HomeDesh‘'Amit Shah Punjab ਨੂੰ ਬੇਵਕੂਫ਼ ਨਹੀਂ ਬਣਾ ਸਕਦੇ, ਜਲੰਧਰ ਪਹੁੰਚੇ ਪਵਨ ਖੇੜਾ...
‘’Amit Shah Punjab ਨੂੰ ਬੇਵਕੂਫ਼ ਨਹੀਂ ਬਣਾ ਸਕਦੇ, ਜਲੰਧਰ ਪਹੁੰਚੇ ਪਵਨ ਖੇੜਾ ਨੇ ਕੇਂਦਰ ਸਰਕਾਰ ਨੂੰ ਘੇਰਿਆ
ਪਵਨ ਖੇੜਾ ਨੇ ਅਮਿਤ ਸ਼ਾਹ ‘ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਜਿੱਥੇ ਭਾਜਪਾ ਦੀ ਡਬਲ ਇੰਜਣ ਵਾਲੀ ਸਰਕਾਰ ਹੈ, ਉੱਥੇ ਨਸ਼ਿਆਂ ਦਾ ਕਾਰੋਬਾਰ ਬਹੁਤ ਸਿਖਰ ‘ਤੇ ਪਹੁੰਚ ਗਿਆ ਹੈ।
ਕਾਂਗਰਸ ਦੇ ਸੰਸਦ ਮੈਂਬਰ ਪਵਨ ਖੇੜਾ ਬੀਤੇ ਦਿਨ ਜਲੰਧਰ ਪਹੁੰਚੇ, ਜਿੱਥੇ ਉਨ੍ਹਾਂ ਨੇ ਨਸ਼ਿਆਂ ਦੀ ਸਮੱਸਿਆ ਸਮੇਤ ਕਈ ਮੁੱਦਿਆਂ ਨੂੰ ਲੈ ਕੇ ਕੇਂਦਰ ਸਰਕਾਰ ‘ਤੇ ਤਿੱਖੇ ਹਮਲੇ ਕੀਤੇ। ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਪੰਜਾਬ ਦੌਰੇ ਦੌਰਾਨ ਨਸ਼ਿਆਂ ਦੇ ਮੁੱਦੇ ‘ਤੇ ਗੱਲ ਕਰਦਿਆਂ ਉਨ੍ਹਾਂ ਨੇ ਸਰਹੱਦੀ ਇਲਾਕਿਆਂ (50 ਕਿਲੋਮੀਟਰ ਦੇ ਬਾਰਡਰ ਖੇਤਰ) ਦੀ ਸੁਰੱਖਿਆ ਵਿਵਸਥਾ ਤੇ ਨਸ਼ਿਆਂ ਦੀ ਤਸਕਰੀ ਨੂੰ ਲੈ ਕੇ ਕੇਂਦਰ ਦੀਆਂ ਨੀਤੀਆਂ ‘ਤੇ ਸਵਾਲ ਚੁੱਕੇ।
ਪਵਨ ਖੇੜਾ ਨੇ ਅਮਿਤ ਸ਼ਾਹ ‘ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਜਿੱਥੇ ਭਾਜਪਾ ਦੀ ਡਬਲ ਇੰਜਣ ਵਾਲੀ ਸਰਕਾਰ ਹੈ, ਉੱਥੇ ਨਸ਼ਿਆਂ ਦਾ ਕਾਰੋਬਾਰ ਬਹੁਤ ਸਿਖਰ ‘ਤੇ ਪਹੁੰਚ ਗਿਆ ਹੈ। ਉਨ੍ਹਾਂ ਕਿਹਾ ਕਿ ਮੁੰਦਰਾ ਬੰਦਰਗਾਹ ‘ਤੇ ਨਸ਼ਿਆਂ ਦੀ ਤਸਕਰੀ ਕਿੱਥੇ ਬੰਦ ਹੋਈ ਹੈ? ਉੱਥੇ ਭਾਜਪਾ ਦੀ ਕਈ ਸਾਲਾਂ ਤੋਂ ਡਬਲ ਇੰਜਣ ਵਾਲੀ ਸਰਕਾਰ ਹੈ, ਪਰ ਨਸ਼ੇ ਕਿਉਂ ਨਹੀਂ ਬੰਦ ਹੋ ਰਹੇ?
