CM ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਰਕਾਰੀ ਸਕੂਲਾਂ ਦੀ ਸ਼ਾਨ ਉੱਚੀ ਰੱਖਣ ਲਈ ਹਰ ਸੰਭਵ ਯਤਨ ਕਰ ਰਹੇ ਹਨ।
ਨਵੇਂ ਵਿੱਦਿਅਕ ਸੈਸ਼ਨ ਲਈ ਪੰਜਾਬ ਦੇ ਵੱਖ ਵੱਖ ਸਰਕਾਰੀ ਸਕੂਲਾਂ ਵਿਚ ਦਾਖਲਾ ਮੁਹਿੰਮ ਦਾ ਆਗਾਜ਼ ਕੀਤਾ ਜਾ ਰਿਹਾ ਹੈ। ਇਸੇ ਸਿਲਸਿਲੇ ਵਿਚ ‘ਸਰਕਾਰੀ ਪ੍ਰਾਇਮਰੀ ਮਾਡਲ ਸਕੂਲ’ ਫਿਰੋਜ਼ਪੁਰ ਸ਼ਹਿਰ ਵਿਖੇ ਨਵੇਂ ਵਿੱਦਿਅਕ ਸੈਸ਼ਨ ਲਈ ਦਾਖਲਾ ਮੁਹਿੰਮ ਸ਼ੁਰੂ ਕੀਤੀ ਗਈ।
ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੇ ਦਿਸ਼ਾ ਨਿਰਦੇਸ਼ਾਂ ਹੇਠ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿੱ) ਸ਼੍ਰੀਮਤੀ ਮੁਨੀਲਾ ਅਰੋੜਾ, ਜ਼ਿਲ੍ਹਾ ਸਿੱਖਿਆ ਅਫ਼ਸਰ (ਐ.ਸਿ) ਸ਼੍ਰੀਮਤੀ ਸੁਨੀਤਾ ਰਾਣੀ, ਡਿਪਟੀ ਡੀਈੳ ਡਾਕਟਰ ਸਤਿੰਦਰ ਸਿੰਘ ਦੀ ਰਹਿਨੁਮਾਈ ਹੇਠ ਵੀਰਵਾਰ ਨੂੰ ‘ਸਰਕਾਰੀ ਪ੍ਰਾਇਮਰੀ ਮਾਡਲ ਸਕੂਲ’ ਵਿਖੇ ਦਾਖਲਾ ਮੁਹਿੰਮ 2025 ਦਾ ਆਗਾਜ਼ ਕੀਤਾ ਗਿਆ ।
ਸਕੂਲ ਵਿਖੇ ਕਰਵਾਏ ਇਕ ਸਮਾਗਮ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਸਿੱਖਿਆ ਅਫਸਰ ਸੁਨੀਤਾ ਰਾਣੀ ਨੇ ਆਖਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਰਕਾਰੀ ਸਕੂਲਾਂ ਦੀ ਸ਼ਾਨ ਉੱਚੀ ਰੱਖਣ ਲਈ ਹਰ ਸੰਭਵ ਯਤਨ ਕਰ ਰਹੇ ਹਨ। ਉਨ੍ਹਾਂ ਆਖਿਆ ਕਿ ਸਾਡਾ ਮਕਸਦ ਸਿਰਫ ਸਰਕਾਰੀ ਸਕੂਲਾਂ ਵਿਚ ਦਾਖਲਾ ਵਧਾਉਣਾ ਹੀ ਨਹੀ ਸਗੋਂ ਹਰੇਕ ਵਿਦਿਆਰਥੀ ਦਾ ਅਗਲੀ ਜਮਾਤ ਵਿੱਚ ਦਾਖਲਾ ਯਕੀਨੀ ਬਣਾਉਣਾ ਵੀ ਹੈ।
ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲਾਂ ਵਿਚ ਵਿਸ਼ੇਸ਼ ਲੋੜਾਂ ਵਾਲੇ ਵਿਦਿਆਰਥੀਆਂ ਵਾਸਤੇ ਵਿਭਾਗੀ ਅਧਿਕਾਰੀ ਵਿਸ਼ੇਸ਼ ਉਪਰਾਲੇ ਕਰ ਰਹੇ ਹਨ। ਸੁਨੀਤਾ ਰਾਣੀ ਨੇ ਦੱਸਿਆ ਕਿ ਅਧਿਆਪਕਾਂ ਵੱਲੋਂ ਮਾਪਿਆਂ ਨੂੰ ਆਪਣੇ ਬੱਚਿਆਂ ਦਾ ਦਾਖਲਾ ਸਰਕਾਰੀ ਸਕੂਲਾਂ ਵਿੱਚ ਕਰਵਾ ਕੇ ਸਮੇਂ ਦੇ ਹਾਣ ਦੀ ਸਿੱਖਿਆ ਦਿਵਾਉਣ ਲਈ ਲਗਾਤਾਰ ਪ੍ਰੇਰਿਤ ਕੀਤਾ ਜਾ ਰਿਹਾ ਹੈ। ਇਸ ਮਨੋਰਥ ਲਈ ਪਿੰਡਾਂ ਅਤੇ ਸ਼ਹਿਰਾਂ ਦੇ ਧਾਰਮਿਕ ਅਸਥਾਨਾਂ ਤੋਂ ਮਾਪਿਆਂ ਨੂੰ ਸੂਚਨਾ ਮੁਹੱਈਆ ਕਰਵਾਉਣ ਦੇ ਲਈ ਉਪਰਾਲੇ ਕੀਤੇ ਜਾਣਗੇ ।
ਇਸ ਮੌਕੇ ਬੀ.ਪੀ.ਈ.ਓ ਸੁਮਨਦੀਪ ਕੌਰ,ਜਸਵਿੰਦਰ ਕੌਰ ਸੀਐਚਟੀ , ਪ੍ਰਿੰਸੀਪਲ ਰਾਜੇਸ਼ ਮਹਿਤਾ ,ਸਿੱਖਿਆ ਸ਼ਾਸਤਰੀ ਡਾ ਰਾਮੇਸ਼ਵਰ ਸਿੰਘ ਕਟਾਰਾ, ਮਹਿੰਦਰ ਸਿੰਘ ਸ਼ੈਲੀ, ਸੁਭਾਸ਼ ਚੰਦਰ, ਤਲਵਿੰਦਰ ਸਿੰਘ , ਪਵਨ ਮਦਾਨ ,ਸਮੂਹ ਸੀਐਚਟੀ, ਸਕੂਲਾਂ ਦੇ ਮੁਖੀ ਅਤੇ ਸਮੂਹ ਸਟਾਫ ਹਾਜ਼ਰ ਸਨ।