Monday, October 19, 2026
Google search engine
HomeDeshAAP Punjab ਪ੍ਰਧਾਨ ਅਮਨ ਅਰੋੜਾ ਨੇ ਪਾਰਟੀ ਆਗੂਆਂ ਨਾਲ ਕੀਤੀ ਮੀਟਿੰਗ

AAP Punjab ਪ੍ਰਧਾਨ ਅਮਨ ਅਰੋੜਾ ਨੇ ਪਾਰਟੀ ਆਗੂਆਂ ਨਾਲ ਕੀਤੀ ਮੀਟਿੰਗ

BJP ਆਗੂ ਅਜੇ ਚੋਪੜਾ ਨੂੰ ਪਾਰਟੀ ’ਚ ਕੀਤਾ ਸ਼ਾਮਲ

ਆਮ ਆਦਮੀ ਪਾਰਟੀ ਦੇ ਨਵ-ਨਿਯੁਕਤ ਪੰਜਾਬ ਪ੍ਰਧਾਨ ਅਮਨ ਅਰੋੜਾ ਤੇ ਕਾਰਜਕਾਰੀ ਪ੍ਰਧਾਨ ਸ਼ੈਰੀ ਕਲਸੀ ਸ਼ਨਿਚਰਵਾਰ ਨੂੰ ਸਰਕਟ ਹਾਊਸ ਪੁੱਜੇ, ਜਿੱਥੇ ਉਨ੍ਹਾਂ ਨੇ ਕੈਬਨਿਟ ਮੰਤਰੀ ਮਹਿੰਦਰ ਭਗਤ ਨਾਲ ਮਿਲ ਕੇ ਪਾਰਟੀ ਦੇ ਵਿਧਾਇਕਾਂ, ਚੇਅਰਮੈਨਾਂ, ਵਾਰਡ ਪ੍ਰਧਾਨਾਂ ਤੇ ਵਲੰਟੀਅਰਾਂ ਨਾਲ ਨਿਗਮ ਚੋਣਾਂ ਨੂੰ ਲੈ ਕੇ ਮੀਟਿੰਗ ਕੀਤੀ।
ਇਸ ਦੌਰਾਨ ਉਨ੍ਹਾਂ ਨੇ ਵਾਰਡ 20 ਤੋਂ ਕੌਂਸਲਰ ਦੀ ਚੋਣ ਲੜ ਚੁੱਕੇ ਭਾਰਤੀ ਜਨਤਾ ਪਾਰਟੀ ਦੇ ਆਗੂ ਅਜੇ ਚੋਪੜਾ ਨੂੰ ਪਾਰਟੀ ’ਚ ਸ਼ਾਮਲ ਕੀਤਾ ਗਿਆ।
ਇਸ ਮੌਕੇ ਗੱਲਬਾਤ ਕਰਦਿਆ ਪੰਜਾਬ ਪ੍ਰਧਾਨ ਅਮਨ ਅਰੋੜਾ ਨੇ ਕਿਹਾ ਕਿ ਉਨ੍ਹਾਂ ਨੇ ਪਿਛਲੇ ਦਿਨੀਂ ਹੀ ਅਹੁਦਾ ਸੰਭਾਲਿਆ ਹੈ। ਪਰ ਉਸ ਦਿਨ ਤੋਂ ਨਿਗਰ ਨਿਗਮ ਚੋਣਾਂ ਨੂੰ ਲੈ ਕੇ ਸਰਗਰਮ ਹੋ ਚੁੱਕੇ ਹਨ ਅਤੇ ਚੰਡੀਗੜ੍ਹ ਸਮੇਤ ਕਈ ਸ਼ਹਿਰਾਂ ’ਚ ਮੀਟਿੰਗਾਂ ਕੀਤੀਆ ਹਨ।
ਲੰਘੇ ਦਿਨ ਉਹ ਅੰਮ੍ਰਿਤਸਰ ਵੀ ਮੀਟਿੰਗ ਕਰ ਚੁੱਕੇ ਹਨ ਅਤੇ ਅਗਲੇ ਦਿਨਾਂ ਦੌਰਾਨ ਮੀਟਿੰਗਾਂ ਦਾ ਸਿਲਸਿਲਾ ਜਾਰੀ ਰਹੇਗਾ। ਪੰਜਾਬ ਪ੍ਰਧਾਨ ਨੇ ਕਿਹਾ ਕਿ ਵਿਧਾਨ ਸਭਾ ਦੀਆ ਜ਼ਿਮਨੀ ਚੋਣਾਂ ’ਚ ਸੂਬੇ ਦੇ ਲੋਕਾਂ ਨੇ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਨੂੰ ਜਿਤਾ ਕੇ ਸਾਡੇ ਉਪਰ ਹੋਰ ਵੀ ਵਧੇਰੇ ਭਰੋਸਾ ਪ੍ਰਗਟਾਇਆ ਹੈ।
ਵਧੀਆ ਚੋਣ ਨਤੀਜਿਆ ਕਾਰਨ ਪਾਰਟੀ ਆਗੂਆ ਤੇ ਵਟੰਰੀਅਰਾਂ ’ਚ ਕਾਫੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ। ਕੱਲ੍ਹ ਵੀ ਨਗਰ ਕੌਂਸਲ ਤੇ ਨਗਰ ਪੰਚਾਇਤਾਂ ਚੋਣਾਂ ਨੂੰ ਲੈ ਕੇ ਪੰਜਾਬ ਪੱਧਰ ਦੀ ਮੀਟਿੰਗ ਰੱਖੀ ਗਈ ਹੈ।
ਲੋਕ ਜਾਣਦੇ ਹਨ ਕਿ ਜੇਕਰ ਵਿਕਾਸ ਕਰਵਾਉਣਾ ਹੈ ਤਾਂ ਆਉਣ ਵਾਲੀਆ ਨਗਰ ਨਿਗਮ ਤੇ ਨਗਰ ਕੌਂਸਲ ਚੋਣਾਂ ’ਚ ‘ਆਪ’ ਦੇ ਉਮੀਦਵਾਰਾਂ ਨੂੰ ਜਿਤਾਉਣਾ ਜ਼ਰੂਰੀ ਹੈ।
ਅਮਨ ਅਰੋੜਾ ਨੇ ਕਿਹਾ ਕਿ ਆਉਣ ਵਾਲੀਆ ਚੋਣਾਂ ’ਚ ਪੰਜਾਬ ਦੇ ਲੋਕ ਆਮ ਆਦਮੀ ਪਾਰਟੀ ਨੂੰ ਵੱਡੇ ਪੱਧਰ ’ਤੇ ਜਿਤਾਉਣਗੇ ਤਾਂ ਜੋ ਤੇਜ਼ੀ ਨਾਲ ਵਿਕਾਸ ਹੋ ਸਕੇ।
RELATED ARTICLES

LEAVE A REPLY

Please enter your comment!
Please enter your name here

- Advertisment -
Google search engine
spot_imgspot_imgspot_imgspot_img
spot_imgspot_imgspot_imgspot_img

Most Popular

Recent Comments