“ਅਮਿਤ ਸ਼ਾਹ ਪੰਜਾਬ ਨੂੰ ਬੇਵਕੂਫ਼ ਨਹੀਂ ਬਣਾ ਸਕਦੇ”
ਮੀਡੀਆ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਅਮਿਤ ਸ਼ਾਹ ਪੰਜਾਬ ਨੂੰ ਬੇਵਕੂਫ਼ ਨਹੀਂ ਬਣਾ ਸਕਦੇ, ਕਿਉਂਕਿ ਪੰਜਾਬ ਦੇ ਲੋਕ ਚੰਗੀ ਤਰ੍ਹਾਂ ਸਭ ਕੁਝ ਸਮਝਦੇ ਹਨ। ਉਨ੍ਹਾਂ ਕਿਹਾ ਕਿ ਭਾਜਪਾ ਪੰਜਾਬ ਸਰਕਾਰ ‘ਤੇ ਇਲਜ਼ਾਮ ਲਗਾ ਰਹੀ ਹੈ ਅਤੇ ਪੰਜਾਬ ਸਰਕਾਰ ਭਾਜਪਾ ‘ਤੇ ਇਲਜ਼ਾਮ ਲਗਾ ਰਹੀ ਹੈ, ਪਰ ਇਨ੍ਹਾਂ ਦੋਵਾਂ ਵਿਚਕਾਰ ਪੰਜਾਬ ਦੀ ਜਨਤਾ ਪਿਸ ਰਹੀ ਹੈ। ਪੰਜਾਬ ਨਾਲ ਜੋ ਧੋਖਾ ਹੋਇਆ ਹੈ, ਪੰਜਾਬ ਦੇ ਲੋਕ ਉਸ ਦਾ ਬਦਲਾ ਜ਼ਰੂਰ ਲੈਣਗੇ। ਉਨ੍ਹਾਂ ਕਿਹਾ ਕਿ ਵੱਡੀਆਂ-ਵੱਡੀਆਂ ਗੱਲਾਂ ਕਰਕੇ ਕੋਈ ਸਰਕਾਰ ਸੱਤਾ ‘ਚ ਆਉਂਦੀ ਹੈ ਤੇ ਫਿਰ ਲੋਕਾਂ ਨਾਲ ਧੋਖਾ ਕਰਦੀ ਹੈ, ਜਿਸ ਕਾਰਨ ਪੰਜਾਬ ਦੇ ਲੋਕਾਂ ‘ਚ ਕਾਫ਼ੀ ਗੁੱਸਾ ਪਾਇਆ ਜਾ ਰਿਹਾ ਹੈ।
ਉਨ੍ਹਾਂ ਨੇ ਪੰਜਾਬ ਕਾਂਗਰਸ ਦੇ ਆਗੂਆਂ (ਪਰਗਟ ਸਿੰਘ ਤੇ ਸਚਿਨ ਪਾਇਲਟ) ਨਾਲ ਮਿਲ ਕੇ ਚੋਣ ਰਣਨੀਤੀ ਤੇ ਪਾਰਟੀ ਵਰਕਰਾਂ ਦੀ ਏਕਤਾ ਬਾਰੇ ਵੀ ਚਰਚਾ ਕੀਤੀ। ਉਨ੍ਹਾਂ ਕਿਹਾ ਕਿ ਪਰਗਟ ਸਿੰਘ ਦੇ ਪ੍ਰਧਾਨ ਬਣਨ ਨਾਲ ਲੋਕਾਂ ‘ਚ ਕਾਫ਼ੀ ਉਤਸ਼ਾਹ ਹੈ। ਪਰਗਟ ਸਿੰਘ ‘ਚ ਖਿਡਾਰੀ ਵਾਲੀ ਭਾਵਨਾ ਹੈ ਤੇ ਉਨ੍ਹਾਂ ‘ਚ ਸਾਰਿਆਂ ਨੂੰ ਨਾਲ ਲੈ ਕੇ ਚੱਲਣ ਦੀ ਸਮਰੱਥਾ ਵੀ ਹੈ।
“ਵੋਟ ਚੋਰੀ ਦੇ ਮੁੱਦੇ ‘ਤੇ ਪੂਰੇ ਦੇਸ਼ ‘ਚ ਸੰਘਰਸ਼ ਚੱਲ ਰਿਹਾ”
ਵੋਟ ਚੋਰੀ ਦੇ ਮੁੱਦੇ ‘ਤੇ ਉਨ੍ਹਾਂ ਕਿਹਾ ਕਿ ਪੂਰੇ ਦੇਸ਼ ‘ਚ ਇਸ ਦੇ ਖ਼ਿਲਾਫ਼ ਸੰਘਰਸ਼ ਚੱਲ ਰਿਹਾ ਹੈ। ਉੱਥੇ ਹੀ ਅੰਕਿਤਾ ਭੰਡਾਰੀ ਮਾਮਲੇ ਦਾ ਜ਼ਿਕਰ ਕਰਦਿਆਂ ਉਨ੍ਹਾਂ ਕਿਹਾ ਕਿ ਜਿਸ ਵਿਅਕਤੀ ‘ਤੇ ਜਬਰ-ਜਨਾਹ ਦਾ ਇਲਜ਼ਾਮ ਹੈ, ਉਸ ਨੂੰ ਰਾਜਪਾਲ ਬਣਾ ਦਿੱਤਾ ਗਿਆ। ਅਜਿਹਾ ਉਦੋਂ ਹੀ ਕੀਤਾ ਜਾਂਦਾ ਹੈ, ਜਦੋਂ ਤੁਹਾਨੂੰ ਪੂਰਾ ਭਰੋਸਾ ਹੁੰਦਾ ਹੈ ਕਿ ਤੁਸੀਂ ਵੋਟਾਂ ਚੋਰੀ ਕਰਕੇ ਚੋਣ ਜਿੱਤ ਜਾਓਗੇ।