Thursday, October 29, 2026
Google search engine
HomeDeshਆਂਗਣਵਾੜੀ ਕੇਂਦਰਾਂ ਨੂੰ ਲੇ ਕੇ ਮਾਨ ਸਰਕਾਰ ਦਾ ਵੱਡਾ ਐਲਾਨ

ਆਂਗਣਵਾੜੀ ਕੇਂਦਰਾਂ ਨੂੰ ਲੇ ਕੇ ਮਾਨ ਸਰਕਾਰ ਦਾ ਵੱਡਾ ਐਲਾਨ

ਪੰਜਾਬ ਸਰਕਾਰ ਨੇ ਸੂਬੇ ਦੇ 1240 ਆਂਗਣਵਾੜੀ ਕੇਂਦਰਾਂ ਨੂੰ ਮਿੰਨੀ ਆਂਗਣਵਾੜੀ ਕੇਂਦਰਾਂ ਤੋਂ ਮੁੱਖ ਆਂਗਣਵਾੜੀ ਕੇਂਦਰਾਂ ਵਿੱਚ ਅੱਪਗ੍ਰੇਡ ਕੀਤਾ ਹੈ। ਪੰਜਾਬ  ਵਿੱਚ ਕੁੱਲ 27,314 ਆਂਗਣਵਾੜੀ ਕੇਂਦਰਾਂ ਵਿੱਚੋਂ 1240 ਆਂਗਣਵਾੜੀ ਕੇਂਦਰ ਮਿੰਨੀ ਆਂਗਣਵਾੜੀ ਕੇਂਦਰਾਂ ਵਜੋਂ ਚੱਲ ਰਹੇ ਹਨ। ਇਨ੍ਹਾਂ 1240 ਆਂਗਣਵਾੜੀ ਕੇਂਦਰਾਂ ਵਿੱਚ ਇੱਕ ਵਰਕਰ ਕੰਮ ਕਰ ਰਹੀ ਸੀ, ਜਿਸ ਨੂੰ 3500 ਰੁਪਏ ਪ੍ਰਤੀ ਮਹੀਨਾ ਭੱਤਾ ਦਿੱਤਾ ਜਾਂਦਾ ਸੀ।

ਇਹ ਗੱਲ ਪੰਜਾਬ ਦੀ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ: ਬਲਜੀਤ ਕੌਰ ਨੇ ਸਾਂਝੀ ਕੀਤੀ, ਬਲਜੀਤ ਕੌਰ ਨੇ ਦੱਸਿਆ ਕਿ ਹੁਣ ਕੁੱਲ ਪ੍ਰਵਾਨਿਤ 27,314 ਆਂਗਣਵਾੜੀ ਕੇਂਦਰ ਮੁੱਖ ਆਂਗਣਵਾੜੀ ਕੇਂਦਰਾਂ ਦੀ ਸ਼੍ਰੇਣੀ ਵਿੱਚ ਆ ਗਏ ਹਨ। ਮੰਤਰੀ ਆਂਗਣਵਾੜੀ ਵਰਕਰਾਂ ਦਾ ਮਹੀਨਾਵਾਰ ਭੱਤਾ 3500 ਰੁਪਏ ਤੋਂ ਵਧ ਕੇ ਕੁੱਲ 4500 ਰੁਪਏ ਹੋ ਜਾਵੇਗਾ। ਆਂਗਣਵਾੜੀ ਕੇਂਦਰਾਂ ਵਿੱਚ ਕੇਂਦਰ ਸਰਕਾਰ ਦੇ ਨਿਯਮਾਂ ਅਨੁਸਾਰ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੂੰ ਮਾਣ ਭੱਤਾ ਦਿੱਤਾ ਜਾ ਰਿਹਾ ਹੈ ਅਤੇ ਮਾਣ ਭੱਤਾ ਪੰਜਾਬ ਸਰਕਾਰ ਵੱਲੋਂ ਵੱਖਰੇ ਤੌਰ ’ਤੇ ਦਿੱਤਾ ਜਾਂਦਾ ਹੈ। ਉਨ੍ਹਾਂ ਦੱਸਿਆ ਕਿ ਮੁੱਖ ਆਂਗਣਵਾੜੀ ਕੇਂਦਰਾਂ ਦੀ ਪ੍ਰਵਾਨਗੀ ਨਾਲ ਹੁਣ ਆਂਗਣਵਾੜੀ ਹੈਲਪਰਾਂ ਦੀਆਂ 1240 ਅਸਾਮੀਆਂ ਵੀ ਸਿਰਜੀਆਂ ਗਈਆਂ ਹਨ। ਜਲਦ ਹੀ 1240 ਆਂਗਣਵਾੜੀ ਹੈਲਪਰਾਂ ਦੀ ਭਰਤੀ ਕੀਤੀ ਜਾਵੇਗੀ। ਆਂਗਣਵਾੜੀ ਹੈਲਪਰ ਦਾ ਮਾਣ ਭੱਤਾ 2250/- ਰੁਪਏ ਪ੍ਰਤੀ ਮਹੀਨਾ ਹੋਵੇਗਾ। ਆਂਗਣਵਾੜੀ ਵਰਕਰ ਨੂੰ 5000 ਰੁਪਏ ਅਤੇ ਹੈਲਪਰ ਨੂੰ 3100 ਰੁਪਏ ਪ੍ਰਤੀ ਮਹੀਨਾ ਦਿੱਤੇ ਜਾਂਦੇ ਹਨ। ਨਾਲ ਹੀ ਆਂਗਣਵਾੜੀ ਵਰਕਰਾਂ ਨੂੰ 500 ਰੁਪਏ ਦਾ ਸਾਲਾਨਾ ਵਾਧਾ ਅਤੇ ਹੈਲਪਰਾਂ ਨੂੰ ਜਨਵਰੀ ਵਿੱਚ 250 ਰੁਪਏ ਦਾ ਵਾਧਾ ਦਿੱਤਾ ਜਾਂਦਾ ਹੈ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
spot_imgspot_imgspot_imgspot_img
spot_imgspot_imgspot_imgspot_img

Most Popular

Recent Comments