Thursday, September 3, 2026
Google search engine
HomeDeshAmritsar: ਮੱਤੇਵਾਲ ‘ਚ 19 ਸਾਲਾ ਕੁੜੀ ਦੀ ਸ਼ੱਕੀ ਹਾਲਾਤਾਂ ਵਿੱਚ ਮੌਤ, ਪਰਿਵਾਰ...

Amritsar: ਮੱਤੇਵਾਲ ‘ਚ 19 ਸਾਲਾ ਕੁੜੀ ਦੀ ਸ਼ੱਕੀ ਹਾਲਾਤਾਂ ਵਿੱਚ ਮੌਤ, ਪਰਿਵਾਰ ਨੇ ਪਿਤਾ ‘ਤੇ ਲਗਾਏ ਗੰਭੀਰ ਇਲਜ਼ਾਮ

ਮ੍ਰਿਤਕਾ ਦੀ ਮਾਂ ਨੇ ਇਲਜ਼ਾਮ ਲਾਇਆ ਕਿ ਉਸ ਦੀ ਧੀ ਦੀ ਮੌਤ ਕੁਦਰਤੀ ਨਹੀਂ ਹੈ ਅਤੇ ਇਸ ਮਾਮਲੇ ਵਿੱਚ ਪੂਰੀ ਸੱਚਾਈ ਸਾਹਮਣੇ ਲਿਆਉਣੀ ਜ਼ਰੂਰੀ ਹੈ।

ਅੰਮ੍ਰਿਤਸਰ ਦੇ ਮੱਤੇਵਾਲ ਇਲਾਕੇ ਵਿੱਚ 19 ਸਾਲਾ ਕੁੜੀ ਦੀ ਸ਼ੱਕੀ ਹਾਲਾਤਾਂ ਵਿੱਚ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕਾ ਦੀ ਮਾਂ ਨੇ ਆਪਣੀ ਧੀ ਦੇ ਪਿਤਾ ਤੇ ਗੰਭੀਰ ਇਲਜ਼ਾਮ ਲਗਾਉਂਦਿਆਂ ਕਿਹਾ ਹੈ ਕਿ ਉਸ ਦੀ ਧੀ ਨਾਲ ਕਥਿਤ ਤੌਰ ਤੇ ਕੁੱਟਮਾਰ ਕੀਤੀ ਜਾਂਦੀ ਸੀ ਅਤੇ ਕੁਝ ਦਿਨ ਪਹਿਲਾਂ ਵੀ ਉਸ ਨੂੰ ਜਾਨੋਂ ਮਾਰਨ ਦੀ ਧਮਕੀ ਦਿੱਤੀ ਗਈ ਸੀ। ਘਟਨਾ ਤੋਂ ਬਾਅਦ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਮ੍ਰਿਤਕਾ ਦੀ ਮਾਂ ਨੇ ਦੱਸਿਆ ਕਿ ਘਰ ਵਿੱਚ ਪਤੀ-ਪਤਨੀ ਵਿਚਕਾਰ ਕਥਿਤ ਤੌਰ ਤੇ ਲੜਾਈ-ਝਗੜਾ ਚੱਲਦਾ ਰਹਿੰਦਾ ਸੀ ਅਤੇ ਉਸ ਨੂੰ ਵਾਰ-ਵਾਰ ਆਪਣੀ ਧੀ ਨੂੰ ਹੀ ਕਸੂਰਵਾਰ ਦੱਸਿਆ ਜਾਂਦਾ ਸੀ। ਮਾਂ ਮੁਤਾਬਕ ਕੁਝ ਦਿਨ ਪਹਿਲਾਂ ਮ੍ਰਿਤਕਾ ਦੇ ਪਿਤਾ ਵੱਲੋਂ ਉਸ ਨੂੰ ਮਾਰਨ ਦੀ ਧਮਕੀ ਵੀ ਦਿੱਤੀ ਗਈ ਸੀ। ਇਸ ਤੋਂ ਬਾਅਦ ਉਹ 25 ਤਰੀਕ ਨੂੰ ਆਪਣੇ ਪੇਕੇ ਘਰ ਆ ਗਈ ਸੀ ਅਤੇ ਆਪਣੇ ਭਰਾ ਨੂੰ ਫੋਨ ਕਰਕੇ ਉਥੋਂ ਲੈ ਜਾਣ ਲਈ ਕਿਹਾ ਸੀ।

