ਤੁਹਾਨੂੰ ਦੱਸ ਦੇਈਏ ਕਿ ਪਿਛਲੇ ਕੁਝ ਦਿਨਾਂ ਵਿੱਚ ਭਾਰਤੀ ਏਅਰਲਾਈਨਜ਼ ਦੀਆਂ 120 ਤੋਂ ਵੱਧ ਉਡਾਣਾਂ ਨੂੰ ਬੰਬ ਦੀ ਧਮਕੀ ਮਿਲੀ ਹੈ।
ਪਿਛਲੇ ਕੁਝ ਦਿਨਾਂ ਵਿੱਚ ਵੱਖ-ਵੱਖ ਏਅਰਲਾਈਨਾਂ ਦੇ ਜਹਾਜ਼ਾਂ ਨੂੰ 100 ਤੋਂ ਵੱਧ ਵਾਰ ਧਮਕੀਆਂ ਮਿਲੀਆਂ ਹਨ। ਜਹਾਜ਼ਾਂ ਨੂੰ ਉਡਾਉਣ ਦੀਆਂ ਧਮਕੀਆਂ ਦੇ ਵਿਚਕਾਰ, ਕੇਂਦਰੀ ਇਲੈਕਟ੍ਰਾਨਿਕਸ ਅਤੇ ਆਈਟੀ ਮੰਤਰਾਲੇ ਨੇ ਅੱਜ ਸੋਸ਼ਲ ਮੀਡੀਆ ਪਲੇਟਫਾਰਮ ਐਕਸ (ਪਹਿਲਾਂ ਟਵਿੱਟਰ) ਨੂੰ ਤਾੜਨਾ ਕੀਤੀ ਹੈ। ਐਕਸ ਰਾਹੀਂ ਹੀ ਸਾਰੀਆਂ ਧਮਕੀਆਂ ਦਿੱਤੀਆਂ ਗਈਆਂ ਸਨ।
X ਨੂੰ ਫਟਕਾਰ
ਸੰਯੁਕਤ ਸਕੱਤਰ ਸੰਕੇਤ ਐਸ ਭੋਂਦਵੇ ਨੇ ਅੱਜ ਏਅਰਲਾਈਨਾਂ ਅਤੇ ਸੋਸ਼ਲ ਮੀਡੀਆ ਪਲੇਟਫਾਰਮਾਂ ਜਿਵੇਂ ਕਿ ਐਕਸ ਅਤੇ ਮੈਟਾ ਦੇ ਪ੍ਰਤੀਨਿਧਾਂ ਨਾਲ ਇੱਕ ਵਰਚੁਅਲ ਮੀਟਿੰਗ ਕੀਤੀ। ਅਧਿਕਾਰੀ ਨੇ ਕਿਹਾ ਕਿ ਹੁਣ ਸਥਿਤੀ ਅਜਿਹੀ ਬਣ ਗਈ ਹੈ ਕਿ ਲੱਗਦਾ ਹੈ ਜਿਵੇਂ ਐਕਸ ਇਨ੍ਹਾਂ ਅਪਰਾਧਾਂ ਨੂੰ ਵਧਾਵਾ ਦੇ ਰਿਹਾ ਹੈ। ਉਨ੍ਹਾਂ ਨੇ ਇਨ੍ਹਾਂ ਪਲੇਟਫਾਰਮਾਂ ਦੇ ਨੁਮਾਇੰਦਿਆਂ ਨੂੰ ਅਜਿਹੀਆਂ ਖਤਰਨਾਕ ਅਫਵਾਹਾਂ ਨੂੰ ਫੈਲਣ ਤੋਂ ਰੋਕਣ ਲਈ ਚੁੱਕੇ ਗਏ ਕਦਮਾਂ ਬਾਰੇ ਵੀ ਸਵਾਲ ਕੀਤਾ।
ਇੱਕ ਹਫ਼ਤੇ ’ਚ 30 ਉਡਾਣਾਂ ਨੂੰ ਮਿਲੀਆਂ ਧਮਕੀਆਂ
ਤੁਹਾਨੂੰ ਦੱਸ ਦੇਈਏ ਕਿ ਪਿਛਲੇ ਕੁਝ ਦਿਨਾਂ ਵਿੱਚ ਭਾਰਤੀ ਏਅਰਲਾਈਨਜ਼ ਦੀਆਂ 120 ਤੋਂ ਵੱਧ ਉਡਾਣਾਂ ਨੂੰ ਬੰਬ ਦੀ ਧਮਕੀ ਮਿਲੀ ਹੈ। ਕੱਲ੍ਹ ਵੀ, ਇੰਡੀਗੋ, ਵਿਸਤਾਰਾ ਤੇ ਏਅਰ ਇੰਡੀਆ ਦੁਆਰਾ ਸੰਚਾਲਿਤ 30 ਉਡਾਣਾਂ ਨੂੰ ਅਜਿਹੀਆਂ ਧਮਕੀਆਂ ਮਿਲੀਆਂ ਹਨ। ਏਅਰਲਾਈਨਜ਼ ਨੇ ਕਿਹਾ ਕਿ ਉਨ੍ਹਾਂ ਨੇ ਮਿਆਰੀ ਸੰਚਾਲਨ ਪ੍ਰਕਿਰਿਆਵਾਂ ਦੀ ਪਾਲਣਾ ਕੀਤੀ, ਅਧਿਕਾਰੀਆਂ ਨੂੰ ਸੁਚੇਤ ਕੀਤਾ ਗਿਆ ਅਤੇ ਸੁਰੱਖਿਆ ਪ੍ਰੋਟੋਕੋਲ ਦੀ ਪਾਲਣਾ ਕੀਤੀ ਗਈ।
ਯਾਤਰੀਆਂ ਦੀ ਸੁਰੱਖਿਆ ਨਾਲ ਸਮਝੌਤਾ ਨਹੀਂ ਕਰਾਂਗੇ: ਰਾਮਮੋਹਨ