Thursday, June 11, 2026
Google search engine
Homelatest NewsAmritsar ਦਿਹਾਤੀ ਪੁਲਿਸ ਨੇ ਨਸ਼ਾ ਤਸਕਰ ਦਾ ਘਰ ਢਾਹਿਆ, ਪਿੰਡ ਵਾਸੀਆਂ ਦੀ...

Amritsar ਦਿਹਾਤੀ ਪੁਲਿਸ ਨੇ ਨਸ਼ਾ ਤਸਕਰ ਦਾ ਘਰ ਢਾਹਿਆ, ਪਿੰਡ ਵਾਸੀਆਂ ਦੀ ਸ਼ਿਕਾਇਤ ਤੇ ਹੋਈ ਕਾਰਵਾਈ

ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਨਸ਼ਾ ਤਸਕਰ ਮਲੂਕ ਸਿੰਘ ਦਾ ਪਿੰਡ ਭਗੁਪੁਰ ਬੇਠ ਵਿਖੇ ਨਸ਼ਾ ਤਸਕਰ ਮਲੂਕ ਸਿੰਘ ਦਾ ਘਰ ਢਾਹ ਦਿੱਤਾ ਹੈ।

ਅੰਮ੍ਰਿਤਸਰ ਦਿਹਾਤੀ ਪੁਲਿਸ ਵੱਲੋਂ ਵੱਡੀ ਕਾਰਵਾਈ ਕੀਤੀ ਗਈ। ਹਲਕਾ ਰਾਜਾਸੰਸੀ ਦੇ ਪਿੰਡ ਭਗੁਪੁਰ ਬੇਠ ਵਿਖੇ ਨਸ਼ਾ ਤਸਕਰ ਮਲੂਕ ਸਿੰਘ ਸਨ ਆਫ਼ ਜੋਗਿੰਦਰ ਸਿੰਘ ਦਾ ਘਰ ਢਾਹ ਦਿੱਤਾ ਗਿਆ। ਪੁਲਿਸ ਟੀਮ ਦੀ ਅਗਵਾਈ ਐਸਪੀ ਅਦਿੱਤਿਆ ਵਾਇਰਰ ਨੇ ਕੀਤੀ। ਉਨ੍ਹਾਂ ਦੱਸਿਆ ਕਿ ਪਿੰਡ ਵਾਸੀਆਂ ਵੱਲੋਂ ਲਗਾਤਾਰ ਸ਼ਿਕਾਇਤਾਂ ਕੀਤੀਆਂ ਜਾ ਰਹੀਆਂ ਸਨ ਕਿ ਮਲੂਕ ਸਿੰਘ ਅਤੇ ਉਸ ਦੇ ਪੁੱਤਰ ਸਤਬੀਰ ਸਿੰਘ ਉਰਫ਼ ਸੋਨੂ ਤੇ ਰਣਜੀਤ ਸਿੰਘ ਪਿਛਲੇ ਲੰਮੇ ਸਮੇਂ ਤੋਂ ਨਸ਼ਿਆਂ ਦਾ ਕਾਰੋਬਾਰ ਕਰ ਰਹੇ ਹਨ। ਉਨ੍ਹਾਂ ਖਿਲਾਫ਼ ਹੁਣ ਤੱਕ 24 ਕੇਸ ਐਨਡੀਪੀਐਸ ਐਕਟ ਤਹਿਤ ਦਰਜ ਹਨ।

ਜ਼ਮੀਨ ਦਾ ਕਬਜ਼ਾ ਪੰਚਾਇਤ ਦੇ ਹਵਾਲੇ ਕਰਕੇ ਮਕਾਨ ਢਾਹਿਆ

ਇਸ ਦੌਰਾ ਐਸਪੀ ਨੇ ਕਿਹਾ ਕਿ ਇਹ ਪਰਿਵਾਰ ਪਿੰਡ ਦੀ ਛੱਪੜ ਦੀ ਜ਼ਮੀਨ ਤੇ ਗੈਰ-ਕਾਨੂੰਨੀ ਤੌਰ ਤੇ ਮਕਾਨ ਬਣਾ ਕੇ ਰਹਿ ਰਿਹਾ ਸੀ। ਪਿੰਡ ਵਾਸੀਆਂ ਨੇ ਬੀਡੀਪੀਓ ਦਫ਼ਤਰ ਨੂੰ ਲਿਖਤੀ ਸ਼ਿਕਾਇਤ ਕੀਤੀ, ਜਿਸ ਉਪਰੰਤ ਬੀਡੀਪੀਓ ਨੇ ਰਿਪੋਰਟ ਤਿਆਰ ਕਰਕੇ ਪੁਲਿਸ ਪ੍ਰਸ਼ਾਸਨ ਨੂੰ ਭੇਜੀ ਅਤੇ ਡਿਮੋਲਿਸ਼ਨ ਦੀ ਮੰਗ ਕੀਤੀ। ਅੱਜ ਪੁਲਿਸ ਟੀਮ ਨੇ ਜ਼ਮੀਨ ਦਾ ਕਬਜ਼ਾ ਪੰਚਾਇਤ ਦੇ ਹਵਾਲੇ ਕਰਕੇ ਮਕਾਨ ਢਾਹ ਦਿੱਤਾ।

