ਸਾਬਕਾ ਮੁੱਖ ਮੰਤਰੀ ਅਤੇ ਜਲੰਧਰ ਤੋਂ ਨਵੇਂ ਚੁਣੇ ਮੈਂਬਰ ਪਾਰਲੀਮੈਂਟ ਚਰਨਜੀਤ ਸਿੰਘ ਚੰਨੀ ਪਰਿਵਾਰ
ਸਾਬਕਾ ਮੁੱਖ ਮੰਤਰੀ ਅਤੇ ਜਲੰਧਰ ਤੋਂ ਨਵੇਂ ਚੁਣੇ ਮੈਂਬਰ ਪਾਰਲੀਮੈਂਟ ਚਰਨਜੀਤ ਸਿੰਘ ਚੰਨੀ ਪਰਿਵਾਰ ਅਤੇ ਆਪਣੇ ਸਮਰਥਕਾਂ ਸਮੇਤ ਗੁਰਦੁਵਾਰਾ ਕਤਲਗੜ੍ਹ ਸਾਹਿਬ ਸ੍ਰੀ ਚਮਕੌਰ ਸਾਹਿਬ ਵਿਖੇ ਨਤਮਸਤਕ ਹੋਏ ਅਕਾਲ ਪੁਰਖ ਵਾਹਿਗੁਰੂ ਅਤੇ ਸਿੰਘਾਂ ਸ਼ਹੀਦਾਂ ਦਾ ਸ਼ੁਕਰਾਨਾ ਕੀਤਾ।
ਇਸ ਮੌਕੇ ਉਨ੍ਹਾਂ ਨਾਲ ਉਨ੍ਹਾਂ ਦੀ ਪਤਨੀ ਡਾਕਟਰ ਕਮਲਜੀਤ ਕੌਰ, ਐਮਐਲਏ ਅਰੁਨਾ ਚੌਧਰੀ, ਨਗਰ ਕੌਂਸਲ ਦੇ ਪ੍ਰਧਾਨ ਸ਼ਮਸ਼ੇਰ ਸਿੰਘ ਭੰਗੂ, ਐਮਸੀ ਅਮਰਿੰਦਰਪਾਲ ਸਿੰਘ ਲਾਲੀ, ਜਸਵਿੰਦਰ ਸਿੰਘ ਐਮਸੀ, ਦਵਿੰਦਰ ਸਿੰਘ ਬਰਸਾਲਪੁਰ, ਤਾਰਾ ਚੰਦ ਜੰਡ ਸਾਹਿਬ, ਅਤੇ ਕਾਂਗਰਸੀ ਸਮਰਥਕ ਹਾਜ਼ਰ ਸਨ।





