HomeDeshਅਮਰੀਕਾ ਤੋਂ ਬਾਅਦ ਆਸਟ੍ਰੇਲੀਆ ਵੀ ਤਿਆਰ, ’75 ਹਜ਼ਾਰ ਲੋਕਾਂ ਨੂੰ ਵਾਪਿਸ ਭੇਜਣ...
ਅਮਰੀਕਾ ਤੋਂ ਬਾਅਦ ਆਸਟ੍ਰੇਲੀਆ ਵੀ ਤਿਆਰ, ’75 ਹਜ਼ਾਰ ਲੋਕਾਂ ਨੂੰ ਵਾਪਿਸ ਭੇਜਣ ਦੀ ਤਿਆਰੀ’, ਕਾਂਗਰਸੀ ਵਿਧਾਇਕ ਖਹਿਰਾ ਦਾ ਦਾਅਵਾ
ਭੁਲੱਥ ਤੋਂ ਕਾਂਗਰਸ ਦੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਵੱਡਾ ਦਾਅਵਾ ਕੀਤਾ ਹੈ।
ਸਾਲ 2025 ਵਿਦੇਸ਼ਾਂ ਵਿੱਚ ਰਹਿੰਦੇ ਪੰਜਾਬੀਆਂ (ਭਾਰਤੀਆਂ) ਲਈ ਨਵੀਆਂ ਸਮੱਸਿਆਵਾਂ ਲੈਕੇ ਆਇਆ। ਜਿਵੇਂ ਹੀ 20 ਜਨਵਰੀ ਨੂੰ ਅਮਰੀਕਾ ਦੇ ਨਵੇਂ ਚੁਣੇ ਗਏ ਰਾਸ਼ਟਰਪਤੀ ਟਰੰਪ ਨੇ ਸਹੁੰ ਚੁੱਕੀ ਤਾਂ ਉਹਨਾਂ ਨੇ ਗੈਰ ਕਾਨੂੰਨੀ ਪ੍ਰਵਾਸੀਆਂ ਨੂੰ ਉਹਨਾਂ ਦੇ ਦੇਸ਼ ਭੇਜਣਾ ਸ਼ੁਰੂ ਕਰ ਦਿੱਤਾ। ਹੁਣ ਤੱਕ 300 ਤੋਂ ਜ਼ਿਆਦਾ ਲੋਕ ਭਾਰਤ ਵਾਪਿਸ ਆ ਚੁੱਕੇ ਹਨ।
ਅਜੇ ਅਮਰੀਕਾ ਤੋਂ ਵਾਪਿਸ ਆ ਰਹੇ ਪੰਜਾਬੀਆਂ ਦਾ ਸਿਲਸਿਲਾ ਰੁਕਣ ਦਾ ਨਾਮ ਨਹੀਂ ਲੈ ਰਿਹਾ ਤਾਂ ਅਜਿਹੇ ਵਿੱਚ ਕੁੱਝ ਹੋਰ ਜਾਣਕਾਰੀਆਂ ਸਾਹਮਣੇ ਆ ਰਹੀਆਂ ਹਨ ਜੋ ਬਾਕੀ ਮੁਲਕਾਂ ਵਿੱਚ ਰਹਿੰਦੇ ਪੰਜਾਬੀਆਂ ਦੀਆਂ ਚਿੰਤਾਵਾਂ ਵਿੱਚ ਵਾਧਾ ਕਰ ਸਕਦੀਆਂ ਹਨ। ਦਰਅਸਲ ਭੁਲੱਥ ਤੋਂ ਕਾਂਗਰਸ ਦੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਵੱਡਾ ਦਾਅਵਾ ਕੀਤਾ ਹੈ। ਉਹਨਾਂ ਨੇ ਇੱਕ ਸ਼ੋਸਲ ਮੀਡੀਆ ਪਲੇਟਫਾਰਮ ਤੇ ਲਾਈਵ ਹੋਕੇ ਜਾਣਕਾਰੀ ਸਾਂਝੀ ਕੀਤੀ ਹੈ ਕਿ ਹੁਣ ਆਸਟ੍ਰੇਲੀਆ ਵੀ ਪ੍ਰਵਾਸੀ ਭਾਰਤੀਆਂ ਨੂੰ ਵਾਪਿਸ ਭੇਜਣ ਦੀ ਤਿਆਰੀ ਕਰ ਰਿਹਾ ਹੈ।