7-8 ਸਾਲਾਂ ਤੋਂ ਇਹ ਪਰਿਵਾਰ ਨਸ਼ਿਆਂ ਦੇ ਕਾਰੋਬਾਰ ਨਾਲ ਜੁੜਿਆ

ਐਸਪੀ ਅਦਿੱਤਿਆ ਵਾਇਰਰ ਨੇ ਕਿਹਾ ਕਿ ਮਲੂਕ ਸਿੰਘ ਅਤੇ ਉਸ ਦੇ ਪੁੱਤਰ ਇਸ ਸਮੇਂ ਫਰਾਰ ਹਨ, ਪਰ ਉਨ੍ਹਾਂ ਦੀ ਗ੍ਰਿਫ਼ਤਾਰੀ ਲਈ ਜ਼ੋਰ ਸ਼ੋਰ ਨਾਲ ਰੇਡ ਜਾਰੀ ਹਨ। ਉਨ੍ਹਾਂ ਨੇ ਕਿਹਾ ਕਿ ਪਿਛਲੇ 7-8 ਸਾਲਾਂ ਤੋਂ ਇਹ ਪਰਿਵਾਰ ਨਸ਼ਿਆਂ ਦੇ ਕਾਰੋਬਾਰ ਨਾਲ ਜੁੜਿਆ ਹੋਇਆ ਸੀ ਅਤੇ ਲੋਕਾਂ ਨੂੰ ਨਸ਼ੇ ਦੀ ਲਤ ਲਗਾ ਕੇ ਗੈਰ ਕਾਨੂੰਨੀ ਕਮਾਈ ਕਰ ਰਿਹਾ ਸੀ। ਪੁਲਿਸ ਨੇ ਅੱਜ ਇਹ ਸੁਨੇਹਾ ਦੇਣ ਦੀ ਕੋਸ਼ਿਸ਼ ਕੀਤੀ ਹੈ ਕਿ ਨਸ਼ੇ ਦੀ ਕਾਲੀ ਕਮਾਈ ਨਾਲ ਬਣੇ ਮਕਾਨ ਅਤੇ ਜਾਇਦਾਦ ਕਿਸੇ ਵੀ ਹਾਲਤ ਵਿੱਚ ਨਹੀਂ ਰਹਿਣਗੇ।

ਪਿੰਡ ਵਾਸੀਆਂ ਨੇ ਪੁਲਿਸ ਤੇ ਪ੍ਰਸ਼ਾਸਨ ਦਾ ਕੀਤਾ ਧੰਨਵਾਦ

ਪਿੰਡ ਵਾਸੀਆਂ ਨੇ ਪੁਲਿਸ ਅਤੇ ਪ੍ਰਸ਼ਾਸਨ ਦਾ ਧੰਨਵਾਦ ਕੀਤਾ ਅਤੇ ਕਿਹਾ ਕਿ ਇਹ ਕਾਰਵਾਈ ਹੋਰ ਗੈਰ-ਕਾਨੂੰਨੀ ਤੱਤਾਂ ਲਈ ਵੀ ਚੇਤਾਵਨੀ ਹੈ। ਐਸਪੀ ਨੇ ਨੌਜਵਾਨਾਂ ਨੂੰ ਸੰਦੇਸ਼ ਦਿੱਤਾ ਕਿ ਨਸ਼ਿਆਂ ਤੋਂ ਦੂਰ ਰਹਿਣ ਅਤੇ ਸੱਚੀ ਕਮਾਈ ਕਰਕੇ ਆਪਣੀ ਜ਼ਿੰਦਗੀ ਸੁਧਾਰਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਪਿੰਡ ਵਾਸੀਆਂ ਨੂੰ ਚਾਹੀਦਾ ਹੈ ਕਿ ਕਿਸੇ ਵੀ ਗੈਰ-ਕਾਨੂੰਨੀ ਗਤੀਵਿਧੀ ਦੀ ਸੂਚਨਾ ਤੁਰੰਤ ਪੁਲਿਸ ਨੂੰ ਦੇਣ।
ਇਸ ਕਾਰਵਾਈ ਕਾਰਨ ਪਿੰਡ ਵਿੱਚ ਸੁਰੱਖਿਆ ਦੇ ਪੂਰੇ ਪ੍ਰਬੰਧ ਕੀਤੇ ਗਏ ਸਨ ਅਤੇ ਲੋਕ ਵੱਡੀ ਗਿਣਤੀ ਵਿੱਚ ਮੌਜੂਦ ਰਹੇ। ਪੁਲਿਸ ਨੇ ਸਾਫ਼ ਕੀਤਾ ਹੈ ਕਿ ਨਸ਼ਾ ਤਸਕਰਾਂ ਵਿਰੁੱਧ ਮੁਹਿੰਮ ਜਾਰੀ ਰਹੇਗੀ।
ਇਸ ਮੌਕੇ ਬੀਡੀਪੀਓ ਅਧਿਕਾਰੀ ਨੇ ਕਿਹਾ ਕਿ ਪਿੰਡ ਦੇ ਛੱਪਰ ਦੇ ਉੱਤੇ ਮਲੂਕ ਸਿੰਘ ਤੇ ਉੱਤੇ ਸੈਟਿੰਗ ਪਰਿਵਾਰ ਵਲੋਂ ਕਬਜ਼ਾ ਕੀਤਾ ਗਿਆ ਸੀ ਜਿਸ ਦੇ ਚਲਦੇ ਪੰਚਾਇਤ ਵਲੋਂ ਸਾਨੂੰ ਸ਼ਿਕਾਇਤ ਦਰਜ ਕਰਵਾਈ ਗਈ ਤੇ ਅੱਜ ਅਸੀਂ ਪੁਲਿਸ ਨੂੰ ਨਾਲ ਲੈ ਕੇ ਇਸ ਨੂੰ ਢਾਉਣ ਦੇ ਲਈ ਆਏ ਹਾਂ।
RELATED ARTICLES

LEAVE A REPLY

Please enter your comment!
Please enter your name here

- Advertisment -
Google search engine
spot_imgspot_imgspot_imgspot_img
spot_imgspot_imgspot_imgspot_img

Most Popular

Recent Comments