Thursday, October 15, 2026
Google search engine
Homelatest Newsਇੱਕਜੁਟਤਾ ਦਾ ਸੰਦੇਸ਼… ਦਰਬਾਰ ਸਾਹਿਬ ਨਤਮਸਤਕ ਹੋਈ ਪੰਜਾਬ ਕਾਂਗਰਸ ਲੀਡਰਸ਼ਿਪ, ਬੋਲੇ- ਪੰਜਾਬ...

ਇੱਕਜੁਟਤਾ ਦਾ ਸੰਦੇਸ਼… ਦਰਬਾਰ ਸਾਹਿਬ ਨਤਮਸਤਕ ਹੋਈ ਪੰਜਾਬ ਕਾਂਗਰਸ ਲੀਡਰਸ਼ਿਪ, ਬੋਲੇ- ਪੰਜਾਬ ‘ਚ ਬਣੇਗੀ ਕਾਂਗਰਸ ਦੀ ਸਰਕਾਰ

 ਕਾਂਗਰਸ ਦੇ ਕੌਮੀ ਸਕੱਤਰ ਸੂਰਜ ਠਾਕੁਰ ਨੇ ਕਿਹਾ ਕਿ ਕਾਂਗਰਸ ਪਾਰਟੀ ਦੀ ਸਮੁੱਚੀ ਲੀਡਰਸ਼ਿਪ ਪੰਜਾਬ ਦੀ ਭਲਾਈ ਤੇ ਵਿਕਾਸ ਦੀ ਕਾਮਨਾ ਲੈ ਕੇ ਗੁਰੂ ਘਰ ਦਾ ਆਸ਼ੀਰਵਾਦ ਲੈਣ ਪਹੁੰਚੀ ਹੈ।

ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਕਾਰਜਕਾਰੀ ਪ੍ਰਧਾਨ ਤੇ ਸਾਬਕਾ ਕੈਬਨਿਟ ਮੰਤਰੀ ਡਾ. ਰਾਜ ਕੁਮਾਰ ਵੇਰਕਾ ਤੇ ਆਲ ਇੰਡੀਆ ਕਾਂਗਰਸ ਕਮੇਟੀ (AICC) ਦੇ ਕੌਮੀ ਸਕੱਤਰ ਸੂਰਜ ਠਾਕੁਰ ਸਮੇਤ ਕਾਂਗਰਸ ਦੀ ਸੀਨੀਅਰ ਲੀਡਰਸ਼ਿਪ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਈ। ਇਸ ਮੌਕੇ ਕਾਂਗਰਸੀ ਆਗੂਆਂ ਨੇ ਗੁਰੂ ਘਰ ‘ਚ ਮੱਥਾ ਟੇਕਦਿਆਂ ਪੰਜਾਬ ਦੀ ਅਮਨ-ਸ਼ਾਂਤੀ, ਤਰੱਕੀ ਤੇ ਸਮੂਹ ਪੰਜਾਬ ਵਾਸੀਆਂ ਦੀ ਚੜ੍ਹਦੀ ਕਲਾ ਲਈ ਅਰਦਾਸ ਕੀਤੀ।
ਇਸ ਮੌਕੇ ਅੰਮ੍ਰਿਤਸਰ ਤੇ ਤਰਨਤਾਰਨ ਨਾਲ ਸਬੰਧਤ ਕਈ ਸੀਨੀਅਰ ਕਾਂਗਰਸੀ ਆਗੂ ਵੀ ਮੌਜੂਦ ਰਹੇ। ਇਨ੍ਹਾਂ ‘ਚ ਸਾਬਕਾ ਉਪ ਮੁੱਖ ਮੰਤਰੀ ਓਮ ਪ੍ਰਕਾਸ਼ ਸੋਨੀ, ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ, ਸੁਖਵਿੰਦਰ ਸਿੰਘ ਸਰਕਾਰੀਆ, ਹਰਪ੍ਰਤਾਪ ਸਿੰਘ ਅਜਨਾਲਾ, ਨਵਤੇਜ ਸਿੰਘ ਚੀਮਾ ਸਮੇਤ ਵੱਡੀ ਗਿਣਤੀ ‘ਚ ਪਾਰਟੀ ਆਗੂ ਤੇ ਵਰਕਰ ਸ਼ਾਮਲ ਸਨ।

