Saturday, August 29, 2026
Google search engine
HomeDeshਨਿਸ਼ਾਨੇ ‘ਤੇ ਅੰਮ੍ਰਿਤਸਰ ਦੇ ਫੌਜੀ ਟਿਕਾਣੇ, ਸ਼ਹਿਜ਼ਾਦ ਭੱਟੀ ਨੈੱਟਵਰਕ ਦੀ ਸਾਜ਼ਿਸ਼ ਦਾ...

ਨਿਸ਼ਾਨੇ ‘ਤੇ ਅੰਮ੍ਰਿਤਸਰ ਦੇ ਫੌਜੀ ਟਿਕਾਣੇ, ਸ਼ਹਿਜ਼ਾਦ ਭੱਟੀ ਨੈੱਟਵਰਕ ਦੀ ਸਾਜ਼ਿਸ਼ ਦਾ ਇਨਪੁਟ; ਖਾਸਾ ਛਾਉਣੀ ਤੇ ਬੁੱਢਾ ਥੇਹ ‘ਚ ਵਧਾਈ ਸੁਰੱਖਿਆ

ਖ਼ੁਫ਼ੀਆ ਜਾਣਕਾਰੀ ਸਾਹਮਣੇ ਆਉਣ ਤੋਂ ਬਾਅਦ ਪੰਜਾਬ ਪੁਲਿਸ ਤੇ ਹੋਰ ਸੁਰੱਖਿਆ ਏਜੰਸੀਆਂ ਨੂੰ ਸੰਵੇਦਨਸ਼ੀਲ ਇਲਾਕਿਆਂ ‘ਚ ਸੁਰੱਖਿਆ ਵਧਾਉਣ ਦੇ ਨਿਰਦੇਸ਼ ਦਿੱਤੇ ਗਏ ਹਨ।

ਪੰਜਾਬ ‘ਚ ਸੁਰੱਖਿਆ ਏਜੰਸੀਆਂ ਨੇ ਅੰਮ੍ਰਿਤਸਰ ਦੇ ਫੌਜੀ ਟਿਕਾਣਿਆਂ ਨੂੰ ਲੈ ਕੇ ਹਾਈ ਅਲਰਟ ਜਾਰੀ ਕੀਤਾ ਹੈ। ਖੁਫੀਆ ਇਨਪੁਟ ‘ਚ ਪਾਕਿਸਤਾਨ ‘ਚ ਮੌਜੂਦ ਅੱਤਵਾਦੀ-ਗੈਂਗਸਟਰ ਸ਼ਹਿਜ਼ਾਦ ਭੱਟੀ ਦੇ ਨੈੱਟਵਰਕ ਵੱਲੋਂ ਅੰਮ੍ਰਿਤਸਰ ‘ਚ ਫੌਜੀ ਅਦਾਰਿਆਂ ਨੂੰ ਨਿਸ਼ਾਨਾ ਬਣਾਉਣ ਦੀ ਸੰਭਾਵਿਤ ਸਾਜ਼ਿਸ਼ ਦੀ ਜਾਣਕਾਰੀ ਸਾਹਮਣੇ ਆਈ ਹੈ। ਇਨਪੁਟ ‘ਚ ਪਾਕਿਸਤਾਨ ‘ਚ ਮੌਜੂਦ ਦੋ ਕਥਿਤ ਆਪਰੇਟਿਵਾਂ ਰਾਣਾ ਭਾਈ ਤੇ ਮਲਿਕ ਦੇ ਨਾਮ ਦੱਸੇ ਗਏ ਹਨ। ਇਸ ਦੇ ਨਾਲ ਹੀ ਖਾਸਾ ਛਾਉਣੀ ਤੇ ਬਿਆਸ ਨੇੜੇ ਸਥਿਤ ਬੁੱਢਾ ਥੇਹ ਫੌਜੀ ਟਿਕਾਣੇ ਦੀ ਕਥਿਤ ਰੇਕੀ ਕੀਤੇ ਜਾਣ ਦੀ ਗੱਲ ਵੀ ਸਾਹਮਣੇ ਆਈ ਹੈ।
ਖ਼ੁਫ਼ੀਆ ਜਾਣਕਾਰੀ ਸਾਹਮਣੇ ਆਉਣ ਤੋਂ ਬਾਅਦ ਪੰਜਾਬ ਪੁਲਿਸ ਤੇ ਹੋਰ ਸੁਰੱਖਿਆ ਏਜੰਸੀਆਂ ਨੂੰ ਸੰਵੇਦਨਸ਼ੀਲ ਇਲਾਕਿਆਂ ‘ਚ ਸੁਰੱਖਿਆ ਵਧਾਉਣ ਦੇ ਨਿਰਦੇਸ਼ ਦਿੱਤੇ ਗਏ ਹਨ। ਫੌਜੀ ਟਿਕਾਣਿਆਂ ਦੇ ਆਲੇ-ਦੁਆਲੇ ਨਿਗਰਾਨੀ ਤੇ ਚੈਕਿੰਗ ਨੂੰ ਹੋਰ ਸਖ਼ਤ ਕੀਤਾ ਜਾ ਰਿਹਾ ਹੈ।

