Thursday, October 15, 2026
Google search engine
Homelatest NewsAmritsar: 11ਵੀਂ ਦੀ ਵਿਦਿਆਰਥਣ ਨੇ ਕੀਤੀ ਖ਼ੁਦਕੁਸ਼ੀ, ਅਧਿਆਪਕਾਵਾਂ ਤੇ ਮਾਨਸਿਕ ਪਰੇਸ਼ਾਨ ਕਰਨ...

Amritsar: 11ਵੀਂ ਦੀ ਵਿਦਿਆਰਥਣ ਨੇ ਕੀਤੀ ਖ਼ੁਦਕੁਸ਼ੀ, ਅਧਿਆਪਕਾਵਾਂ ਤੇ ਮਾਨਸਿਕ ਪਰੇਸ਼ਾਨ ਕਰਨ ਦੇ ਇਲਜ਼ਾਮ

ਅੰਮ੍ਰਿਤਸਰ ਦੇ ਮਾਲ ਮੰਡੀ/ਟਾਊਨ ਹਾਲ ਇਲਾਕੇ ‘ਚ ਸਥਿਤ ਸਾਰਾਗੜ੍ਹੀ ਮੈਮੋਰੀਅਲ ਸਕੂਲ ਆਫ਼ ਐਮੀਨੈਂਸ ਨਾਲ ਜੁੜਿਆ ਇੱਕ ਦੁਖਦਾਈ ਮਾਮਲਾ ਸਾਹਮਣੇ ਆਇਆ ਹੈ।

ਇੱਥੇ 11ਵੀਂ ਜਮਾਤ ‘ਚ ਪੜ੍ਹਦੀ ਕੋਮਲ ਨਾਮ ਦੀ ਵਿਦਿਆਰਥਣ ਨੇ ਘਰ ‘ਚ ਖ਼ੁਦਕੁਸ਼ੀ ਕਰ ਲਈ। ਘਟਨਾ ਤੋਂ ਬਾਅਦ ਪਰਿਵਾਰਕ ਮੈਂਬਰਾਂ ਤੇ ਵਿਦਿਆਰਥਣ ਦੀਆਂ ਸਹੇਲੀਆਂ ਵੱਲੋਂ ਸਕੂਲ ਪ੍ਰਬੰਧਨ ਖ਼ਿਲਾਫ਼ ਰੋਸ ਜਤਾਇਆ ਗਿਆ।
ਪਰਿਵਾਰਕ ਮੈਂਬਰਾਂ ਤੇ ਸਹਿਪਾਠੀਆਂ ਨੇ ਸਕੂਲ ਦੇ ਮੁੱਖ ਗੇਟ ਦੇ ਬਾਹਰ ਧਰਨਾ ਲਗਾ ਕੇ ਕਥਿਤ ਤੌਰ ਤੇ ਵਿਦਿਆਰਥਣ ਨੂੰ ਮਾਨਸਿਕ ਤੌਰ ਤੇ ਪਰੇਸ਼ਾਨ ਕਰਨ ਵਾਲੀਆਂ ਘਟਨਾਵਾਂ ਦੀ ਜਾਂਚ ਤੇ ਜ਼ਿੰਮੇਵਾਰ ਵਿਅਕਤੀਆਂ ਖ਼ਿਲਾਫ਼ ਕਾਰਵਾਈ ਦੀ ਮੰਗ ਕੀਤੀ।