ਰਾਹੁਲ ਗਾਂਧੀ ਦੀ ਅਗਵਾਈ ਹੇਠ ਕਾਂਗਰਸ ਲੜੇਗੀ ਲੜਾਈ: ਸੂਰਜ ਠਾਕੁਰ

ਮੱਥਾ ਟੇਕਣ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰਦਿਆਂ ਕਾਂਗਰਸ ਦੇ ਕੌਮੀ ਸਕੱਤਰ ਸੂਰਜ ਠਾਕੁਰ ਨੇ ਕਿਹਾ ਕਿ ਕਾਂਗਰਸ ਪਾਰਟੀ ਦੀ ਸਮੁੱਚੀ ਲੀਡਰਸ਼ਿਪ ਪੰਜਾਬ ਦੀ ਭਲਾਈ ਤੇ ਵਿਕਾਸ ਦੀ ਕਾਮਨਾ ਲੈ ਕੇ ਗੁਰੂ ਘਰ ਦਾ ਆਸ਼ੀਰਵਾਦ ਲੈਣ ਪਹੁੰਚੀ ਹੈ। ਉਨ੍ਹਾਂ ਕਿਹਾ ਕਿ ਰਾਹੁਲ ਗਾਂਧੀ ਦੀ ਅਗਵਾਈ ਹੇਠ ਕਾਂਗਰਸ ਪਾਰਟੀ ਜ਼ਮੀਨੀ ਪੱਧਰ ਤੇ ਲੋਕਾਂ ਦੀ ਆਵਾਜ਼ ਨੂੰ ਮਜ਼ਬੂਤੀ ਨਾਲ ਉਠਾ ਰਹੀ ਹੈ। ਸੂਰਜ ਠਾਕੁਰ ਨੇ ਦਾਅਵਾ ਕੀਤਾ ਕਿ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ‘ਚ ਲੋਕ ਬਦਲਾਅ ਲਈ ਤਿਆਰ ਹਨ ਤੇ ਕਾਂਗਰਸ ਪਾਰਟੀ ਪੂਰਨ ਬਹੁਮਤ ਨਾਲ ਸੱਤਾ ‘ਚ ਵਾਪਸੀ ਕਰੇਗੀ।
ਪੰਜਾਬ ਦੇ ਮੌਜੂਦਾ ਸਿਆਸੀ ਤੇ ਸਮਾਜਿਕ ਹਾਲਾਤਾਂ ਤੇ ਬੋਲਦਿਆਂ ਡਾ. ਰਾਜ ਕੁਮਾਰ ਵੇਰਕਾ ਨੇ ਕਿਹਾ ਕਿ ਪੰਜਾਬ ਇਸ ਸਮੇਂ ਕਈ ਗੰਭੀਰ ਚੁਣੌਤੀਆਂ ਦਾ ਸਾਹਮਣਾ ਕਰ ਰਿਹਾ ਹੈ। ਡਾ. ਵੇਰਕਾ ਨੇ ਲਾਅ ਐਂਡ ਆਰਡਰ, ਨਸ਼ਿਆਂ ਤੇ ਗੈਂਗਸਟਰਵਾਦ ਨੂੰ ਲੈ ਕੇ ਸਵਾਲ ਚੁੱਕਦਿਆਂ ਕਿਹਾ ਕਿ ਸੂਬੇ ‘ਚ ਸੁਰੱਖਿਆ ਤੇ ਪ੍ਰਬੰਧ ਨੂੰ ਲੈ ਕੇ ਲੋਕਾਂ ‘ਚ ਚਿੰਤਾ ਪਾਈ ਜਾ ਰਹੀ ਹੈ।

