ਕਮਿਸ਼ਨਰੇਟ ਪੁਲਿਸ ਵੱਲੋਂ 5 ਵਿਅਕਤੀ ਨੂੰ ਗ੍ਰਿਫ਼ਤਾਰ ਕਰਕੇ ਨਸ਼ਾ ਤਸਕਰੀ ਦੇ ਰੈਕੇਟ ਦਾ ਪਰਦਾਫਾਸ਼ ਕੀਤਾ ਹੈ।
ਨਸ਼ਿਆਂ ਵਿਰੁੱਧ ਚੱਲ ਰਹੀ ਜੰਗ ਦੌਰਾਨ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਗਿਰੋਹ ਨੂੰ ਵੱਡਾ ਝਟਕਾ ਦਿੰਦੇ ਹੋਏ ਕਮਿਸ਼ਨਰੇਟ ਪੁਲਿਸ ਵੱਲੋਂ 5 ਵਿਅਕਤੀ ਨੂੰ ਗ੍ਰਿਫ਼ਤਾਰ ਕਰਕੇ ਨਸ਼ਾ ਤਸਕਰੀ ਦੇ ਰੈਕੇਟ ਦਾ ਪਰਦਾਫਾਸ਼ ਕੀਤਾ ਹੈ ਅਤੇ ਇਨ੍ਹਾਂ ਦੇ ਕਬਜ਼ੇ ‘ਚੋਂ 2 ਕਿਲੋ 251 ਗ੍ਰਾਮ ਹੈਰੋਇਨ 1 ਲੱਖ 5 ਹਜਾਰ ਰੁਪਏ ਡਰੱਗ ਮਨੀ ਤੇ 1 ਆਧੁਨਿਕ ਗਲੋਕ ਪਿਸਤੌਲ ਬਰਾਮਦ ਕੀਤਾ ਗਿਆ ਹੈ। ਪੁਲਿਸ ਵੱਲੋਂ 1 ਕਰੂਜ਼ ਗੱਡੀ ਵੀ ਜਬਤ ਕੀਤੀ ਗਈ ਹੈ।
ਪੁਲਿਸ ਕਮਿਸ਼ਨਰ (ਸੀਪੀ) ਗੁਰਪ੍ਰੀਤ ਸਿੰਘ ਭੁੱਲਰ ਨੇ ਫੜੇ ਗਏ ਨਸ਼ਾ ਤਸਕਰਾਂ ਦੀ ਪਛਾਣ ਕਿਰਤਪਾਲ ਸਿੰਘ ਉਰਫ ਕਿਰਤ ਪੁੱਤਰ (18) ਜਸਪਾਲ ਸਿੰਘ ਵਾਸੀ ਵੀਲਾ ਤੇਜਾ ਜ਼ਿਲ੍ਹਾ ਗੁਰਦਾਸਪੁਰ, ਕਰਨਬੀਰ ਸਿੰਘ ਉਰਫ ਕਰਨ (21) ਪੁੱਤਰ ਕ੍ਰਿਪਾਲ ਸਿੰਘ ਵਾਸੀ ਪਿੰਡ ਬਾਊਪੁਰ ਅਫਗਾਨਾ ਦੋਰਾਗਾਲਾ ਜ਼ਿਲ੍ਹਾ ਗੁਰਦਾਸਪੁਰ, ਸੁਖਦੀਪ ਸਿੰਘ ਉਰਫ ਸੁਖ (18) ਪੁੱਤਰ ਹਰਦੀਪ ਸਿੰਘ ਵਾਸੀ ਨਜਦੀਕ ਛੱਪੜ ਵਾਲੀ ਗਲੀ ਪਿੰਡ ਤੇਜਾ ਖੁਰਦ ਥਾਣਾ ਫਤਿਹਗੜ ਚੂੜੀਆ ਜ਼ਿਲ੍ਹਾ ਗੁਰਦਾਸਪੁਰ, ਪਿਆਰਾ ਸਿੰਘ (40) ਪੁੱਤਰ ਸ਼ਿੰਦਾ ਸਿੰਘ ਵਾਸੀ ਪਿੰਡ ਬੱਲੜਵਾਲ ਥਾਣਾ ਅਜਨਾਲਾ, ਪੰਕਜ ਵਰਮਾ ਉਰਫ ਬੱਬਲੂ (43) ਪੁੱਤਰ ਗੁਲਸ਼ਨ ਰਾਏ ਵਾਸੀ ਵਾਰਡ ਨੰਬਰ 10 ਮੁਹੱਲਾ ਘੁਮਆਰਿਆ ਵਾਲਾ ਫਤਿਹਗੜ ਚੂੜੀਆਂ ਵਜੋਂ ਹੋਈ ਹੈ।
ਸੀਪੀ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਭਰੋਸੇਯੋਗ ਸੂਚਨਾ ਦੇ ਆਧਾਰ ‘ਤੇ ਡੀਸੀਪੀ ਹਰਪ੍ਰੀਤ ਮੰਡੇਰ, ਏਡੀਸੀਪੀ ਸਿਟੀ-1 ਵਿਸ਼ਾਲਜੀਤ ਸਿੰਘ, ਏਸੀਪੀ ਸੈਂਟਰਲ ਜਸਪਾਲ ਸਿੰਘ ਦੀ ਨਿਗਰਾਨੀ ਹੇਠ ਮੁੱਖ ਅਫ਼ਸਰ ਥਾਣਾ ਇਸਲਾਮਾਬਾਦ ਸਬ ਇੰਸਪੈਕਟਰ ਜਸਬੀਰ ਸਿੰਘ ਸਮੇਤ ਪੁਲਿਸ ਪਾਰਟੀ ਐਸਆਈ ਸੁਸ਼ੀਲ ਕੁਮਾਰ ਸਮੇਤ ਸਾਥੀ ਕਰਮਚਾਰੀਆਂ ਨੇ ਗੁਪਤ ਸੂਚਨਾ ਦੇ ਅਧਾਰ ‘ਤੇ ਵਿਸ਼ੇਸ਼ ਮੁਹਿੰਮ ਚਲਾ ਕੇ ਮੁਲਜ਼ਮਾਂ ਨੂੰ ਉਸ ਸਮੇਂ ਕਾਬੂ ਕੀਤਾ, ਜਦੋਂ ਪੁਲਿਸ ਪਾਰਟੀ ਵੱਲੋਂ ਕਬੀਰ ਪਾਰਕ ਦੇ ਖੇਤਰ ਵਿਚ ਨਾਕਾਬੰਦੀ ਦੌਰਾਨ ਚੈਕਿੰਗ ਕਰਦੇ ਸਮੇਂ ਇਨ੍ਹਾਂ ਨੂੰ ਕਾਬੂ ਕਰਕੇ 2 ਕਿੱਲੋ 251 ਗ੍ਰਾਮ ਹੈਰੋਇਨ ਅਤੇ 1 ਲੱਖ 05 ਹਜ਼ਾਰ ਰੁਪਏ ਡਰੱਗ ਮਨੀ ਤੇ 1 ਪਿਸਟਲ ਗਲੋਕ ਬਰਾਮਦ ਕੀਤਾ ਗਿਆ।