ਅਧਿਆਪਕਾਵਾਂ ਤੇ ਪਰਿਵਾਰ ਦੇ ਗੰਭੀਰ ਇਲਜ਼ਾਮ

ਮ੍ਰਿਤਕ ਵਿਦਿਆਰਥਣ ਦੀ ਭੈਣ ਲਕਸ਼ਮੀ ਨੇ ਇਲਜ਼ਾਮ ਲਗਾਇਆ ਕਿ ਸਕੂਲ ਦੀਆਂ ਅਧਿਆਪਕਾਵਾਂ ਸਿੰਮੀ ਬੇਦੀ ਅਤੇ ਮਨੀਸ਼ਾ ਵੱਲੋਂ ਕੋਮਲ ਸਮੇਤ ਕੁਝ ਵਿਦਿਆਰਥਣਾਂ ਨੂੰ ਮਾਨਸਿਕ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਸੀ। ਪਰਿਵਾਰ ਦਾ ਇਲਜ਼ਾਮ ਹੈ ਕਿ ਵਿਦਿਆਰਥਣਾਂ ਵਿਚਕਾਰ ਹੋਏ ਇੱਕ ਮਾਮੂਲੀ ਵਿਵਾਦ ਤੋਂ ਬਾਅਦ ਉਨ੍ਹਾਂ ਨਾਲ ਕਥਿਤ ਤੌਰ ਤੇ ਚਰਿੱਤਰ ਬਾਰੇ ਅਪਮਾਨਜਨਕ ਭਾਸ਼ਾ ਦੀ ਵਰਤੋਂ ਕੀਤੀ ਗਈ। ਪਰਿਵਾਰ ਨੇ ਇਹ ਵੀ ਇਲਜ਼ਾਮ ਲਗਾਇਆ ਕਿ ਕੋਮਲ ਨੂੰ ਐਨਸੀਸੀ ਗਤੀਵਿਧੀਆਂ ਤੋਂ ਹਟਾਉਣ ਦੇ ਨਾਲ-ਨਾਲ ਸਕੂਲ ਤੋਂ ਕੁਝ ਸਮੇਂ ਲਈ ਬਾਹਰ ਕਰਨ ਦੀ ਗੱਲ ਕਹੀ ਗਈ ਸੀ।

ਸਹਿਪਾਠਣ ਨੇ ਵੀ ਦੱਸੀ ਘਟਨਾ

ਕੋਮਲ ਦੀ ਸਹੇਲੀ ਤੇ ਸਹਿਪਾਠਣ ਮੀਨਾਕਸ਼ੀ ਨੇ ਦੱਸਿਆ ਕਿ ਵਿਦਿਆਰਥਣਾਂ ਵਿਚਕਾਰ ਕਿਸੇ ਗੱਲ ਨੂੰ ਲੈ ਕੇ ਕਹਾਸੁਣੀ ਤੇ ਧੱਕਾ-ਮੁੱਕੀ ਹੋਈ ਸੀ। ਉਸ ਦੇ ਮੁਤਾਬਕ, ਇਸ ਤੋਂ ਬਾਅਦ ਵਿਦਿਆਰਥਣਾਂ ਨੂੰ ਸਕੂਲ ‘ਚ ਕਥਿਤ ਤੌਰ ਤੇ ਅਪਮਾਨਿਤ ਕੀਤਾ ਗਿਆ। ਮੀਨਾਕਸ਼ੀ ਦਾ ਕਹਿਣਾ ਹੈ ਕਿ ਪ੍ਰੀਖਿਆ ਦੇਣ ਲਈ ਸਕੂਲ ਪਹੁੰਚਣ ਸਮੇਂ ਵੀ ਉਨ੍ਹਾਂ ਨਾਲ ਕਥਿਤ ਤੌਰ ਤੇ ਸਖ਼ਤ ਤੇ ਅਪਮਾਨਜਨਕ ਢੰਗ ਨਾਲ ਗੱਲ ਕੀਤੀ ਗਈ। ਉਸ ਨੇ ਦਾਅਵਾ ਕੀਤਾ ਕਿ ਇਸ ਘਟਨਾ ਦਾ ਕੋਮਲ ਤੇ ਡੂੰਘਾ ਮਾਨਸਿਕ ਪ੍ਰਭਾਵ ਪਿਆ।
ਪਰਿਵਾਰਕ ਮੈਂਬਰਾਂ ਮੁਤਾਬਕ ਕੋਮਲ ਭਵਿੱਖ ‘ਚ ਪੰਜਾਬ ਪੁਲਿਸ ‘ਚ ਅਧਿਕਾਰੀ ਬਣਨਾ ਚਾਹੁੰਦੀ ਸੀ। ਪਰਿਵਾਰ ਦਾ ਇਲਜ਼ਾਮ ਹੈ ਕਿ ਸਕੂਲ ‘ਚ ਵਾਪਰੀ ਘਟਨਾ ਤੋਂ ਬਾਅਦ ਉਹ ਪਰੇਸ਼ਾਨ ਰਹਿਣ ਲੱਗੀ ਸੀ।