ਯੂਨੀਵਰਸਿਟੀ ਘਟਨਾ ‘ਤੇ ਜਤਾਈ ਚਿੰਤਾ

ਹਾਲ ਹੀ ‘ਚ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ (LPU) ਕੈਂਪਸ ‘ਚ ਹੋਏ ਵਿਵਾਦ, ਭੰਨਤੋੜ ਅਤੇ ਅੱਗਜ਼ਨੀ ਦੀ ਘਟਨਾ ਤੇ ਵੀ ਕਾਂਗਰਸੀ ਆਗੂਆਂ ਨੇ ਚਿੰਤਾ ਜਤਾਈ। ਸੂਰਜ ਠਾਕੁਰ ਨੇ ਕਿਹਾ ਕਿ ਸੂਬੇ ਦੇ ਨੌਜਵਾਨ, ਵਿਦਿਆਰਥੀ ਤੇ ਔਰਤਾਂ ਆਪਣੇ ਆਪ ਨੂੰ ਅਸੁਰੱਖਿਅਤ ਮਹਿਸੂਸ ਕਰ ਰਹੇ ਹਨ। ਉਨ੍ਹਾਂ ਇਲਜ਼ਾਮ ਲਗਾਇਆ ਕਿ ਵਿਦਿਆਰਥੀਆਂ ਦੀ ਲੋਕਤੰਤਰਿਕ ਆਵਾਜ਼ ਨੂੰ ਦਬਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।
ਉਥੇ ਹੀ ਡਾ. ਰਾਜ ਕੁਮਾਰ ਵੇਰਕਾ ਨੇ ਕਿਹਾ ਕਿ ਵਿਦਿਆਰਥੀ ਦੇਸ਼ ਦਾ ਭਵਿੱਖ ਹਨ ਤੇ ਉਨ੍ਹਾਂ ਨਾਲ ਕਿਸੇ ਵੀ ਤਰ੍ਹਾਂ ਦਾ ਧੱਕਾ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਸਵਾਲ ਕੀਤਾ ਕਿ ਕੈਂਪਸ ‘ਚ ਅੱਗਜ਼ਨੀ ਤੇ ਪੁਲਿਸ ਵਾਹਨਾਂ ਨੂੰ ਨੁਕਸਾਨ ਪਹੁੰਚਾਉਣ ਵਾਲੀਆਂ ਘਟਨਾਵਾਂ ਪਿੱਛੇ ਅਸਲ ਦੋਸ਼ੀ ਕੌਣ ਹਨ ਤੇ ਸਰਕਾਰ ਤੇ ਜਾਂਚ ਏਜੰਸੀਆਂ ਵੱਲੋਂ ਸਮੇਂ ਸਿਰ ਸਥਿਤੀ ਨੂੰ ਕਾਬੂ ਕਿਉਂ ਨਹੀਂ ਕੀਤਾ ਗਿਆ।
ਕਾਂਗਰਸੀ ਆਗੂਆਂ ਨੇ ਕਿਹਾ ਕਿ ਕਾਂਗਰਸ ਪਾਰਟੀ ਪੰਜਾਬ ਦੇ ਲੋਕਾਂ ਦੇ ਨਾਲ ਖੜ੍ਹੀ ਹੈ ਤੇ ਸੂਬੇ ‘ਚ ਅਮਨ-ਕਾਨੂੰਨ, ਨਸ਼ਿਆਂ ਦੇ ਫੈਲਾਅ ਤੇ ਨੌਜਵਾਨਾਂ ਨਾਲ ਜੁੜੇ ਮੁੱਦਿਆਂ ਨੂੰ ਲੈ ਕੇ ਆਪਣੀ ਆਵਾਜ਼ ਹੋਰ ਮਜ਼ਬੂਤ ਕਰੇਗੀ।
RELATED ARTICLES

LEAVE A REPLY

Please enter your comment!
Please enter your name here

- Advertisment -
Google search engine
spot_imgspot_imgspot_imgspot_img
spot_imgspot_imgspot_imgspot_img

Most Popular

Recent Comments