5 ਮਈ ਨੂੰ ਖਾਸਾ ਛਾਉਣੀ ਨੇੜੇ ਧਮਾਕਾ

ਇਹ ਅਲਰਟ ਇਸ ਲਈ ਵੀ ਗੰਭੀਰ ਮੰਨਿਆ ਜਾ ਰਿਹਾ ਹੈ ਕਿਉਂਕਿ ਇਸੇ ਸਾਲ 5 ਮਈ ਨੂੰ ਖਾਸਾ ਛਾਉਣੀ ਦੀ ਬਾਹਰੀ ਕੰਧ ਨੇੜੇ ਘੱਟ ਤੀਬਰਤਾ ਵਾਲਾ ਧਮਾਕਾ ਹੋਇਆ ਸੀ। ਪੰਜਾਬ ਪੁਲਿਸ ਨੇ ਬਾਅਦ ‘ਚ ਦੱਸਿਆ ਸੀ ਕਿ ਧਮਾਕੇ ‘ਚ ਆਈਈਡੀ ਦੀ ਵਰਤੋਂ ਕੀਤੀ ਗਈ ਸੀ। ਹਾਲਾਂਕਿ, ਉਸ ਘਟਨਾ ਤੇ ਸ਼ਹਿਜ਼ਾਦ ਭੱਟੀ ਨੈੱਟਵਰਕ ਨਾਲ ਜੁੜੇ ਤਾਜ਼ਾ ਇਨਪੁਟ ਵਿਚਕਾਰ ਹੁਣ ਤੱਕ ਕੋਈ ਸਿੱਧਾ ਸਬੰਧ ਸਥਾਪਤ ਨਹੀਂ ਹੋਇਆ ਹੈ।
ਸੁਰੱਖਿਆ ਏਜੰਸੀਆਂ ਪਾਕਿਸਤਾਨ ਤੋਂ ਚਲਾਏ ਜਾ ਰਹੇ ਅੱਤਵਾਦੀ-ਗੈਂਗਸਟਰ ਨੈੱਟਵਰਕ ਦੀਆਂ ਗਤੀਵਿਧੀਆਂ ‘ਤੇ ਲਗਾਤਾਰ ਨਜ਼ਰ ਰੱਖ ਰਹੀਆਂ ਹਨ। ਏਜੰਸੀਆਂ ਨੂੰ ਖਦਸ਼ਾ ਹੈ ਕਿ ਅਜਿਹੇ ਨੈੱਟਵਰਕ ਪੰਜਾਬ ‘ਚ ਸਥਾਨਕ ਲੋਕਾਂ ਦੀ ਮਦਦ ਨਾਲ ਹਥਿਆਰਾਂ ਦੀ ਸਪਲਾਈ, ਭਰਤੀ ਤੇ ਨਿਸ਼ਾਨਾਬੱਧ ਹਿੰਸਾ ਨੂੰ ਅੰਜਾਮ ਦੇਣ ਦੀ ਕੋਸ਼ਿਸ਼ ਕਰ ਸਕਦੇ ਹਨ।

ਖਾਸਾ ਤੇ ਬੁੱਢਾ ਥੇਹ ਚ ਸੁਰੱਖਿਆ ਸਖ਼ਤ

ਸ਼ਹਿਜ਼ਾਦ ਭੱਟੀ ਦਾ ਨਾਮ ਸਰਹੱਦ ਪਾਰ ਅੱਤਵਾਦੀ ਗਤੀਵਿਧੀਆਂ ਤੇ ਸੰਗਠਿਤ ਅਪਰਾਧ ਨਾਲ ਜੁੜੇ ਕਈ ਮਾਮਲਿਆਂ ‘ਚ ਸਾਹਮਣੇ ਆ ਚੁੱਕਾ ਹੈ। ਐਨਆਈਏ ਸਮੇਤ ਹੋਰ ਏਜੰਸੀਆਂ ਉਸ ਦੇ ਨੈੱਟਵਰਕ ਨਾਲ ਜੁੜੇ ਮਾਮਲਿਆਂ ਦੀ ਜਾਂਚ ਕਰ ਰਹੀਆਂ ਹਨ। ਫਿਲਹਾਲ ਅੰਮ੍ਰਿਤਸਰ ਦੀ ਖਾਸਾ ਛਾਉਣੀ, ਬੁੱਢਾ ਥੇਹ ਤੇ ਹੋਰ ਸੰਵੇਦਨਸ਼ੀਲ ਫੌਜੀ ਟਿਕਾਣਿਆਂ ਦੇ ਆਲੇ-ਦੁਆਲੇ ਸੁਰੱਖਿਆ ਪ੍ਰਬੰਧ ਵਧਾ ਦਿੱਤੇ ਗਏ ਹਨ।
RELATED ARTICLES

LEAVE A REPLY

Please enter your comment!
Please enter your name here

- Advertisment -
Google search engine
spot_imgspot_imgspot_imgspot_img
spot_imgspot_imgspot_imgspot_img

Most Popular

Recent Comments