ਸਕੂਲ ਦੇ ਬਾਹਰ ਧਰਨਾ, ਕਾਰਵਾਈ ਦੀ ਮੰਗ

ਘਟਨਾ ਤੋਂ ਬਾਅਦ ਪਰਿਵਾਰ ਅਤੇ ਸਹਿਪਾਠੀਆਂ ਨੇ ਸਕੂਲ ਦੇ ਬਾਹਰ ਪ੍ਰਦਰਸ਼ਨ ਕੀਤਾ। ਉਨ੍ਹਾਂ ਵੱਲੋਂ ਮੰਗ ਕੀਤੀ ਗਈ ਕਿ ਮਾਮਲੇ ਦੀ ਨਿਰਪੱਖ ਜਾਂਚ ਕਰਕੇ ਜੇਕਰ ਕਿਸੇ ਦੀ ਜ਼ਿੰਮੇਵਾਰੀ ਸਾਹਮਣੇ ਆਉਂਦੀ ਹੈ ਤਾਂ ਉਸ ਖ਼ਿਲਾਫ਼ ਕਾਨੂੰਨੀ ਕਾਰਵਾਈ ਕੀਤੀ ਜਾਵੇ। ਪਰਿਵਾਰ ਨੇ ਸਕੂਲ ਪ੍ਰਬੰਧਨ ਤੇ ਸਬੰਧਤ ਅਧਿਆਪਕਾਵਾਂ ਖ਼ਿਲਾਫ਼ ਮਾਮਲਾ ਦਰਜ ਕਰਨ ਤੇ ਕਾਰਵਾਈ ਦੀ ਮੰਗ ਕੀਤੀ। ਉਨ੍ਹਾਂ ਨੇ ਕਿਹਾ ਕਿ ਮੰਗਾਂ ਤੇ ਕਾਰਵਾਈ ਨਾ ਹੋਣ ਦੀ ਸੂਰਤ ‘ਚ ਧਰਨਾ ਜਾਰੀ ਰੱਖਿਆ ਜਾਵੇਗਾ।

ਪੁਲਿਸ ਵੱਲੋਂ ਜਾਂਚ ਜਾਰੀ

ਮੌਕੇ ਤੇ ਪਹੁੰਚੇ ਥਾਣਾ ਪ੍ਰਭਾਰੀ ਨਵਦੀਪ ਸਿੰਘ ਨੇ ਪਰਿਵਾਰ ਨਾਲ ਗੱਲਬਾਤ ਕੀਤੀ। ਪੁਲਿਸ ਮੁਤਾਬਕ ਮ੍ਰਿਤਕਾ ਦਾ ਪੋਸਟਮਾਰਟਮ ਕਰਵਾਉਣ ਤੋਂ ਬਾਅਦ ਲਾਸ਼ ਪਰਿਵਾਰ ਹਵਾਲੇ ਕਰ ਦਿੱਤੀ ਗਈ ਹੈ। ਪੁਲਿਸ ਵੱਲੋਂ ਪਰਿਵਾਰਕ ਮੈਂਬਰਾਂ ਤੇ ਹੋਰ ਸਬੰਧਤ ਵਿਅਕਤੀਆਂ ਦੇ ਬਿਆਨ ਦਰਜ ਕੀਤੇ ਜਾ ਰਹੇ ਹਨ। ਅਧਿਕਾਰੀਆਂ ਦਾ ਕਹਿਣਾ ਹੈ ਕਿ ਜਾਂਚ ਦੌਰਾਨ ਸਾਹਮਣੇ ਆਉਣ ਵਾਲੇ ਤੱਥਾਂ ਦੇ ਆਧਾਰ ਤੇ ਕਾਨੂੰਨ ਮੁਤਾਬਕ ਅਗਲੀ ਕਾਰਵਾਈ ਕੀਤੀ ਜਾਵੇਗੀ।
RELATED ARTICLES

LEAVE A REPLY

Please enter your comment!
Please enter your name here

- Advertisment -
Google search engine
spot_imgspot_imgspot_imgspot_img
spot_imgspot_imgspot_imgspot_img

Most Popular

Recent Comments