ਆਮ ਆਦਮੀ ਪਾਰਟੀ ਲੁਧਿਆਣਾ ਦੀ ਜ਼ਿਮਨੀ ਚੋਣ ਲਈ ਯੋਜਨਾਬੰਦੀ ਵਿੱਚ ਜੁਟੀ ਹੋਈ ਹੈ।
‘AAP’ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ 18 ਮਾਰਚ ਨੂੰ ਇਨਡੋਰ ਸਟੇਡੀਅਮ ਵਿੱਚ ਇੱਕ ਰੈਲੀ ਕਰਨ ਜਾ ਰਹੇ ਹਨ। ਕੱਲ੍ਹ ਉਹ ਸਿਵਲ ਹਸਪਤਾਲ ਦੇ ਅਪਗ੍ਰੇਡੇਸ਼ਨ ਦਾ ਉਦਘਾਟਨ ਵੀ ਕਰਨਗੇ।
ਇਸ ਤੋਂ ਪਹਿਲਾਂ ਕੇਜਰੀਵਾਲ ਅਤੇ ਭਗਵੰਤ ਮਾਨ ਅੱਜ ਲੁਧਿਆਣਾ ਦੇ ਜਵਾਹਰ ਨਗਰ ਵਿੱਚ ਸਥਾਨਕ ਲੋਕਾਂ ਨਾਲ ਮੁਲਾਕਾਤ ਕੀਤੀ।ਇਸ ਤੋਂ ਇਲਾਵਾ ਉਹਨਾਂ ਨੇ ਸ਼ਹਿਰ ਦੇ ਕਾਰੋਬਾਰੀਆਂ ਦਾ ਹਾਲ-ਚਾਲ ਵੀ ਜਾਣਿਆ ਅਤੇ ਉਹਨਾਂ ਦੀਆਂ ਸਮੱਸਿਆਵਾਂ ਸਬੰਧੀ ਵੀ ਚਰਚਾ ਕੀਤੀ ਗਈ।
ਚੋਣਾਂ ਸਬੰਧੀ ਗੁਪਤ ਮੀਟਿੰਗ
ਲੁਧਿਆਣਾ ਜ਼ਿਮਨੀ ਚੋਣ ਤੋਂ ਪਹਿਲਾਂ ਆਮ ਆਦਮੀ ਪਾਰਟੀ ਦੇ ਲੀਡਰ ਗੁਪਤ ਮੀਟਿੰਗਾਂ ਕਰਕੇ ਚੋਣਾਂ ਸਬੰਧੀ ਰਣ-ਨੀਤੀ ਉਲੀਕ ਰਹੇ ਹਨ। ਉੱਥੇ ਹੀ ਅੱਜ ਸ਼ਾਮ ਨੂੰ ਮੁੱਖ ਮੰਤਰੀ ਭਗਵੰਤ ਮਾਨ ਅਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਪੱਛਮ ਹਲਕੇ ਦੀ ਚੋਣ ਸਬੰਧੀ ਗੁਪਕ ਮੀਟਿੰਗ ਕਰਨਗੇ।
ਇਸ ਮੀਟਿੰਗ ਵਿੱਚ ਜਿੱਥੇ ਪਾਰਟੀ ਲੀਡਰਾਂ ਵੱਲੋਂ ਫੀਡਬੈਕ ਲਈ ਜਾਵੇਗੀ ਤਾਂ ਉੱਥੇ ਹੀ ਜ਼ਿਮਨੀ ਚੋਣ ਸਬੰਧੀ ਚੱਲ ਰਹੀਆਂ ਤਿਆਰੀਆਂ ਦਾ ਵੀ ਜਾਇਜ਼ਾ ਲਿਆ ਜਾਵੇਗਾ।