Wednesday, June 10, 2026
Google search engine
Homelatest NewsAmritsar: ਵਿਦਿਆਰਥਣ ਖੁਦਕੁਸ਼ੀ ਮਾਮਲੇ ‘ਚ ਸਿੱਖਿਆ ਮੰਤਰੀ ਸਖ਼ਤ, ਸਕੂਲ ਪ੍ਰਬੰਧਨ ਖਿਲਾਫ ਕੇਸ...

Amritsar: ਵਿਦਿਆਰਥਣ ਖੁਦਕੁਸ਼ੀ ਮਾਮਲੇ ‘ਚ ਸਿੱਖਿਆ ਮੰਤਰੀ ਸਖ਼ਤ, ਸਕੂਲ ਪ੍ਰਬੰਧਨ ਖਿਲਾਫ ਕੇਸ ਦਰਜ

ਵਿਦਿਆਰਥਣ ਕੁੜੀ ਪੜ੍ਹਾਈ ਵਿੱਚ ਕਾਫੀ ਹੁਸ਼ਿਆਰ ਸੀ।

ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੰਮ੍ਰਿਤਸਰ ਵਿੱਚ ਨਿੱਜੀ ਸਕੂਲ ਦੀ ਵਿਦਿਆਰਥਣ ਵੱਲੋਂ ਖੁਦਕੁਸ਼ੀ ਮਾਮਲੇ ਵਿੱਚ ਸਖ਼ਤ ਰੁਖ਼ ਅਪਣਾਇਆ ਹੈ। ਮਾਮਲੇ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਪ੍ਰਬੰਧਨ ਖਿਲਾਫ ਖੁਦਕੁਸ਼ੀ ਲਈ ਉਕਸਾਉਣ ਦਾ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਮੰਤਰੀ ਨੇ ਕਿਹਾ ਕਿ ਨਿਰਪੱਖ ਜਾਂਚ ਕੀਤੀ ਜਾਵੇਗੀ ਅਤੇ ਦੋਸ਼ੀ ਪਾਏ ਜਾਣ ਵਾਲੇ ਵਿਅਕਤੀ ਖਿਲਾਫ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
ਸਕੂਲ ਪ੍ਰਸ਼ਾਸਨ ਦੀ ਭੂਮਿਕਾ ਦੀ ਵੀ ਜਾਂਚ ਕੀਤੀ ਜਾ ਰਹੀ ਹੈ। ਸਰਕਾਰ ਨੇ ਸਪੱਸ਼ਟ ਕੀਤਾ ਹੈ ਕਿ ਵਿਦਿਆਰਥਣ ਨੂੰ ਇਨਸਾਫ਼ ਦਿਵਾਉਣ ਲਈ ਕਿਸੇ ਵੀ ਜ਼ਿੰਮੇਵਾਰ ਵਿਅਕਤੀ ਨੂੰ ਬਖਸ਼ਿਆ ਨਹੀਂ ਜਾਵੇਗਾ।

ਕੀ ਸੀ ਪੂਰਾ ਮਾਮਲਾ?

ਅੰਮ੍ਰਿਤਸਰ ਦੀ 12ਵੀਂ ਜਮਾਤ ਦੀ ਵਿਦਿਆਰਥਣ (17 ਸਾਲ) ਨੇ 22 ਮਈ ਨੂੰ ਜ਼ਹਿਰੀਲਾ ਪਦਾਰਥ ਨਿਗਲ ਲਿਆ ਸੀ। ਜਦੋਂ ਉਸਦੀ ਹਾਲਤ ਵਿਗੜ ਗਈ, ਤਾਂ ਉਸਦੇ ਪਰਿਵਾਰ ਨੇ ਉਸਨੂੰ ਹਸਪਤਾਲ ਪਹੁੰਚਾਇਆ, ਜਿੱਥੇ ਉਸਦਾ ਕਈ ਦਿਨਾਂ ਤੱਕ ਇਲਾਜ ਚੱਲਿਆ। ਇਲਾਜ ਦੌਰਾਨ, ਉਸਨੇ ਇੱਕ ਵੀਡੀਓ ਰਿਕਾਰਡ ਕੀਤੀ ਜਿਸ ਵਿੱਚ ਉਸਨੇ ਸਕੂਲ ਪ੍ਰਬੰਧਨ ‘ਤੇ ਮਾਨਸਿਕ ਤੌਰ ਤੇ ਪਰੇਸ਼ਾਨ ਕਰਨ ਦਾ ਆਰੋਪ ਲਗਾਇਆ। ਉਸਦੀ 30 ਮਈ ਨੂੰ ਮੌਤ ਹੋ ਗਈ।

