਸ਼ਾਂ ਪੋਸਟਮਾਰਟਮ ਲਈ ਭੇਜੀਆਂ

ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਜਲੰਧਰ ਭੇਜ ਦਿੱਤਾ ਗਿਆ ਹੈ। ਫਿਲਹਾਲ ਹਾਦਸੇ ਦਾ ਕਾਰਨ ਸਪੱਸ਼ਟ ਨਹੀਂ ਹੈ। ਜਾਂਚ ਤੋਂ ਬਾਅਦ, ਪੁਲਿਸ ਮਾਮਲੇ ਵਿੱਚ ਢੁਕਵੀਂ ਕਾਰਵਾਈ ਕਰੇਗੀ। ਪੁਲਿਸ ਨੇ ਜ਼ਖਮੀਆਂ ਅਤੇ ਮ੍ਰਿਤਕਾਂ ਦੇ ਪਰਿਵਾਰਕ ਮੈਂਬਰਾਂ ਨਾਲ ਵੀ ਮਾਮਲੇ ਬਾਰੇ ਜਾਣਕਾਰੀ ਸਾਂਝੀ ਕੀਤੀ ਹੈ।
RELATED ARTICLES

LEAVE A REPLY

Please enter your comment!
Please enter your name here

- Advertisment -
Google search engine
spot_imgspot_imgspot_imgspot_img
spot_imgspot_imgspot_imgspot_img

Most Popular

Recent Comments