ਜ਼ਿਮਨੀ ਚੋਣਾਂ ਵਿੱਚ ਆਮ ਆਦਮੀ ਪਾਰਟੀ ਦੇ ਹੱਥ ਵੱਡੀ ਸਫ਼ਲਤਾ ਲੱਗੀ ਹੈ।
20 November ਨੂੰ ਹੋਈਆਂ ਜ਼ਿਮਨੀ ਚੋਣਾਂ ਦੇ ਨਤੀਜ਼ੇ ਹੁਣ ਸਾਹਮਣੇ ਆ ਚੁੱਕੇ ਹਨ। ਆਮ ਆਦਮੀ ਪਾਰਟੀ ਨੇ ਚੰਗਾ ਪ੍ਰਦਰਸ਼ਨ ਕਰਦੇ ਹੋਏ 4 ਵਿੱਚ 3 ਵਿਧਾਨ ਸਭਾ ਸੀਟਾਂ ਉੱਪਰ ਜਿੱਤ ਹਾਸਲ ਕੀਤੀ ਹੈ।
ਡੇਰਾ ਬਾਬਾ ਨਾਨਕ ਵਿੱਚ Gurdeep Singh Randhawa ਨੇ Sukhjinder Singh Randhawa ਦੀ ਪਤਨੀ Jitinder Kaur Randhawa ਨੂੰ ਹਰਾ ਦਿੱਤਾ ਹੈ। ਓਧਰ ਚੱਬੇਵਾਲ ਵਿੱਚ ਸਾਂਸਦ ਰਾਜ ਕੁਮਾਰ ਚੱਬੇਵਾਲ ਦੇ ਪੁੱਤਰ ਇਸ਼ਾਂਕ ਚੱਬੇਵਾਲ ਨੇ ਵੱਡੇ ਬਹੁਮਤ ਨਾਲ ਜਿੱਤ ਹਾਸਿਲ ਕੀਤੀ ਹੈ।
Amrinder Singh Raja Warring ਦੇ ‘ਕਿਲ੍ਹੇ’ Gidderbaha ਵਿੱਚ ਵੀ ਆਮ ਆਦਮੀ ਪਾਰਟੀ ਸੇਂਧ ਲਗਾਉਣ ਵਿੱਚ ਕਾਮਯਾਬ ਹੋਈ ਹੈ। ਗਿੱਦੜਬਾਹਾ ਵਿੱਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਹਰਦੀਪ ਸਿੰਘ ਡਿੰਪੀ ਢਿੱਲੋਂ ਨੇ ਕਾਂਗਰਸੀ ਉਮੀਦਵਾਰ ਅੰਮ੍ਰਿਤਾ ਵੜਿੰਗ ਨੂੰ ਕਰੀਬ 15 ਹਜ਼ਾਰ ਵੋਟਾਂ ਦੇ ਫਰਕ ਨਾਲ ਹਰਾਇਆ।
ਮੁੱਖ ਮੰਤਰੀ ਨੇ ਦਿੱਤੀ ਵਧਾਈ
ਜ਼ਿਮਨੀ ਚੋਣਾਂ ਵਿੱਚ ਮਿਲੀ ਜਿੱਤ ਤੋਂ ਬਾਅਦ ਮੁੱਖ ਮੰਤਰੀ Bhagwant Maan ਨੇ ਜੇਤੂ ਉਮੀਦਵਾਰਾਂ ਨੂੰ ਵਧਾਈ ਦਿੱਤੀ ਹੈ। ਭਗਵੰਤ ਮਾਨ ਨੇ ਕਿਹਾ ਕਿ ਉਹਨਾਂ ਦੀ ਸਰਕਾਰ ਨੇ ਇਮਾਨਦਾਰੀ ਨਾਲ ਲੋਕਾਂ ਲਈ ਕੰਮ ਕੀਤਾ ਹੈ। ਉਹਨਾਂ ਨੇ ਭਰੋਸਾ ਦਵਾਇਆ ਕਿ ਜੋ ਉਹਨਾਂ ਵੱਲੋਂ ਵੱਖ ਵੱਖ ਹਲਕੇ ਦੇ ਲੋਕਾਂ ਨਾਲ ਵਾਅਦੇ ਕੀਤੇ ਗਏ ਹਨ। ਉਹਨਾਂ ਨੂੰ ਪੂਰਾ ਕੀਤਾ ਜਾਵੇਗਾ।
Kejriwal ਨੇ ਵੀ ਦਿੱਤੀ ਵਧਾਈ
ਆਮ ਆਦਮੀ ਪਾਰਟੀ ਦੇ ਸੁਪਰੀਮੋ ਅਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ Arvind Kejriwal ਨੇ ਵੀ ਜ਼ਿਮਨੀ ਚੋਣਾਂ ਵਿੱਚ ਮਿਲੀ ਜਿੱਤ ਤੋਂ ਬਾਅਦ ਉਮੀਦਵਾਰਾਂ ਅਤੇ ਵਰਕਰਾਂ ਨੂੰ ਵਧਾਈ ਦਿੱਤੀ ਹੈ। ਕੇਜਰੀਵਾਲ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਉਹਨਾਂ ਦੀ ਸਰਕਾਰ ਤੇ ਭਰੋਸਾ ਜਤਾਇਆ ਹੈ।