ਬੀਤੇ ਦਿਨ ਪੰਜਾਬ ਦੇ ਔਸਤ ਵੱਧ ਤੋਂ ਵੱਧ ਤਾਪਮਾਨ ‘ਚ 4.8 ਡਿਗਰੀ ਸੈਲਸੀਅਸ ਦੀ ਗਿਰਾਵਟ ਦਰਜ ਕੀਤੀ ਗਈ।
ਪੰਜਾਬ ਦੇ 8 ਜ਼ਿਲ੍ਹਿਆਂ ‘ਚ ਅੱਜ ਮੌਸਮ ਨੂੰ ਲੈ ਕੇ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ, ਜਿਸ ਦੇ ਮੁਤਾਬਕ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ, ਫਤਿਹਗੜ੍ਹ ਸਾਹਿਬ, ਰੂਪਨਗਰ, ਪਟਿਆਲਾ ਤੇ ਐਸਏਐਸ ਨਗਰ (ਮੋਹਾਲੀ) ‘ਚ ਇੱਕਾ-ਦੁੱਕਾ ਥਾਵਾਂ ‘ਤੇ ਗਰਜ-ਚਮਕ ਦੇ ਨਾਲ 40-50 ਕਿਲੋਮੀਟਰ ਪ੍ਰਟੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ‘ਚ ਅੱਜ ਪੰਜਾਬ ਭਰ ‘ਚ ਬਾਰਿਸ਼ ਦੀ ਭਵਿੱਖਬਾਣੀ ਕੀਤੀ ਗਈ ਹੈ।
ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਲੁਧਿਆਣਾ, ਫਤਿਹਗੜ੍ਹ ਸਾਹਿਬ, ਰੂਪਨਗਰ, ਪਟਿਆਲਾ, ਐਸਏਐਸ ਨਗਰ (ਮੋਹਾਲੀ) ‘ਚ ਕੁਝ ਥਾਵਾਂ ‘ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਸੰਭਾਵਨਾ ਹੈ। ਫਿਰੋਜ਼ਪੁਰ, ਫਰੀਦਕੋਟ, ਮੋਗਾ, ਬਰਨਾਲਾ ਤੇ ਸੰਗਰੂਰ ‘ਚ ਇੱਕਾ-ਦੁੱਕਾ ਥਾਵਾਂ ‘ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਸੰਭਾਵਨਾ ਹੈ।
ਆਉਣ ਵਾਲੇ 3 ਦਿਨ ਦਾ ਮੌਸਮ
13 ਅਕਤੂਬਰ ਨੂੰ 11 ਜ਼ਿਲ੍ਹਿਆਂ ‘ਚ ਮੌਸਮ ਨੂੰ ਲੈ ਕੇ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਲੁਧਿਆਣਾ, ਫਤਿਹਗੜ੍ਹ ਸਾਹਿਬ, ਰੂਪਨਗਰ, ਪਟਿਆਲਾ ਤੇ ਐਸਏਐਸ ਨਗਰ (ਮੋਹਾਲੀ) ‘ਚ ਇੱਕਾ-ਦੁੱਕਾ ਥਾਵਾਂ ‘ਤੇ ਗਰਜ-ਚਮਕ ਦੇ ਨਾਲ 40-50 ਕਿਲੋਮੀਟਰ ਪ੍ਰਟੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਸਾਰੇ ਹੀ ਜ਼ਿਲ੍ਹਿਆਂ ‘ਚ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਸੰਭਾਵਨਾ ਹੈ।
14 ਅਕਤੂਬਰ ਨੂੰ 7 ਜ਼ਿਲ੍ਹਿਆਂ ‘ਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਪਨਗਰ, ਪਟਿਆਲਾ ਤੇ ਐਸਏਐਸ ਨਗਰ (ਮੋਹਾਲੀ) ‘ਚ ਇੱਕਾ-ਦੁੱਕਾ ਥਾਵਾਂ ‘ਤੇ ਗਰਜ-ਚਮਕ ਦੇ ਨਾਲ 40-50 ਕਿਲੋਮੀਟਰ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਸਾਰੇ ਹੀ ਜ਼ਿਲ੍ਹਿਆਂ ‘ਚ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਸੰਭਾਵਨਾ ਜਤਾਈ ਗਈ ਹੈ।
15 ਅਕਤੂਬਰ ਨੂੰ 12 ਜ਼ਿਲ੍ਹਿਆਂ ‘ਚ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦਿਨ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਲੁਧਿਆਣਾ, ਸੰਗਰੂਰ, ਫਤਿਹਗੜ੍ਹ ਸਾਹਿਬ, ਰੂਪਨਗਰ, ਪਟਿਆਲਾ ਤੇ ਐਸਏਐਸ ਨਗਰ (ਮੋਹਾਲੀ) ‘ਚ ਇੱਕ-ਦੁੱਕਾ ਥਾਵਾਂ ‘ਤੇ ਗਰਜ-ਚਮਕ ਦੇ ਨਾਲ 40-50 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣ ਦੀ ਸੰਭਾਵਾਨਾ ਹੈ। ਇਸ ਦੇ ਨਾਲ ਹੀ ਸਾਰਿਆਂ ਹੀ ਜ਼ਿਲ੍ਹਿਆਂ ‘ਚ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਭਵਿੱਖਬਾਣੀ ਕੀਤੀ ਗਈ ਹੈ।
ਤਾਪਮਾਨ ਆਮ ਨਾਲੋਂ 8.6 ਡਿਗਰੀ ਘੱਟ
ਬੀਤੇ ਦਿਨ ਪੰਜਾਬ ਦੇ ਔਸਤ ਵੱਧ ਤੋਂ ਵੱਧ ਤਾਪਮਾਨ ‘ਚ 4.8 ਡਿਗਰੀ ਸੈਲਸੀਅਸ ਦੀ ਗਿਰਾਵਟ ਦਰਜ ਕੀਤੀ ਗਈ। ਹਾਲਾਂਕਿ, ਇਹ ਆਮ ਨਾਲੋਂ 8.6 ਡਿਗਰੀ ਘੱਟ ਦਰਜ ਕੀਤਾ ਗਿਆ। ਬੀਤੇ ਦਿਨ ਸਭ ਤੋਂ ਵੱਧ ਤਾਪਮਾਨ ਫਰੀਦਕੋਟ ਦਾ ਦਰਜ ਕੀਤਾ ਗਿਆ, ਜੋ ਕਿ 31 ਡਿਗਰੀ ਸੈਲਸੀਅਸ ਰਿਹਾ। ਬੀਤੇ ਦਿਨ ਪੰਜਾਬ ਦੇ ਲਗਭਗ ਹਰ ਜ਼ਿਲ੍ਹੇ ‘ਚ ਬਾਰਿਸ਼ ਦਰ ਕੀਤੀ ਗਈ।