ਫੀਸ ਨੂੰ ਲੈ ਕੇ ਪਾਇਆ ਜਾ ਰਿਹਾ ਸੀ ਦਬਾਅ

ਵਿਦਿਆਰਣ ਫਤਿਹਗੜ੍ਹ ਚੂੜੀਆਂ ਰੋਡ ‘ਤੇ ਸਥਿਤ ਇੱਕ ਨਿੱਜੀ ਸਕੂਲ ਵਿੱਚ ਪੜ੍ਹਦੀ ਸੀ ਅਤੇ ਆਪਣੀ ਮਾਸੀ ਸਰਬਜੀਤ ਕੌਰ ਨਾਲ ਰਹਿ ਰਹੀ ਸੀ। ਪਰਿਵਾਰਕ ਮੈਂਬਰਾਂ ਦੇ ਅਨੁਸਾਰ, ਉਸ ‘ਤੇ ਸਕੂਲ ਫੀਸ ਦੇ ਲਗਭਗ 20,000 ਰੁਪਏ ਬਕਾਇਆ ਸਨ। ਸਕੂਲ ਪ੍ਰਬੰਧਨ ਇਸ ਫੀਸ ਨੂੰ ਲੈ ਕੇ ਉਸ ‘ਤੇ ਲਗਾਤਾਰ ਦਬਾਅ ਪਾ ਰਿਹਾ ਸੀ।
ਆਪਣੀ ਮੌਤ ਤੋਂ ਪਹਿਲਾਂ ਰਿਕਾਰਡ ਕੀਤੀ ਗਈ ਇੱਕ ਵੀਡੀਓ ਵਿੱਚ, ਵਿਦਿਆਰਥਣ ਨੇ ਦੱਸਿਆ ਕਿ ਉਸਨੂੰ 11 ਮਈ ਨੂੰ ਸਕੂਲ ਬੁਲਾਇਆ ਗਿਆ ਸੀ, ਜਿੱਥੇ ਉਸਨੂੰ ਬਹੁਤ ਜ਼ਿਆਦਾ ਮਾਨਸਿਕ ਤੌਰ ‘ਤੇ ਪਰੇਸ਼ਾਨ ਕੀਤਾ ਗਿਆ ਸੀ। ਉਸਨੇ ਆਰੋਪ ਲਗਾਇਆ ਕਿ ਉਸਨੂੰ ਉਸਦੇ ਕਲਾਸ ਗਰੁੱਪ ਤੋਂ ਕੱਢ ਦਿੱਤਾ ਗਿਆ ਸੀ ਅਤੇ ਵੱਖਰੇ ਕਮਰੇ ਵਿੱਚ ਲੈ ਕੇ ਗੱਲਬਾਤ ਕੀਤੀ ਗਈ। ਵੀਡੀਓ ਵਿੱਚ, ਉਸਨੇ ਆਪਣੀ ਹਾਲਤ ਲਈ ਸਕੂਲ ਪ੍ਰਬੰਧਨ ਨੂੰ ਜ਼ਿੰਮੇਵਾਰ ਠਹਿਰਾਇਆ ਅਤੇ ਇਨਸਾਫ਼ ਦੀ ਮੰਗ ਕੀਤੀ।

ਕਿਸ਼ਤਾਂ ਵਿੱਚ ਫੀਸ ਦਾ ਭੁਗਤਾਨ ਕਰਨ ਦੀ ਮੰਗੀ ਸੀ ਇਜਾਜ਼ਤ

ਸਰਬਜੀਤ ਕੌਰ ਦੀ ਮਾਸੀ ਨੇ ਆਰੋਪ ਲਗਾਇਆ ਕਿ ਸਕੂਲ ਦੀ ਪ੍ਰਿੰਸੀਪਲ, ਸ਼ਬਨਮ ਸ਼ਰਮਾ ਅਤੇ ਕਲਾਸ ਟੀਚਰ, ਅਕਾਂਕਸ਼ਾ ਸ਼ਰਮਾ, ਉਸ ‘ਤੇ ਫੀਸ ਨੂੰ ਲੈ ਕੇ ਲਗਾਤਾਰ ਦਬਾਅ ਪਾ ਰਹੇ ਸਨ। ਉਸਨੇ ਸਕੂਲ ਤੋਂ ਕਿਸ਼ਤਾਂ ਵਿੱਚ ਫੀਸਾਂ ਦਾ ਭੁਗਤਾਨ ਕਰਨ ਦੀ ਇਜਾਜ਼ਤ ਮੰਗੀ ਸੀ, ਪਰ ਇਸ ਦੇ ਬਾਵਜੂਦ, ਉਸਦੇ ਬੱਚੇ ‘ਤੇ ਦਬਾਅ ਜਾਰੀ ਰਿਹਾ।

ਮੈਡੀਕਲ ਸਟ੍ਰੀਮ ਲੈਣ ਦੀ ਨਹੀਂ ਮਿਲੀ ਇਜਾਜ਼ਤ

ਪਰਿਵਾਰ ਦਾ ਇਹ ਵੀ ਆਰੋਪ ਹੈ ਕਿ ਅਮਜੋਤ ਨੂੰ ਮੈਡੀਕਲ ਸਟ੍ਰੀਮ ਕਰਨ ਦੀ ਇਜਾਜ਼ਤ ਨਹੀਂ ਸੀ, ਜਦੋਂ ਕਿ ਉਸ ਤੋਂ ਘੱਟ ਅੰਕ ਪ੍ਰਾਪਤ ਕਰਨ ਵਾਲੇ ਹੋਰ ਵਿਦਿਆਰਥੀਆਂ ਨੂੰ ਮੈਡੀਕਲ ਸਟ੍ਰੀਮ ਦੀ ਪੇਸ਼ਕਸ਼ ਕੀਤੀ ਗਈ ਸੀ। ਇਸ ਤੋਂ ਇਲਾਵਾ, ਉਸ ਤੋਂ ਕਲਾਸ ਤੋਂ ਇਲਾਵਾ ਵਾਧੂ ਕੰਮ ਕਰਵਾਏ ਜਾਂਦੇ ਸਨ। ਕਈ ਵਾਰ, ਉਸਨੂੰ ਬਾਥਰੂਮ ਦੀ ਵਰਤੋਂ ਕਰਨ ਤੋਂ ਬਾਅਦ ਉਸਨੂੰ ਕਲਾਸਰੂਮ ਵਿੱਚ ਦਾਖਲ ਨਹੀਂ ਹੋਣ ਦਿੱਤਾ ਜਾਂਦਾ ਸੀ।
RELATED ARTICLES

LEAVE A REPLY

Please enter your comment!
Please enter your name here

- Advertisment -
Google search engine
spot_imgspot_imgspot_imgspot_img
spot_imgspot_imgspot_imgspot_img

Most Popular

Recent Comments