ਪਰਿਵਾਰ ਨੇ ਪਿਤਾ ‘ਤੇ ਲਗਾਏ ਗੰਭੀਰ ਇਲਜ਼ਾਮ

ਮਾਂ ਨੇ ਦੱਸਿਆ ਕਿ ਬਾਅਦ ਵਿੱਚ ਧੀ ਵੱਲੋਂ ਫੋਨ ਆਉਣ ਦੀ ਉਮੀਦ ਸੀ, ਪਰ ਉਸ ਨਾਲ ਸੰਪਰਕ ਨਹੀਂ ਹੋ ਸਕਿਆ। ਪਰਿਵਾਰ ਵੱਲੋਂ ਜਦੋਂ ਲੜਕੀ ਦੇ ਪਿਤਾ ਨਾਲ ਸੰਪਰਕ ਕੀਤਾ ਗਿਆ ਤਾਂ ਕਥਿਤ ਤੌਰ ਤੇ ਵੱਖ-ਵੱਖ ਗੱਲਾਂ ਦੱਸੀਆਂ ਗਈਆਂ। ਪਰਿਵਾਰਕ ਮੈਂਬਰਾਂ ਨੇ ਧੀ ਨਾਲ ਗੱਲ ਕਰਵਾਉਣ ਅਤੇ ਉਸ ਦੀ ਆਵਾਜ਼ ਸੁਣਾਉਣ ਦੀ ਮੰਗ ਵੀ ਕੀਤੀ, ਪਰ ਉਨ੍ਹਾਂ ਨੂੰ ਕਥਿਤ ਤੌਰ ਤੇ ਕੋਈ ਤਸੱਲੀਬਖਸ਼ ਜਵਾਬ ਨਹੀਂ ਮਿਲਿਆ। ਪੀੜਿਤ ਮਾਂ ਨੇ ਦੱਸਿਆ ਕਿ ਲੜਕੀ ਦਾ ਪਿਤਾ ਉਸ ‘ਤੇ ਸ਼ੱਕ ਕਰਦਾ ਸੀ। ਜਿਸ ਦੇ ਚਲਦੇ ਉਸ ਨੇ ਇਸ ਘਟਨਾ ਨੂੰ ਅੰਜਾਮ ਦਿੱਤਾ। ਉਹਨਾਂ ਕਿਹਾ ਕਿ ਪਿੰਡ ਦੇ ਲੋਕ ਮੇਰੇ ਪਤੀ ਨੂੰ ਗੱਲਾਂ ਕਰਦੇ ਸਨ ਕਿ ਤੇਰੀ ਕੁੜੀ ਦੀ ਵੀਡੀਓ ਵੇਖੀ ਹੈ ਜਾਂ ਕਿਸੇ ਨਾਲ ਘੁੰਮਦੀ ਫਿਰਦੀ ਨਜ਼ਰ ਆਈ ਹੈ। ਜਿਸ ਦੇ ਚਲਦੇ ਉਸ ਵੱਲੋਂ ਆਪਣੀ ਧੀ ਦਾ ਹੀ ਕਤਲ ਕਰ ਦਿੱਤਾ।
ਮਾਂ ਦਾ ਇਲਜ਼ਾਮ ਹੈ ਕਿ ਬਾਅਦ ਵਿੱਚ ਜਦੋਂ ਪਰਿਵਾਰਕ ਮੈਂਬਰ ਖੁਦ ਉੱਥੇ ਪਹੁੰਚੇ ਤਾਂ ਧੀ ਬਾਰੇ ਸਪੱਸ਼ਟ ਜਾਣਕਾਰੀ ਨਹੀਂ ਦਿੱਤੀ ਗਈ। ਇਸ ਤੋਂ ਬਾਅਦ ਪਰਿਵਾਰ ਨੇ ਆਪਣੇ ਪੱਧਰ ਤੇ ਭਾਲ ਸ਼ੁਰੂ ਕੀਤੀ। ਮਾਂ ਦੇ ਅਨੁਸਾਰ, ਜਿਸ ਜਗ੍ਹਾ ਵੱਲ ਉਨ੍ਹਾਂ ਨੂੰ ਇਸ਼ਾਰਾ ਕੀਤਾ ਗਿਆ। ਉੱਥੇ ਜਾ ਕੇ ਭਾਲ ਕਰਨ ਤੇ ਟੋਏ ਵਿੱਚੋਂ ਧੀ ਦੀ ਲਾਸ਼ ਮਿਲੀ।

