Wednesday, October 28, 2026
Google search engine
Homelatest Newsਹੁਣ 26 ਜਨਵਰੀ ਨੂੰ ਝੰਡਾ ਲਹਿਰਾ ਸਕਣਗੇ ਮੰਤਰੀ ਅਮਨ ਅਰੋੜਾ

ਹੁਣ 26 ਜਨਵਰੀ ਨੂੰ ਝੰਡਾ ਲਹਿਰਾ ਸਕਣਗੇ ਮੰਤਰੀ ਅਮਨ ਅਰੋੜਾ

ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਨੂੰ ਸੰਗਰੂਰ ਜ਼ਿਲ੍ਹਾ ਅਦਾਲਤ ਤੋਂ ਵੱਡੀ ਰਾਹਤ ਮਿਲੀ ਹੈ। ਅਦਾਲਤ ਨੇ 15 ਸਾਲ ਪੁਰਾਣੇ ਪਰਿਵਾਰਕ ਮਾਮਲੇ ਵਿੱਚ ਉਨ੍ਹਾਂ ਦੀ ਦੋ ਸਾਲ ਦੀ ਸਜ਼ਾ ਨੂੰ ਮੁਅੱਤਲ ਕਰ ਦਿੱਤਾ ਹੈ। ਅਜਿਹੇ ‘ਚ ਇਹ ਸਪੱਸ਼ਟ ਹੋ ਗਿਆ ਹੈ ਕਿ ਹੁਣ ਉਹ 26 ਜਨਵਰੀ ਨੂੰ ਗਣਤੰਤਰ ਦਿਵਸ ‘ਤੇ ਅੰਮ੍ਰਿਤਸਰ ‘ਚ ਤਿਰੰਗਾ ਲਹਿਰਾ ਸਕਣਗੇ। ਦੂਜੇ ਪਾਸੇ ਇਸ ਮਾਮਲੇ ਦੀ ਸੁਣਵਾਈ ਅੱਜ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਹੋਵੇਗੀ। ਜਿੱਥੇ ਸਰਕਾਰ ਵੱਲੋਂ ਸੰਗਰੂਰ ਅਦਾਲਤ ਦੇ ਫੈਸਲੇ ਦੀ ਕਾਪੀ ਹਾਈਕੋਰਟ ਨੂੰ ਸੌਂਪੀ ਜਾਵੇਗੀ।

ਮਾਮਲੇ ਦੀ ਸੁਣਵਾਈ ਪੂਰਾ ਦਿਨ ਚੱਲੀ

ਦੱਸ ਦੇਈਏ ਕਿ ਬੁੱਧਵਾਰ ਨੂੰ ਸੰਗਰੂਰ ਜ਼ਿਲ੍ਹਾ ਅਦਾਲਤ ਵਿੱਚ ਮੰਤਰੀ ਅਮਨ ਅਰੋੜਾ ਨਾਲ ਸਬੰਧਤ ਕੇਸ ਦੀ ਸੁਣਵਾਈ ਹੋਈ। ਅਦਾਲਤ ਵਿੱਚ ਸਵੇਰੇ 10 ਵਜੇ ਤੋਂ ਸ਼ਾਮ 7 ਵਜੇ ਤੱਕ ਸੁਣਵਾਈ ਚੱਲਦੀ ਰਹੀ। ਹਾਲਾਂਕਿ ਸ਼ਾਮ ਹੋਣ ਕਾਰਨ ਅਦਾਲਤ ਨੇ ਫੈਸਲਾ ਸੁਰੱਖਿਅਤ ਰੱਖ ਲਿਆ ਸੀ। ਨਾਲ ਹੀ ਕਿਹਾ ਕਿ ਫੈਸਲਾ ਵੀਰਵਾਰ ਨੂੰ ਸੁਣਾਇਆ ਜਾਵੇਗਾ।