ਸੁਖਪਾਲ ਸਿੰਘ ਖਹਿਰਾ ਨੇ ਦਾਅਵਾ ਕੀਤਾ ਕਿ ਆਸਟ੍ਰੇਲੀਆ 75 ਹਜ਼ਾਰ ਦੇ ਕਰੀਬ ਪ੍ਰਵਾਸੀਆਂ ਨੂੰ ਡਿਪੋਰਟ ਕਰਨ ਦੀਆਂ ਤਿਆਰੀਆਂ ਕਰ ਰਿਹਾ ਹੈ। ਉਹਨਾਂ ਨੇ ਇਸ ਸਬੰਧੀ ਇੱਕ ਪ੍ਰੈੱਸ ਰਿਲੀਜ਼ ਦਾ ਹਵਾਲਾ ਵੀ ਦਿੱਤਾ।
ਸੁਣੋ ਖਹਿਰਾ ਦਾ ਬਿਆਨ
ਖਹਿਰਾ ਨੇ ਰੱਖਿਆ ਪ੍ਰਾਈਵੇਟ ਮੈਂਬਰ ਬਿੱਲ
ਸੁਖਪਾਲ ਖਹਿਰਾ ਨੇ ਕਿਹਾ ਕਿ ਉਹਨਾਂ ਨੇ ਸਾਲ 2023 ਵਿੱਚ ਪੰਜਾਬ ਵਿਧਾਨ ਸਭਾ ਵਿੱਚ ਪ੍ਰਾਈਵੇਟ ਮੈਂਬਰ ਬਿੱਲ ਰੱਖਿਆ ਗਿਆ ਸੀ। ਜਿਸ ਵਿੱਚ ਅਜਿਹਾ ਕਾਨੂੰਨ ਬਣਾਉਣ ਦੀ ਮੰਗ ਕੀਤੀ ਗਈ ਹੈ। ਜਿਸ ਤੋਂ ਬਾਅਦ ਪੰਜਾਬ ਵਿੱਚ ਕੋਈ ਵੀ ਵਿਅਕਤੀ ਬਾਹਰੀ ਸੂਬਿਆਂ ਤੋਂ ਆਕੇ ਨਾ ਤਾਂ ਜ਼ਮੀਨ ਖਰੀਦ ਸਕੇ, ਨਾ ਉਹ ਵੋਟਰ ਬਣ ਸਕੇ ਅਤੇ ਨਾ ਹੀ ਪੰਜਾਬ ਵਿੱਚ ਬਾਹਰੀ ਸੂਬਿਆਂ ਦਾ ਨੌਜਵਾਨ ਪੰਜਾਬ ਵਿੱਚ ਸਰਕਾਰੀ ਨੌਕਰੀ ਲੈ ਸਕੇ।
ਖਹਿਰਾ ਨੇ ਕਿਹਾ ਕਿ ਹਰਿਆਣਾ, ਰਾਜਸਥਾਨ, ਗੁਜਰਾਤ, ਉੱਤਰਾਖੰਡ, ਹਿਮਾਚਲ ਪ੍ਰਦੇਸ਼ ਵੀ ਪਹਿਲਾਂ ਹੀ ਅਜਿਹੇ ਕਾਨੂੰਨ ਬਣਾ ਚੁੱਕੇ ਹਨ। ਉਹਨਾਂ ਨੇ ਸਾਰੀਆਂ ਪਾਰਟੀਆਂ ਦੇ ਵਿਧਾਇਕਾਂ ਨੂੰ ਇਕੱਠੇ ਹੋਣ ਦੀ ਮੰਗ ਕੀਤੀ। ਤਾਂ ਜੋ ਪੰਜਾਬੀਆਂ ਦੇ ਭਵਿੱਖ ਨੂੰ ਬਚਾਇਆ ਜਾ ਸਕੇ।
ਖਹਿਰਾ ਨੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੂੰ ਅਪੀਲ ਕੀਤੀ ਕਿ ਅਗਲੇ ਇਜਲਾਸ ਵਿੱਚ ਇਸ ਬਿੱਲ ਨੂੰ ਸਦਨ ਦੇ ਪਟਲ ਤੇ ਰੱਖ ਕੇ 117 ਵਿਧਾਇਕਾਂ ਤੋਂ ਚਰਚਾ ਕਰਵਾਈ ਜਾਵੇ ਤਾਂ ਜੋ ਪੰਜਾਬ ਦੀ ਬੇਹਤਰੀ ਲਈ ਇੱਕ ਅਵਾਜ਼ ਨਾਲ ਕਾਨੂੰਨ ਲਿਆਂਦਾ ਜਾ ਸਕੇ।