ਪੁਲਿਸ ਤੋਂ ਨਿਰਪੱਖ ਜਾਂਚ ਦੀ ਮੰਗ

ਮ੍ਰਿਤਕਾ ਦੀ ਮਾਂ ਨੇ ਇਲਜ਼ਾਮ ਲਾਇਆ ਕਿ ਉਸ ਦੀ ਧੀ ਦੀ ਮੌਤ ਕੁਦਰਤੀ ਨਹੀਂ ਹੈ ਅਤੇ ਇਸ ਮਾਮਲੇ ਵਿੱਚ ਪੂਰੀ ਸੱਚਾਈ ਸਾਹਮਣੇ ਲਿਆਉਣੀ ਜ਼ਰੂਰੀ ਹੈ। ਪਰਿਵਾਰ ਨੇ ਪੁਲਿਸ ਤੋਂ ਮਾਮਲੇ ਦੀ ਨਿਰਪੱਖ ਜਾਂਚ ਅਤੇ ਜ਼ਿੰਮੇਵਾਰ ਵਿਅਕਤੀਆਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ।
ਉੱਧਰ ਮਾਮਲੇ ਸਬੰਧੀ ਮੱਤੇਵਾਲ ਦੇ ਐਸਐਚਓ ਦਲਜੀਤ ਸਿੰਘ ਨੇ ਦੱਸਿਆ ਕਿ ਪੁਲਿਸ ਨੂੰ ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਟੀਮ ਮੌਕੇ ਤੇ ਪਹੁੰਚੀ ਅਤੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਜਾਂਚ ਸ਼ੁਰੂ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਮ੍ਰਿਤਕਾ ਦੀ ਉਮਰ ਕਰੀਬ 19 ਸਾਲ ਹੈ ਅਤੇ ਮੌਤ ਦੇ ਅਸਲ ਕਾਰਨਾਂ ਦਾ ਪਤਾ ਜਾਂਚ ਅਤੇ ਪੋਸਟਮਾਰਟਮ ਦੀ ਰਿਪੋਰਟ ਤੋਂ ਬਾਅਦ ਹੀ ਲੱਗੇਗਾ। ਪੁਲਿਸ ਅਧਿਕਾਰੀ ਨੇ ਕਿਹਾ ਕਿ ਪਰਿਵਾਰ ਵੱਲੋਂ ਦਿੱਤੇ ਬਿਆਨਾਂ ਦੇ ਆਧਾਰ ਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਜੇਕਰ ਕਿਸੇ ਵਿਅਕਤੀ ਦੀ ਭੂਮਿਕਾ ਸਾਹਮਣੇ ਆਉਂਦੀ ਹੈ ਤਾਂ ਕਾਨੂੰਨ ਅਨੁਸਾਰ ਕਾਰਵਾਈ ਕੀਤੀ ਜਾਵੇਗੀ।
RELATED ARTICLES

LEAVE A REPLY

Please enter your comment!
Please enter your name here

- Advertisment -
Google search engine
spot_imgspot_imgspot_imgspot_img
spot_imgspot_imgspot_imgspot_img

Most Popular

Recent Comments