Wednesday, November 27, 2024
Google search engine
HomeCrimeNIA ਦਾ ਅੱਤਵਾਦ 'ਤੇ ਇਕ ਹੋਰ Action, ਖ਼ਾਲਿਸਤਾਨ ਪੱਖੀ ਅੱਤਵਾਦੀ ਦਾ ਮੁੱਖ...

NIA ਦਾ ਅੱਤਵਾਦ ‘ਤੇ ਇਕ ਹੋਰ Action, ਖ਼ਾਲਿਸਤਾਨ ਪੱਖੀ ਅੱਤਵਾਦੀ ਦਾ ਮੁੱਖ ਸਾਥੀ ਦਿੱਲੀ ਏਅਰਪੋਰਟ ਤੋਂ ਗ੍ਰਿਫ਼ਤਾਰ

ਵੀਰਵਾਰ ਨੂੰ ਡੀਪਫੇਕਸ ਨਾਲ ਜੁੜੀ ਪਟੀਸ਼ਨ ‘ਤੇ ਸੁਣਵਾਈ ਦੌਰਾਨ ਦਿੱਲੀ ਹਾਈਕੋਰਟ ਨੇ ਅਹਿਮ ਟਿੱਪਣੀ ਕਰਦੇ ਹੋਏ ਕਿਹਾ ਕਿ ਡੀਪਫੇਕਸ ਦੀ ਸਮੱਸਿਆ ਲਗਾਤਾਰ ਵਧ ਰਹੀ ਹੈ।

ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (NIA) ਨੇ ਵੀਰਵਾਰ ਨੂੰ ਦਿੱਲੀ ਏਅਰਪੋਰਟ ਤੋਂ ਖ਼ਾਲਿਸਤਾਨ ਸਮਰਥਕ ਅੱਤਵਾਦੀ ਅਰਸ਼ਦੀਪ ਸਿੰਘ ਉਰਫ਼ ਅਰਸ਼ ਡੱਲਾ ਦੇ ਕਰੀਬੀ ਸਾਥੀ ਨੂੰ ਗ੍ਰਿਫ਼ਤਾਰ ਕੀਤਾ ਹੈ।ਇੱਕ ਅਧਿਕਾਰਤ ਬਿਆਨ ਦੇ ਅਨੁਸਾਰ, ਬਲਜੀਤ ਸਿੰਘ ਉਰਫ਼ ਬਲਜੀਤ ਮੌੜ, ਬਠਿੰਡਾ, ਪੰਜਾਬ, ਨੂੰ ਯੂਏਈ ਤੋਂ ਇੰਦਰਾ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਪਹੁੰਚਣ ‘ਤੇ ਜਾਂਚ ਏਜੰਸੀ ਨੇ ਗ੍ਰਿਫ਼ਤਾਰ ਕੀਤਾ ਸੀ।

ਐੱਨਆਈਏ ਦੀ ਜਾਂਚ ਵਿੱਚ ਸਾਹਮਣੇ ਆਈਆਂ ਇਹ ਗੱਲਾਂ

ਐੱਨਆਈਏ ਦੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਬਲਜੀਤ ਮੌੜ ਪਾਬੰਦੀਸ਼ੁਦਾ ਸੰਗਠਨ ਖ਼ਾਲਿਸਤਾਨ ਟੈਰਰਿਸਟ ਫੋਰਸ (ਕੇਟੀਐਫ) ਦੇ ਅਰਸ਼ ਡੱਲਾ ਦੇ ਭਾਰਤ-ਅਧਾਰਤ ਸਾਥੀਆਂ ਨੂੰ ਲੌਜਿਸਟਿਕਸ ਸਹਾਇਤਾ, ਜਬਰੀ ਵਸੂਲੀ ਲਈ ਪਛਾਣ, ਨਵੇਂ ਕਾਡਰਾਂ ਦੀ ਭਰਤੀ ਅਤੇ ਦਹਿਸ਼ਤੀ ਫੰਡਿੰਗ ਪ੍ਰਦਾਨ ਕਰਨ ਵਿੱਚ ਸ਼ਾਮਲ ਸੀ।