ਇਸ ਫੈਸਲੇ ਨੂੰ ਕਾਫੀ ਅਹਿਮ ਮੰਨਿਆ ਜਾ ਰਿਹਾ ਹੈ ਕਿਉਂਕਿ ਅੰਮ੍ਰਿਤਸਰ ਵਿੱਚ ਤਿਰੰਗਾ ਲਹਿਰਾਉਣ ਦੀ ਜ਼ਿੰਮੇਵਾਰੀ ਕੈਬਨਿਟ ਮੰਤਰੀ ਦੀ ਹੈ। ਦੂਜੇ ਪਾਸੇ ਮਾਨਸਾ ਦੇ ਰਹਿਣ ਵਾਲੇ ਅਨਿਲ ਕੁਮਾਰ ਦੀ ਤਰਫੋਂ ਕੈਬਨਿਟ ਮੰਤਰੀ ਅਮਨ ਅਰੋੜਾ ਖਿਲਾਫ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਕੇਸ ਦਾਇਰ ਕੀਤਾ ਗਿਆ ਹੈ। ਉਨ੍ਹਾਂ ਦੀ ਦਲੀਲ ਹੈ ਕਿ ਦੋਸ਼ੀ ਠਹਿਰਾਏ ਜਾਣ ਤੋਂ ਬਾਅਦ ਉਹ ਮੰਤਰੀ ਦਾ ਅਹੁਦਾ ਸੰਭਾਲਣ ਤੋਂ ਅਯੋਗ ਹੈ। ਅਜਿਹੇ ‘ਚ ਉਨ੍ਹਾਂ ਨੂੰ ਗਣਤੰਤਰ ਦਿਵਸ ‘ਤੇ ਝੰਡਾ ਲਹਿਰਾਉਣ ਦੀ ਇਜਾਜ਼ਤ ਨਹੀਂ ਦਿੱਤੀ ਜਾਣੀ ਚਾਹੀਦੀ।

ਜ਼ਿਕਰ ਕਰ ਦਈਏ ਕਿ ਅਮਨ ਅਰੋੜਾ ਦਾ ਆਪਣੇ ਜੀਜਾ ਰਜਿੰਦਰ ਦੀਪਾ ਨਾਲ ਪਰਿਵਾਰਕ ਝਗੜਾ ਸੀ। ਜੀਜਾ ਨੇ ਦੋਸ਼ ਲਾਇਆ ਕਿ 2008 ਵਿੱਚ ਅਮਨ ਅਰੋੜਾ ਨੇ ਉਸ ਦੇ ਘਰ ਵਿੱਚ ਦਾਖ਼ਲ ਹੋ ਕੇ ਉਸ ਦੀ ਕੁੱਟਮਾਰ ਕੀਤੀ ਸੀ। ਇਸ ਮਾਮਲੇ ਵਿੱਚ ਅਮਨ ਅਰੋੜਾ ਅਤੇ ਹੋਰਾਂ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਸੀ। ਜਿਸ ਦਾ ਫੈਸਲਾ 15 ਸਾਲ ਬਾਅਦ ਆਇਆ ਹੈ। ਸੁਨਾਮ ਦੀ ਅਦਾਲਤ ਨੇ ਹੁਣ ਮੰਤਰੀ ਬਣੇ ਅਮਨ ਅਰੋੜਾ ਸਮੇਤ 9 ਲੋਕਾਂ ਨੂੰ 2 ਸਾਲ ਦੀ ਸਜ਼ਾ ਸੁਣਾਈ ਹੈ। ਹਾਲਾਂਕਿ ਉਸ ਕੋਲ ਇਸ ਫੈਸਲੇ ਖਿਲਾਫ ਅਪੀਲ ਦਾਇਰ ਕਰਨ ਲਈ 30 ਦਿਨ ਸਨ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
spot_imgspot_imgspot_imgspot_img
spot_imgspot_imgspot_imgspot_img

Most Popular

Recent Comments