Wednesday, June 10, 2026
Google search engine
HomeDeshਅੰਮ੍ਰਿਤਪਾਲ ਦੀ ਪਾਰਟੀ ਦੀ ਜ਼ਿਮਨੀ ਚੋਣ ਚ ਐਂਟਰੀ, ਮਨਦੀਪ ਸਿੰਘ ਨੂੰ ਐਲਾਨਿਆ...

ਅੰਮ੍ਰਿਤਪਾਲ ਦੀ ਪਾਰਟੀ ਦੀ ਜ਼ਿਮਨੀ ਚੋਣ ਚ ਐਂਟਰੀ, ਮਨਦੀਪ ਸਿੰਘ ਨੂੰ ਐਲਾਨਿਆ ਉਮੀਦਵਾਰ

ਤਰਸੇਮ ਸਿੰਘ ਨੇ ਦੱਸਿਆ ਕਿ ਸ਼੍ਰੋਮਣੀ ਅਕਾਲੀ ਦਲ ਵੱਲੋਂ ਸੰਦੀਪ ਸੰਨੀ ਦੀ ਪਤਨੀ ਗੁਰਪ੍ਰੀਤ ਕੌਰ ਨੂੰ ਚੋਣ ਮੈਦਾਨ ਵਿੱਚ ਉਤਾਰਨ ਦਾ ਫੈਸਲਾ ਕੀਤਾ ਗਿਆ ਸੀ

ਕੌਮੀ ਸੁਰੱਖਿਆ ਕਾਨੂੰਨ ਦੇ ਤਹਿਤ ਅਸਾਮ ਦੀ ਡਿੱਬਰੂਗੜ੍ਹ ਜੇਲ੍ਹ ਵਿੱਚ ਬੰਦ ਸ਼੍ਰੀ ਖਡੂਰ ਸਾਹਿਬ ਤੋਂ ਸਾਂਸਦ ਅੰਮ੍ਰਿਤਪਾਲ ਸਿੰਘ ਦੀ ਪਾਰਟੀ ਸ਼੍ਰੋਮਣੀ ਅਕਾਲੀ ਦਲ (ਵਾਰਿਸ ਪੰਜਾਬ ਦੇ) ਨੇ ਤਰਨ ਤਾਰਨ ਜ਼ਿਮਨੀ ਚੋਣ ਲਈ ਆਪਣੇ ਉਮੀਦਵਾਰ ਦਾ ਐਲਾਨ ਕਰ ਦਿੱਤਾ ਹੈ।
ਇਸ ਚੋਣ ਵਿੱਚ ਵਾਰਿਸ ਪੰਜਾਬ ਦੇ ਵੱਲੋਂ ਮਨਦੀਪ ਸਿੰਘ ਉਮੀਦਵਾਰ ਹੋਣਗੇ। ਅੰਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ ਸਿੰਘ ਨੇ ਅੰਮ੍ਰਿਤਸਰ ਵਿੱਚ ਪ੍ਰੈੱਸ ਕਾਨਫਰੰਸ ਕਰਕੇ ਉਮੀਦਵਾਰ ਦੇ ਨਾਮ ਦਾ ਐਲਾਨ ਕੀਤਾ।

ਕੌਣ ਹੈ ਮਨਦੀਪ ਸਿੰਘ ?

ਮਨਦੀਪ ਸਿੰਘ, ਸੁਧੀਰ ਸੂਰੀ ਦੇ ਕਤਲ ਦੇ ਮਾਮਲੇ ਵਿੱਚ ਮੁਲਜ਼ਮ ਸੰਦੀਪ ਸਿੰਘ ਦਾ ਵੱਡਾ ਭਰਾ ਹੈ, ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਤਰਸੇਮ ਸਿੰਘ ਨੇ ਕਿਹਾ ਕਿ ਇਹ ਫੈਸਲਾ ਪਿਛਲੇ ਦਿਨ ਸੰਦੀਪ ਸੰਨੀ ਦੇ ਪਰਿਵਾਰ ਨਾਲ ਗੱਲ ਕਰਨ ਤੋਂ ਬਾਅਦ ਕੀਤਾ ਗਿਆ ਸੀ।

ਗੁਰਪ੍ਰੀਤ ਕੌਰ ਨੂੰ ਟਿਕਟ ਦੇਣਾ ਚਾਹੁੰਦੀ ਸੀ ਪਾਰਟੀ

ਤਰਸੇਮ ਸਿੰਘ ਨੇ ਦੱਸਿਆ ਕਿ ਸ਼੍ਰੋਮਣੀ ਅਕਾਲੀ ਦਲ (ਵਾਰਿਸ ਪੰਜਾਬ ਦੇ) ਵੱਲੋਂ ਸੰਦੀਪ ਸੰਨੀ ਦੀ ਪਤਨੀ ਗੁਰਪ੍ਰੀਤ ਕੌਰ ਨੂੰ ਚੋਣ ਮੈਦਾਨ ਵਿੱਚ ਉਤਾਰਨ ਦਾ ਫੈਸਲਾ ਕੀਤਾ ਗਿਆ ਸੀ ਪਰ ਸੰਨੀ ਦੇ ਪਰਿਵਾਰ ਵੱਲੋਂ ਉਸ ਦੇ ਭਰਾ ਦਾ ਨਾਮ ਸੁਝਾਇਆ ਗਿਆ। ਜਿਸ ਤੋਂ ਬਾਅਦ ਸਾਰਿਆਂ ਨੇ ਸਹਿਮਤੀ ਨਾਲ ਮਨਦੀਪ ਨੂੰ ਆਪਣਾ ਉਮੀਦਵਾਰ ਬਣਾਇਆ ਹੈ।
ਸੰਨੀ ਦੀ ਪਤਨੀ ਗੁਰਪ੍ਰੀਤ ਕੌਰ ਦਾ ਕਹਿਣਾ ਹੈ ਕਿ ਸਿੱਖ ਸੰਗਠਨਾਂ ਨੂੰ ਲੱਗਿਆ ਕਿ ਉਪ ਚੋਣ ਵਿੱਚ ਸੰਦੀਪ ਨੂੰ ਉਤਾਰਨਾ ਚਾਹੀਦਾ ਹੈ ਪਰ ਸੰਦੀਪ ਸੰਨੀ ਖੁਦ ਚਾਹੁੰਦੇ ਸਨ ਕਿ ਉਸਦਾ ਭਰਾ ਇਸ ਅਹੁਦੇ ‘ਤੇ ਸੇਵਾ ਕਰੇ। ਪਰਿਵਾਰ ਮਨਦੀਪ ਸਿੰਘ ਦੇ ਨਾਲ ਹੈ ਅਤੇ ਉਸਦੇ ਲਈ ਪ੍ਰਚਾਰ ਕਰ ਰਿਹਾ ਹੈ।
RELATED ARTICLES

LEAVE A REPLY

Please enter your comment!
Please enter your name here

- Advertisment -
Google search engine
spot_imgspot_imgspot_imgspot_img
spot_imgspot_imgspot_imgspot_img

Most Popular

Recent Comments