Wednesday, October 28, 2026
Google search engine
HomeDeshਮਜੀਠੀਆ ਨੇ ਕੇਜਰੀਵਾਲ ਸਾਹਮਣੇ ਸ਼ਰਤ ਰੱਖ ਕੀਤਾ ਸਿਆਸਤ ਛੱਡਣ ਦਾ ਐਲਾਨ!

ਮਜੀਠੀਆ ਨੇ ਕੇਜਰੀਵਾਲ ਸਾਹਮਣੇ ਸ਼ਰਤ ਰੱਖ ਕੀਤਾ ਸਿਆਸਤ ਛੱਡਣ ਦਾ ਐਲਾਨ!

ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਮਜੀਠੀਆ ਨੇ ਆਮ ਆਦਮੀ ਪਾਰਟੀ (ਆਪ) ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਸਾਹਮਣੇ ਸ਼ਰਤ ਰੱਖ ਸਿਆਸਤ ਛੱਡਣ ਦਾ ਐਲਾਨ ਕੀਤਾ ਹੈ। ਉਨ੍ਹਾਂ ਨੇ ਕੇਜਰੀਵਾਲ ਦੀਆਂ ਕੇਂਦਰ ਸਰਕਾਰ ਸਾਹਮਣੇ ਪੰਜ ਮੰਗਾਂ ਦਾ ਹਵਾਲਾ ਦਿੰਦਿਆਂ ਕਿਹਾ ਹੈ ਕਿ ਜੇਕਰ ਇਹੀ ਮੰਗਾਂ ਪੰਜਾਬ ਵਿੱਚ ਪੂਰੀਆਂ ਕਰ ਦਿਓ ਤਾਂ ਉਹ ਵੀ ਸਿਆਸਤ ਛੱਡ ਦੇਣਗੇ।

ਮਜੀਠੀਆ ਨੇ ਕੇਜਰੀਵਾਲ ਦੀਆਂ ਕੇਂਦਰ ਤੋਂ ਮੰਗਾਂ ਸ਼ੇਅਰ ਕਰਦਿਆਂ ਕਿਹਾ ਕਿ ਤੁਸੀਂ ਇਹੀ ਮੰਗਾਂ ਪੰਜਾਬ ਵਿੱਚ ਪੂਰੀਆਂ ਕਰਦੋ ਅਰਵਿੰਦ ਕੇਜਰੀਵਾਲ ਜੀ। ਦਾਸ ਵੀ ਸਿਆਸਤ ਛੱਡ ਦੇਵੇਗਾ। ਇਨ੍ਹਾਂ ਪੰਜ ਮੰਗਾਂ ਵਿੱਚ ਸਿੱਖਿਆ ਪ੍ਰਣਾਲੀ ਠੀਕ ਕਰਨਾ, ਸਭ ਲਈ ਚੰਗੇ ਇਲਾਜ ਦਾ ਪ੍ਰਬੰਧ ਕਰਨਾ, ਮਹਿੰਗਾਈ ਨੂੰ ਘਟਾਉਣਾ, ਹਰੇਕ ਨੌਜਵਾਨ ਨੂੰ ਰੁਜ਼ਗਾਰ ਦੇਣਾ ਤੇ ਗਰੀਬਾਂ ਨੂੰ ਮੁਫਤ ਬਿਜਲੀ ਤੇ ਸਭ ਨੂੰ 24 ਘੰਟੇ ਬਿਜਲੀ ਦੇਣਾ ਸ਼ਾਮਲ ਹੈ। ਦਰਅਸਲ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਕੇਂਦਰ ਅੱਗੇ 5 ਮੰਗਾਂ ਰੱਖੀਆਂ ਹਨ। ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਜੇਕਰ ਕੇਂਦਰ ਸਰਕਾਰ ਇਹ ਪੰਜ ਮੰਗਾਂ ਪੂਰੀਆਂ ਕਰਦੀ ਹੈ ਤਾਂ ਉਹ ਰਾਜਨੀਤੀ ਛੱਡ ਦੇਣਗੇ। ਬਿਕਰਮ ਮਜੀਠੀਆ ਨੇ ਇਨ੍ਹਾਂ 5 ਮੰਗਾਂ ਨੂੰ ਲੈ ਕੇ ਅਰਵਿੰਦ ਕੇਜਰੀਵਾਲ ਤੇ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਨੂੰ ਆੜੇ ਹੱਥੀਂ ਲਿਆ ਹੈ।

ਕੇਜਰੀਵਾਲ ਦੇ ਇਸ ਬਿਆਨ ਤੋਂ ਬਾਅਦ ਹੁਣ ਬਿਕਰਮ ਮਜੀਠੀਆ ਨੇ ਸੋਸ਼ਲ ਮੀਡੀਆ ‘ਤੇ ਪੋਸਟ ਪਾ ਕੇ ਚੁਟਕੀ ਲਈ ਹੈ। ਬਿਕਰਮ ਮਜੀਠੀਆ ਨੇ ਕਿਹਾ ਕਿ ਜੇਕਰ ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਇਹੀ ਮੰਗਾਂ ਪੂਰੀਆਂ ਕਰਦੇ ਹਨ ਤਾਂ ਦਾਸ ਵੀ ਰਾਜਨੀਤੀ ਛੱਡ ਦੇਣਗੇ।

ਦਰਅਸਲ ਪੰਜਾਬ ਸਰਕਾਰ ਵੱਲੋਂ ਬਿਕਰਮ ਮਜੀਠੀਆ ਖਿਲਾਫ ਦਰਜ ਕੀਤੇ ਗਏ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਇਸ ਲਈ ਉਨ੍ਹਾਂ ਨੂੰ ਪਿਛਲੇ ਡੇਢ ਮਹੀਨੇ ਤੋਂ ਹਰ ਨੋਟਿਸ ‘ਤੇ ਪਟਿਆਲਾ ‘ਚ ਐਸਆਈਟੀ ਸਾਹਮਣੇ ਪੇਸ਼ ਹੋਣਾ ਪੈ ਰਿਹਾ ਹੈ। ਇਸ ਕਾਰਨ ਬਿਕਰਮ ਮਜੀਠੀਆ ਭੜਕੇ ਹੋਏ ਹਨ ਤੇ ਮੁੱਖ ਮੰਤਰੀ ਭਗਵੰਤ ਮਾਨਅਤੇ ਪੰਜਾਬ ਸਰਕਾਰ ਨੂੰ ਵਾਰ-ਵਾਰ ਲਲਕਾਰ ਰਹੇ ਹਨ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
spot_imgspot_imgspot_imgspot_img
spot_imgspot_imgspot_imgspot_img

Most Popular

Recent Comments