ਜੂਨ 2024 ਵਿੱਚ ਉਸਦੇ ਖ਼ਿਲਾਫ਼ ਗੈਰ-ਜ਼ਮਾਨਤੀ ਵਾਰੰਟ ਜਾਰੀ

ਬਿਆਨ ਵਿੱਚ ਕਿਹਾ ਗਿਆ ਹੈ ਕਿ ਕੇਟੀਐਫ ਦੀਆਂ ਅਤਿਵਾਦੀ ਗਤੀਵਿਧੀਆਂ ਨਾਲ ਸਬੰਧਤ ਇੱਕ ਕੇਸ ਵਿੱਚ ਲੋੜੀਂਦਾ ਹੋਣ ਤੋਂ ਇਲਾਵਾ ਮੌੜ ਕਈ ਹੋਰ ਮਾਮਲਿਆਂ ਵਿੱਚ ਵੀ ਲੋੜੀਂਦਾ ਸੀ। ਜੂਨ 2024 ਵਿੱਚ ਉਸਦੇ ਖ਼ਿਲਾਫ਼ ਇੱਕ ਗੈਰ-ਜ਼ਮਾਨਤੀ ਵਾਰੰਟ ਜਾਰੀ ਕੀਤਾ ਗਿਆ ਸੀ, ਜਦੋਂ ਕਿ ਇੱਕ ਲੁੱਕ ਆਊਟ ਸਰਕੂਲਰ (LOC) ਇਸ ਫਰਵਰੀ ਵਿੱਚ ਜਾਰੀ ਕੀਤਾ ਗਿਆ ਸੀ।

ਐਨਆਈਏ ਦੇ ਬਿਆਨ ਵਿੱਚ ਕਿਹਾ ਗਿਆ ਹੈ ਕਿ ਮੌੜ ਦੀ ਗ੍ਰਿਫ਼ਤਾਰੀ ਭਾਰਤ ਦੀ ਅੱਤਵਾਦ ਵਿਰੁੱਧ ਲੜਾਈ ਵਿੱਚ ਇੱਕ ਮਹੱਤਵਪੂਰਨ ਘਟਨਾਕ੍ਰਮ ਹੈ। ਜਾਂਚ ਏਜੰਸੀ ਨੇ ਕਿਹਾ ਕਿ 13 ਫਰਵਰੀ ਨੂੰ ਐਨਆਈਏ ਦੁਆਰਾ ਦਰਜ ਕੀਤੇ ਗਏ ਇੱਕ ਕੇਸ ਵਿੱਚ, ਉਸ ਦੀ ਪਛਾਣ ਪੰਜਾਬ ਵਿੱਚ ਦਹਿਸ਼ਤ ਫੈਲਾਉਣ ਦੀ ਕੇਟੀਐਫ ਦੀ ਸਾਜ਼ਿਸ਼ ਦੇ ਮੁੱਖ ਸਾਜ਼ਿਸ਼ਕਰਤਾ ਵਜੋਂ ਹੋਈ ਸੀ।

NIA ਕੇਸ ਦੇ ਅਨੁਸਾਰ, KTF ਅੱਤਵਾਦੀ ਜਬਰੀ ਵਸੂਲੀ ਦੀਆਂ ਗਤੀਵਿਧੀਆਂ, ਨਿਸ਼ਾਨਾ ਕਤਲ ਅਤੇ ਭਾਰਤ ਵਿੱਚ ਹਥਿਆਰਾਂ ਅਤੇ ਗੋਲਾ-ਬਾਰੂਦ ਦੀ ਤਸਕਰੀ ਰਾਹੀਂ ਦਹਿਸ਼ਤੀ ਫੰਡ ਇਕੱਠਾ ਕਰਨ ਵਿੱਚ ਲੱਗੇ ਹੋਏ ਸਨ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
spot_imgspot_imgspot_imgspot_img
spot_imgspot_imgspot_imgspot_img

Most Popular

Recent Comments